ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਨੌਂ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨਾਂ ਸਮੇਤ ਨੌਂ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਵਿੰਦਰ ਸਿੰਘ, ਵਾਸੀ ਪਿੰਡ ਭੰਗਵਾਂ, ਅੰਮ੍ਰਿਤਸਰ ਦਿਹਾਤੀ, ਪਰਮਜੀਤ ਸਿੰਘ ਉਰਫ਼ ਪੰਮਾ ਅਤੇ ਹਰਮੀਤ ਸਿੰਘ ਉਰਫ਼ ਮੀਤੂ, ਦੋਵੇਂ ਵਾਸੀ ਭਿੰਡੀ ਔਲਖ, ਵਾਸੀ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ...








