ਸੀਏ ਦੇਸ਼ ਦੀ ਆਰਥਿਕ ਮਜ਼ਬੂਤੀ ਦੇ ਪ੍ਰਮੁੱਖ ਥੰਮ੍ਹ, ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਨਿਭਾਉਣਗੇ ਅਹਿਮ ਭੂਮਿਕਾ – ਮੁੱਖ ਮੰਤਰੀ
ਚੰਡੀਗੜ੍ਹ, 4 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਵੱਲ ਵਧ ਰਿਹਾ ਹੈ। ਅੱਜ ਦੇਸ਼ ਵਿੱਚ ਹਰ ਮਹੀਨੇ ਰਿਕਾਰਡ ਜੀ.ਐਸ.ਟੀ. ਕਲੈਕਸ਼ਨ ਹੋ ਰਿਹਾ ਹੈ, ਜੋ ਦੇਸ਼ ਦੀ ਵਧ ਰਹੀ ਆਰਥਿਕ ਤਾਕਤ ਦਾ ਪ੍ਰਤੀਕ ਹੈ। ਇਸ ਟੈਕਸ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਚਾਰਟਰਡ ਅਕਾਊਂਟੈਂਟਸ (ਸੀਏ) ਦਾ ਵੱਡਾ ਯੋਗਦਾਨ ਹੈ। ਇੰਸਟੀਚਿਊਟ ਆਫ ਚਾਰਟਰਡ ਅਕਾਊਂਟੈਂਟਸ ਆਫ ਇੰਡੀਆ ਵੱਲੋਂ ਪੰਚਕੂਲਾ ਵਿੱਚ ਸੈਂਟਰ ਆਫ ਐਕਸੀਲੈਂਸ ਸਥਾਪਿਤ ਕਰਨ ਲਈ 5 ਏਕੜ ਜ਼ਮੀਨ ਦੀ ਮੰਗ 'ਤੇ ਮੁੱਖ ਮੰਤਰੀ ਨੇ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ ਪੰਚਕੂਲਾ ਸਥਿਤ ਇੰਦਰਧਨੁਸ਼ ਆਡੀਟੋਰੀਅਮ ਵਿੱਚ ਸੀਏ ਵਿਦਿਆਰਥੀਆਂ ਦੇ ਰਾਸ਼ਟਰੀ ਸੰਮੇਲਨ ‘‘ਪ੍ਰਗਿਆਨ 2026‘‘ ਨੂੰ ਮੁੱਖ ਮਹਿਮਾਨ ਵਜੋਂ ਸੰਬੋਧਿਤ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ...








