ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨੰਬਰਦਾਰਾਂ ਦੇ ਕਾਰਡ ਬਣਾਉਣ ਹਿੱਤ ਇੱਕ ਵਿਸ਼ੇਸ਼ ਦਿਨ ਹੋਵੇਗਾ ਨਿਰਧਾਰਤ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 8 ਜੁਲਾਈ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਨੰਬਰਦਾਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਣਾਏ ਜਾ ਰਹੇ ਸਿਹਤ ਕਾਰਡਾਂ ਲਈ ਨੰਬਰਦਾਰਾਂ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਰਾਖਵਾਂ ਰੱਖਣ ਦੀ ਮੰਗ ਕੀਤੀ। ਇਸ 'ਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਉਹ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕਰਨਗੇ ਕਿ ਨੰਬਰਦਾਰਾਂ ਦੀ ਸਹੂਲਤ ਲਈ ਸਿਹਤ ਕਾਰਡ ਬਣਾਉਣ ਵਾਸਤੇ ਇੱਕ ਦਿਨ ਵਿਸ਼ੇਸ਼ ਤੌਰ 'ਤੇ ਨਿਰਧਾਰਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਛੇਤੀ ਹੀ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਨੰਬਰਦਾਰਾਂ ਲਈ ਇੱਕ ਦਿਨ ਰਾਖਵਾਂ ਰੱਖਣ ਦੀ ਹਦਾਇਤ ਕੀਤੀ ਜਾਵੇਗੀ।
ਨੰਬਰਦਾਰਾਂ ਵੱਲੋਂ ਮਾਣਭੇਟਾ ਵਧਾਉਣ ਦੀ ਮੰਗ ਬਾਰੇ ਕੈਬਨਿਟ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮ...








