ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਵਧੀਕ ਡਾਇਰੈਕਟਰ ਹਰਜੀਤ ਗਰੇਵਾਲ ਅਤੇ ਡਿਪਟੀ ਡਾਇਰੈਕਟਰ ਹਰਦੀਪ ਸਿੰਘ ਨੂੰ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ
ਚੰਡੀਗੜ੍ਹ, 31 ਅਕਤੂਬਰ:- ਸੂਚਨਾ ਤੇ ਲੋਕ ਸੰਪਰਕ ਵਿਭਾਗ (ਡੀ.ਆਈ.ਪੀ.ਆਰ.), ਪੰਜਾਬ ਦੇ ਅਧਿਕਾਰੀਆਂ ਵੱਲੋਂ ਵਧੀਕ ਡਾਇਰੈਕਟਰ ਸ. ਹਰਜੀਤ ਸਿੰਘ ਗਰੇਵਾਲ ਅਤੇ ਡਿਪਟੀ ਡਾਇਰੈਕਟਰ (ਆਰਟ) ਸ. ਹਰਦੀਪ ਸਿੰਘ ਨੂੰ ਉਨ੍ਹਾਂ ਦੀ ਸੇਵਾਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਵਿਭਾਗ ਵੱਲੋਂ ਰੱਖੇ ਗਏ ਸੇਵਾਮੁਕਤੀ ਸਮਾਗਮ ਵਿੱਚ ਮੁੱਖ ਮੰਤਰੀ ਦੇ ਓਐਸਡੀ (ਮੀਡੀਆ) ਸ੍ਰੀ ਅਮਨਜੋਤ ਸਿੰਘ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ, ਡਾਇਰੈਕਟਰ ਸ੍ਰੀ ਵਿਮਲ ਸੇਤੀਆ, ਵਧੀਕ ਡਾਇਰੈਕਟਰ (ਪ੍ਰਬੰਧ) ਸ੍ਰੀ ਸੰਦੀਪ ਸਿੰਘ ਗੜ੍ਹਾ, ਵਧੀਕ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ, ਜਾਇੰਟ ਡਾਇਰੈਕਟਰ ਸ. ਪ੍ਰੀਤਕੰਵਲ ਸਿੰਘ ਅਤੇ ਸ. ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ. ਗੁਰਮੀਤ ਸਿੰਘ ਖਹਿਰਾ, ਸ੍ਰੀਮਤੀ ਰੁਚੀ ਕਾਲੜਾ, ਸ. ਨਵਦੀਪ ਸਿੰਘ ਗਿੱਲ, ਸ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਵਿਭਾਗ ਦੇ ਪੀ.ਆਰ.ਓਜ਼ ਸਮੇਤ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਵਿਭਾਗ ਲਈ ਦੋਵਾਂ ਅਧਿਕਾਰੀਆਂ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁਭ ਇੱਛਾਵਾਂ ਦਿੱਤੀਆਂ।
ਵਿਭਾਗ...








