ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਲੁਧਿਆਣਾ ਵਿੱਚ ਸੁਣਿਆ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ‘ਮਨ ਕੀ ਬਾਤ’ ਪ੍ਰੋਗਰਾਮ
ਚੰਡੀਗੜ੍ਹ, 28 ਜੂਨ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ 'ਮਨ ਕੀ ਬਾਤ' ਪ੍ਰੋਗਰਾਮ ਨਾ ਸਿਰਫ਼ ਦੇਸ਼ ਵਿੱਚ ਸਗੋਂ ਵਿਦੇਸ਼ਾਂ ਵਿੱਚ ਵੀ ਲੋਕ ਸੁਣਦੇ ਹਨ। ਐਤਵਾਰ ਨੂੰ ਪ੍ਰਸਾਰਿਤ ਕੀਤੇ ਗਏ ਪ੍ਰਧਾਨ ਮੰਤਰੀ ਦੇ 'ਮਨ ਕੀ ਬਾਤ' ਪ੍ਰੋਗਰਾਮ ਨੂੰ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਲੁਧਿਆਣਾ ਵਿੱਚ ਲੋਕਾਂ ਦੇ ਵਿਚਕਾਰ ਬੈਠ ਕੇ ਸੁਣਿਆ। ਪ੍ਰਧਾਨ ਮੰਤਰੀ ਅੱਜ ਪੂਰਬੀ ਅਫਰੀਕਾ ਦੇ ਦੇਸ਼ ਸੇਸ਼ੇਲਸ ਦੇ ਦੂਜੇ ਦਿਨ ਦੇ ਆਪਣੇ ਦੌਰੇ 'ਤੇ ਸਨ, ਫਿਰ ਵੀ ਉਨ੍ਹਾਂ ਨੇ ਆਕਾਸ਼ਵਾਣੀ ਤੋਂ 'ਮਨ ਕੀ ਬਾਤ' ਪ੍ਰੋਗਰਾਮ ਰਾਹੀਂ ਲੋਕਾਂ ਨੂੰ ਸੰਬੋਧਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨੇ ਖੇਡਾਂ, ਕੁਦਰਤੀ ਖੇਤੀ ਅਤੇ ਪਾਣੀ ਦੀ ਇੱਕ-ਇੱਕ ਬੂੰਦ ਬਚਾਉਣ ਅਤੇ 'ਵੋਕਲ ਫੋਰ ਲੋਕਲ' ਅਪਣਾਉਣ ਦਾ ਸੱਦਾ ਦਿੱਤਾ। ਇਸ ਦਿਸ਼ਾ ਵਿੱਚ ਹਰਿਆਣਾ ਸਰਕਾਰ ਪਹਿਲਾਂ ਹੀ ਕੰਮ ਕਰ ਰਹੀ ਹੈ। ਹਰਿਆਣਾ ਦੇ ਖਿਡਾਰੀ...








