Wednesday, September 30Malwa News
Shadow

Tag: hot news

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

Hot News
ਚੰਡੀਗੜ੍ਹ/ਨੰਗਲ, 21 ਸਤੰਬਰ: ਨੰਗਲ ਸ਼ਹਿਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ, ਨੰਗਲ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਵਾਲੇ ਅਤਿ-ਆਧੁਨਿਕ ਆਡੀਟੋਰੀਅਮ ਦੀ ਉਸਾਰੀ ’ਭੂਮੀ ਪੂਜਨ’ ਕਰਾ ਕੇ ਸ਼ੁਰੂ ਕਰਵਾਈ। ਇਸ ਦੇ ਨਾਲ ਹੀ, ਸ. ਬੈਂਸ ਨੇ ਇਸ ਸਕੂਲ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਅਕਾਦਮਿਕ ਬਲਾਕ ਦੀ ਉਸਾਰੀ ਦੀ ਸ਼ੁਰੂਆਤ ਵੀ ਕੀਤੀ। ਇਸ ਬਲਾਕ ਵਿੱਚ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰੇ ਬਣਾਏ ਜਾਣਗੇ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਨੰਗਲ ਵਿੱਚ ਹੁਣ ਤੱਕ ਕਿਸੇ ਅਜਿਹੇ ਆਧੁਨਿਕ ਆਡੀਟੋਰੀਅਮ ਦੀ ਘਾਟ ਸੀ ਜਿੱਥੇ ਸਥਾਨਕ ਲੋਕ, ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਆਪਣੇ ਸਮਾਗਮ ਜਾਂ ਹੋਰ ਪ੍ਰੋਗਰਾਮ ਕਰ ਸਕਣ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ’ਤੇ ਬਣਨ ਵਾਲਾ ਇਹ ਅਤਿ-ਆਧੁਨਿਕ ਆਡੀਟੋਰੀਅਮ ਨਾ ਸਿਰਫ਼ ਸਕੂਲ ਲਈ ਇੱਕ ਵੱਡਾ ਤੋਹਫ਼ਾ ਹੋਵੇਗਾ, ਸਗੋਂ ਨੰਗਲ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਵੀ...
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 21 ਸਤੰਬਰ 2026 ਟੈਕਸ ਚੋਰਾਂ 'ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਆਬਕਾਰੀ ਤੇ ਕਰ ਵਿਭਾਗ ਨੇ ਇਕ ਵਾਰ ਫਿਰ ਸਖ਼ਤ ਕਾਰਵਾਈ ਕਰਦਿਆਂ 4.5 ਕਰੋੜ ਰੁਪਏ ਦੇ ਵੱਡੇ ਮੁੱਲ ਵਾਲੇ ਸਾਮਾਨ ਨਾਲ ਲੱਦੇ 152 ਵਾਹਨਾਂ ਨੂੰ ਕਾਬੂ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਸ ਦਾ ਖੁਲਾਸਾ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, "ਸੂਬੇ ਭਰ ਵਿੱਚ ਕੀਤੀ ਗਈ ਇਸ ਵਿਆਪਕ ਛਾਪੇਮਾਰੀ ਦੌਰਾਨ ਮੰਡੀ ਗੋਬਿੰਦਗੜ੍ਹ ਅਤੇ ਖੰਨਾ ਦੇ ਵਿਅਸਤ ਉਦਯੋਗਿਕ ਮਾਰਗਾਂ 'ਤੇ ਬਾਜ਼ ਨਜ਼ਰ ਰੱਖੀ ਗਈ, ਜੋ ਮਾਲੀਏ ਦੇ ਨੁਕਸਾਨ ਪ੍ਰਤੀ ਸਖ਼ਤ ਅਤੇ ਜ਼ੀਰੋ-ਟੋਲਰੈਂਸ ਪਹੁੰਚ ਦਾ ਸੰਕੇਤ ਦਿੰਦੀ ਹੈ।" ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰ ਇੱਥੇ ਹੀ ਨਹੀਂ ਰੁਕ ਰਹੀ ਅਤੇ ਇਹ ਤਾਜ਼ਾ ਕਾਰਵਾਈ ਪਿਛਲੇ ਹਫ਼ਤੇ ਦੀ ਉਸ ਵੱਡੀ ਮੁਹਿੰਮ ਤੋਂ ਤੁਰੰਤ ਬਾਅਦ ਕੀਤੀ ਗਈ ਹੈ ਜਿਸ ਵਿੱਚ ਜੀ.ਐਸ.ਟੀ. ਨਿਯਮਾਂ ਦੀ ਉਲੰਘਣਾ ਕਰਨ ਵਾਲੇ 170 ਵਪਾਰਕ ਵਾਹਨਾਂ ਨੂੰ ਰੋਕਿਆ ਗਿਆ ਸੀ। ਪਿਛਲੀ ਮੁਹਿੰਮ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ, "ਵਿਭਾਗ ਪਹਿਲਾਂ ...
ਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪ

ਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪ

Hot News
*ਨਵੀਂ ਦਿੱਲੀ, 19 ਸਤੰਬਰ 2026*ਦਿੱਲੀ ਦੀ ਵੋਟਰ ਲਿਸਟ ਤੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਕੱਟੇ ਜਾਣ 'ਤੇ ਪਾਰਟੀ ਨੇ ਚੋਣ ਕਮਿਸ਼ਨ ਦੇ ਨਾਲ-ਨਾਲ ਭਾਜਪਾ 'ਤੇ ਵੀ ਤਿੱਖੇ ਹਮਲੇ ਕੀਤੇ ਹਨ। ਪਾਰਟੀ ਨੇ ਚੋਣ ਕਮਿਸ਼ਨ ਤੋਂ ਪੁੱਛਿਆ ਹੈ ਕਿ ਇਹ ਕਿਵੇਂ ਸੰਭਵ ਹੈ ਕਿ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਵੋਟਰ ਲਿਸਟ ਤੋਂ ਗਾਇਬ ਹੋ ਗਿਆ ਹੈ? ਕੀ ਚੋਣ ਕਮਿਸ਼ਨ ਆਪਣੇ ਸੁਪਰੀਮੋ ਨੂੰ ਖੁਸ਼ ਕਰਨ ਲਈ ਵਿਰੋਧੀ ਆਗੂਆਂ ਦੇ ਨਾਂ ਕੱਟ ਰਿਹਾ ਹੈ? ਆਮ ਆਦਮੀ ਪਾਰਟੀ ਨੇ ਐਕਸ 'ਤੇ ਕਿਹਾ ਕਿ ਕੀ ਇਸ ਦੇਸ਼ ਵਿੱਚ ਸਭ ਕੁਝ ਸਿਰਫ਼ ਸੁਪਰੀਮ ਲਾਰਡ ਨੂੰ ਖੁਸ਼ ਰੱਖਣ ਲਈ ਹੀ ਹੋ ਰਿਹਾ ਹੈ? ਚੋਣ ਕਮਿਸ਼ਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇਹ ਕਿਵੇਂ ਸੰਭਵ ਹੈ ਕਿ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਂ ਦਿੱਲੀ ਦੀ ਵੋਟਰ ਲਿਸਟ ਤੋਂ ਗਾਇਬ ਹਨ? ਉਧਰ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰ...
ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

Hot News
ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਦਰਜਨਾਂ ਵਰਕਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਹਾਲ ਹੀ ਦੇ ਸਮੇਂ ਦੌਰਾਨ ਹਲਕੇ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਆਗੂਆਂ ਅਤੇ ਵਰਕਰਾਂ ਨੇ ‘ਆਪ’ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਗਏ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

Breaking News, Hot News
ਧੂਰੀ, 20 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦਾ ਮੁਨਾਫ਼ਾ’ ਨੂੰ ਚੋਣ ਮੁਹਿੰਮ ਦੇ ਕੇਂਦਰ ਵਿੱਚ ਰੱਖਦਿਆਂ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੱਜ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਮਿਲ ਰਿਹਾ ਹੈ। ਚੋਣ ਮੁਹਿੰਮ ਦੌਰਾਨ ਲੋਕਾਂ ਵੱਲੋਂ ਮਿਲੇ ਨਿੱਘੇ ਸਵਾਗਤ ਦਰਮਿਆਨ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਾਲ 2022 ਤੋਂ ਹੁਣ ਤੱਕ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੋਣ ਮੁਹਿੰਮ ਸਕਾਰਾਤਮਕ ਰਹੇਗੀ ਅਤੇ ਇਸ ਦਾ ਕੇਂਦਰ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਗਏ ਕੰਮ ਹੋ...
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ;  ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ;  ਚਾਰ ਕਾਰਕੁਨ ਗ੍ਰਿਫ਼ਤਾਰ

Hot News
ਚੰਡੀਗੜ੍ਹ/ਫਰੀਦਕੋਟ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਫਰੀਦਕੋਟ ਪੁਲਿਸ ਨੇ ਸਰਹੱਦ ਪਾਰਲੇ ਹੈਰੋਇਨ ਤਸਕਰੀ ਨੈੱਟਵਰਕ ਦੇ ਚਾਰ ਕਾਰਕੁਨਾਂ ਨੂੰ 47.3 ਕਿਲੋਗ੍ਰਾਮ ਹੈਰੋਇਨ, ਤਿੰਨ .30 ਬੋਰ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ I ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ(ਫਿਰੋਜ਼ਪੁਰ ), ਮੰਗਲ ਸਿੰਘ ਵਾਸੀ ਪੰਜੇ ਕੇ ਉਤਾਰ( ਫਿਰੋਜ਼ਪੁਰ ), ਸਚਿਨ ਉਰਫ ਸੰਜੂ ਵਾਸੀ ਪਰਭਾਤ ਸਿੰਘ ਵਾਲਾ (ਫਿਰੋਜ਼ਪੁਰ ) ਅਤੇ  ਅਨਮੋਲ ਸਿੰਘ ਵਾਸੀ ਲਾਮੋਚਰ ਖੁਰਦ(ਫਿਰੋਜ਼ਪੁਰ )ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤੀਆਂ ਜਾਂਦੀਆਂ ਉਨ੍ਹਾਂ ਦੀਆਂ ਦੋ ਕਾਰਾਂ - ਇੱਕ ਹੌਂਡਾ ਸਿਟੀ ਅਤੇ ਇੱਕ ਹੁੰਡ...
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Hot News
ਚੰਡੀਗੜ੍ਹ, 20 ਸਤੰਬਰ 2026 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ਵਿੱਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ...
ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ : ਕੁਲਤਾਰ ਸਿੰਘ ਸੰਧਵਾਂ

Breaking News
ਚੰਡੀਗੜ੍ਹ, 20 ਸਤੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਡੀ ਸਰਕਾਰ ਆਮ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਅਤੇ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਦੇ ਨਿਪਟਾਰੇ ਲਈ ਸੁਹਿਰਦਤਾ ਨਾਲ ਵਚਨਬੱਧ ਹੈ। ਲੋਕ ਭਲਾਈ ਦੇ ਅਹਿਮ ਕਾਰਜਾਂ ਦਾ ਜ਼ਿਕਰ ਕਰਦਿਆਂ, ਸਪੀਕਰ ਸੰਧਵਾਂ ਨੇ ਪੰਜਾਬ ਦੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਸਹੂਲਤ ਪ੍ਰਦਾਨ ਕਰਨ ਵਾਲੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐਸਵਾਈ) ਨੂੰ ਸ਼ੁਰੂ ਕਰਨ ਲਈ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੇ ਲੋਕਾਂ ਨੂੰ ਵੱਡੀ ਵਿੱਤੀ ਰਾਹਤ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਹੁਣ ਡਾਕਟਰੀ ਇਲਾਜ (ਜਿਸ ’ਤੇ ਪਹਿਲਾਂ ਲੱਖਾਂ ਰੁਪਏ ਖਰਚ ਹੁੰਦੇ ਸਨ) ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਪੈਂਦੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਸਾਰਿਆਂ ਲਈ ਖੁਸ਼ਹਾਲੀ ਅਤੇ ਮੁਸੱਰਤ ਯਕੀਨੀ ਬਣਾਉਣਾ ਹੈ। ਸਪੀਕਰ ਨੇ ’ਈਜ਼ੀ ਰਜਿਸ...
ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ, 20 ਸਤੰਬਰ: ‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਦੇ ਅੱਠ ਮਹੀਨੇ ਮੁਕੰਮਲ ਹੋਣ 'ਤੇ, ਪੰਜਾਬ ਪੁਲਿਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.34 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 72,311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਨਿਸ਼ਾਨਦੇਹੀ ਅਤੇ ਮੈਪ ਕੀਤੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ 'ਚੋਂ 1224 ਹਥਿਆਰਾਂ ਸਮੇਤ 3,555 ਜਿੰਦਾ ਕਾਰਤੂਸ ਅਤੇ 377 ਮੈਗਜ਼ੀਨ, 263 ਤੇਜ਼ਧਾਰ ਹਥਿਆਰ ਅਤੇ 15 ਹੈਂਡ ਗ੍...
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

Breaking News
ਚੰਡੀਗੜ੍ਹ / ਜਲੰਧਰ, 20 ਸਤੰਬਰ: ਪੰਜਾਬ ਦੇ ਸਾਬਕਾ ਮੰਤਰੀ ਚੁਨੀ ਲਾਲ ਭਗਤ ਦੀ ਯਾਦ ਵਿੱਚ ਅੱਜ ਐਮ.ਐਸ. ਫਾਰਮ, ਬਸਤੀ ਪੀਰਦਾਦ,  ਜਲੰਧਰ ਵਿਖੇ ਰੱਖੀ ਗਈ ਸ਼ਰਧਾਂਜਲੀ ਸਭਾ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੇ ਆਪਣੇ ਹਰਮਨਪਿਆਰੇ ਆਗੂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ ਕੀਤੀ। ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਕੈਬਨਿਟ ਮੰਤਰੀ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਡਾ. ਰਵਜੋਤ ਸਿੰਘ, ਪੰਜਾਬ ਸੈਰ-ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ, ਆਗੂਆਂ...