Monday, October 5Malwa News
Shadow

Tag: hot news

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 152ਵਾਂ ਦਿਨ: ਪੰਜਾਬ ਪੁਲਿਸ ਵੱਲੋਂ 512 ਥਾਈਂ ਛਾਪੇਮਾਰੀ; 345 ਗ੍ਰਿਫ਼ਤਾਰ

Hot News
ਚੰਡੀਗੜ੍ਹ, 21 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 152ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 512 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 152ਵੇਂ ਦਿਨ ਪੁਲਿਸ ਟੀਮਾਂ ਨੇ 312 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ 5 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 39,083 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 16 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤ...
20,000 ਰੁਪਏ ਰਿਸ਼ਵਤ ਲੈਂਦੀ  ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

20,000 ਰੁਪਏ ਰਿਸ਼ਵਤ ਲੈਂਦੀ  ਸਬ- ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫਤਾਰ

Hot News
ਚੰਡੀਗੜ੍ਹ, 21 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਸਟੇਸ਼ਨ ਫਿਲੌਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਸਬ-ਇੰਸਪੈਕਟਰ ਅਮਨਦੀਪ ਕੌਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝਂ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮੁਹੱਲਾ ਚੌਧਰੀਆਂ, ਫਿਲੌਰ ਥਾਣਾ ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਉਸਦੇ ਪੁੱਤਰ ਨੂੰ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਦੋਸ਼ੀ ਐਸ.ਆਈ. ਨੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਲਈ ਘੱਟ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਕੇਸ ਦਰਜ ਕਰਨ ਅਤੇ ਉਸਦਾ ਮੋਬਾਈਲ ਫੋਨ ਵਾਪਸ ਕਰਨ ਲਈ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮਜਬੂਰੀ ਵਿੱਚ, ਉਸਨੇ 1000 ਰੁਪਏ ਬਤੌਰ ਰਿਸ਼ਵਤ ਪਹਿਲਾਂ ਹੀ ਅਦਾ ਕਰ ਦਿੱਤੇ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦ...
24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

24 ਜੂਨ ਨੂੰ ਮੋਹਾਲੀ ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ 2026: ਡਾ. ਰਵਜੋਤ ਸਿੰਘ

Breaking News
ਚੰਡੀਗੜ੍ਹ, 21 ਜੂਨ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 24 ਜੂਨ, 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ “ਐਨ.ਆਰ.ਆਈ. ਮਿਲਣੀ 2026” ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਹੋਰ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਆਪਣੇ ਸਬੰਧ ਹੋਰ ਮਜ਼ਬੂਤ ਕਰਨ ਅਤੇ ਗੈਰ-ਨਿਵਾਸੀ ਭਾਰਤੀਆਂ (ਐਨ.ਆਰ.ਆਈਜ਼) ਨੂੰ ਦਰਪੇਸ਼ ਸਮੱਸਿਆਵਾਂ ਦੇ ਸਮੇਂ ਸਿਰ ਹੱਲ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ “ਐਨ.ਆਰ.ਆਈ. ਮਿਲਣੀ 2026” ਐਨ.ਆਰ.ਆਈਜ਼ ਅਤੇ ਪੰਜਾਬ ਸਰਕਾਰ ਦਰਮਿਆਨ ਸਿੱਧੇ ਸੰਵਾਦ ਲਈ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ, ਜਿੱਥੇ ਭਾਗੀਦਾਰ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਸਾਂਝੇ ਕਰ ਸਕਣਗੇ ਅਤੇ ਆਪਣੇ ਜ਼ਿਲ੍ਹਿਆਂ ਅਤੇ ਸੂਬੇ ਨਾਲ ਸਬੰਧਤ ਮਾਮਲਿਆਂ ਦੇ ਹੱਲ ਲਈ ਸਰਕਾਰ ਨਾਲ ਸਿੱਧੀ ਗੱਲਬਾਤ ਕਰ ਸਕਣਗੇ। ਇਸ ਪਹਿਲਕਦਮੀ ਦੀ ਮਹੱਤਤਾ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਿਤਾ ਦਿਵਸ ਮੌਕੇ ਨਿੱਘੀਆਂ ਸ਼ੁਭਕਾਮਨਾਵਾਂ

Hot News
ਚੰਡੀਗੜ੍ਹ, 21 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿਤਾ ਦਿਵਸ ਮੌਕੇ ’ਤੇ ਸਾਰੇ ਪਿਤਾਵਾਂ ਅਤੇ ਪਿਤਾ ਰੂਪੀ ਸਖ਼ਸੀਅਤਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ  ਪਿਤਾ ਹਰ ਪਰਿਵਾਰ ਲਈ ਤਾਕਤ, ਸੁਰੱਖਿਆ ਅਤੇ  ਕੁਰਬਾਨੀ ਦਾ ਪੁੰਜ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਮਾਂ ਦਾ ਪਿਆਰ ਬੱਚੇ ਦੇ ਮੁੱਢਲੇ ਸਾਲਾਂ ਦਾ ਅਧਾਰ ਹੁੰਦਾ ਹੈ, ਉੱਥੇ ਹੀ  ਪਿਤਾ ਜੀਵਨ ਦੀਆਂ ਚੁਣੌਤੀਆਂ ਨੂੰ ਨਜਿੱਠਣ ਲਈ ਲੋੜੀਂਦੀ ਦਿਸ਼ਾ, ਨੈਤਿਕ ਕਦਰਾਂ-ਕੀਮਤਾਂ ਦੇ ਰਾਹ-ਦਸੇਰਾ ਵਜੋਂ ਕੰਮ ਕਰਦਾ ਹੈ। ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ,‘‘ਪਿਤਾ ਸਾਡੀ ਜਵਾਨੀ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਹਮਦਰਦੀ ਦੀ ਭਾਵਨਾ ਦਾ ਸੰਚਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ,’’ ।  ਉਨ੍ਹਾਂ ਕਿਹਾ, ‘‘ਸਾਡੇ ਅਮੀਰ ਪੰਜਾਬੀ ਸੱਭਿਆਚਾਰ ਅਤੇ ਸ਼ਾਨਾਮੱਤੀ ਵਿਰਾਸਤ ਵਿੱਚ ਬਜ਼ੁਰਗਾਂ ਅਤੇ ਪਿਤਾਵਾਂ ਦਾ ਬਹੁਤ ਸਤਿਕਾਰ ਕੀਤਾ ਜਾਂਦਾ ਹੈ। ਉਹ ਸਾਡੀ ਸੰਯੁਕਤ ਪਰਿਵਾਰ ਪ੍ਰਣਾਲੀ ਦੇ ਸੂਤਰਧਾਰ ਵਜੋਂ ਕੰਮ ਕਰਦੇ ਹਨ, ਰਹੁ-ਰ...
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ‘’ਸਿਹਤਮੰਦ ਉਮਰ ਲਈ ਯੋਗ’’ ਵਿਸ਼ੇ ‘ਤੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

Hot News
ਚੰਡੀਗੜ੍ਹ, 21 ਜੂਨ:ਅੱਜ ਇਥੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿਖੇ ਕਾਰਜਕਾਰੀ ਚੀਫ਼ ਜਸਟਿਸ ਮਾਨਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ ਗਿਆ, ਜਿਸ ਦੌਰਾਨ ਮਾਨਯੋਗ ਜਸਟਿਸ ਸ੍ਰੀ ਹਰਸਿਮਰਨ ਸਿੰਘ ਸੇਠੀ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਹੋਰ ਮਾਣਯੋਗ ਜੱਜਾਂ ਨੇ ਹਾਜ਼ਰੀ ਲਵਾਈ। ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ਦਾ ਵਿਸ਼ਾ "ਸਿਹਤਮੰਦ ਉਮਰ ਲਈ ਯੋਗ" ਰੱਖਿਆ ਗਿਆ ਸੀ, ਜਿਸ ਦੌਰਾਨ ਜੀਵਨ ਦੇ ਹਰ ਪੜਾਅ ਖਾਸ ਕਰਕੇ ਬਜ਼ੁਰਗਾਂ ਵਿੱਚ ਸਰੀਰਕ ਤੇ ਮਾਨਸਿਕ ਤੰਦਰੁਸਤੀ ਅਤੇ ਜੀਵਨ ਦੀ ਸਮੁੱਚੀ ਗੁਣਵੱਤਾ ਨੂੰ ਉਤਸ਼ਾਹਿਤ ਕਰਨ ਵਿੱਚ ਯੋਗ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਇਹ ਸਮਾਗਮ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਵਿੱਚ ਮਾਣਯੋਗ ਜੱਜ ਸਾਹਿਬਾਨਾਂ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ...
Gatka Association Punjab Celebrates World Gatka Day

Gatka Association Punjab Celebrates World Gatka Day

Global News
Faridkot, June 21 : Under the aegis of the Gatka Association of Punjab, the Gatka Association District Faridkot celebrated the annual World Gatka Day by organising the "Virsa Sambhal Gatka Cup" at the old grain market here, in which the team of Pratham Sahai Gatka Akhara, Ludhiana, emerged victorious.Sharing this information, Talwinder Singh Ferozepur, General Secretary of the Gatka Association of Punjab, and Dr. Manjit Singh Dhillon, state Vice President and President of the Gatka Association District Faridkot, said that four boys' teams and one girls' team participated in the Gatka event. The competition was organised with the cooperation of Jathedar Baba Binod Singh Gatka Akhara, Faridkot, and Sardar Gursewak Singh Bhana Lajeez, and was attended by several prominent personalities of the...
ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

ਗੱਤਕਾ ਐਸੋਸੀਏਸ਼ਨ ਪੰਜਾਬ ਨੇ ਮਨਾਇਆ ਵਿਸ਼ਵ ਗੱਤਕਾ ਦਿਵਸ

Local
ਫਰੀਦਕੋਟ 21 ਜੂਨ : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲਾ ਫ਼ਰੀਦਕੋਟ ਨੇ ਸਲਾਨਾ ਵਿਸ਼ਵ ਗੱਤਕਾ ਦਿਵਸ ਮਨਾਉਂਦੇ ਹੋਏ ਇੱਥੇ ਪੁਰਾਣੀ ਦਾਣਾ ਮੰਡੀ ਵਿੱਚ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਜਿਸ ਵਿੱਚ ਪ੍ਰਥਮ ਸਹਾਇ ਗੱਤਕਾ ਅਖਾੜਾ ਲੁਧਿਆਣਾ ਦੀ ਟੀਮ ਜੇਤੂ ਰਹੀ।ਇਹ ਜਾਣਕਾਰੀ ਦਿੰਦਿਆਂ ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਜਨਰਲ ਸਕੱਤਰ ਤਲਵਿੰਦਰ ਸਿੰਘ ਫ਼ਿਰੋਜ਼ਪੁਰ, ਪੰਜਾਬ ਦੇ ਮੀਤ ਪ੍ਰਧਾਨ ਅਤੇ ਗੱਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਮਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਗੱਤਕਾ ਕੱਪ ਵਿੱਚ 4 ਲੜਕਿਆਂ ਦੀਆਂ ਟੀਮਾਂ ਅਤੇ ਇੱਕ ਲੜਕੀਆਂ ਦੀ ਟੀਮ ਨੇ ਭਾਗ ਲਿਆ। ਜੱਥੇਦਾਰ ਬਾਬਾ ਬਿਨੋਦ ਸਿੰਘ ਗੱਤਕਾ ਅਖਾੜਾ ਫ਼ਰੀਦਕੋਟ ਅਤੇ ਸਰਦਾਰ ਗੁਰਸੇਵਕ ਸਿੰਘ ਭਾਣਾ ਲਜ਼ੀਜ਼ ਦੇ ਸਹਿਯੋਗ ਨਾਲ ਕਰਵਾਏ ਇਸ ਗੱਤਕਾ ਕੱਪ ਵਿੱਚ ਸ਼ਹਿਰ ਦੀਆਂ ਵੱਖ-ਵੱਖ ਪ੍ਰਮੁੱਖ ਹਸਤੀਆਂ ਨੇ ਵੀ ਸ਼ਿਰਕਤ ਕੀਤੀ।ਇਸ ਵਿਰਸਾ ਸੰਭਾਲ ਗੱਤਕਾ ਕੱਪ ਬਾਰੇ ਹੋਰ ਜਾਣਕਾਰੀ ਦਿੰਦਿਆਂ ਜਿਲ੍ਹਾ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਤੇ ਨੈਸ਼ਨਲ ਗੱਤਕਾ ਕੋਚ ਨਰਿੰਦਰਪਾਲ ਸਿੰਘ ਪਾਰਸ ਨੇ ਦੱਸਿਆ ਕਿ ਗੱਤਕਾ ...
ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਫੈਮਿਲੀ ਕਾਉਂਸਲਿੰਗ ਰਾਹੀਂ ਨਸ਼ਾ ਛੱਡ ਰਹੇ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਮੁੜ ਸੰਵਾਰਨ ਵਿੱਚ ਮਿਲ ਰਹੀ ਹੈ ਮਦਦ

Hot News
ਚੰਡੀਗੜ੍ਹ, 21 ਜੂਨ : ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਸਥਿਤ ਨਸ਼ਾ ਮੁਕਤੀ ਅਤੇ ਰਿਹੈਬਿਲਿਟੇਸ਼ਨ ਕੇਂਦਰਾਂ ਵਿੱਚ ਫੈਮਿਲੀ ਕਾਉਂਸਲਿੰਗ ਹੁਣ ਰਿਕਵਰੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਈ ਹੈ।ਕਾਉਂਸਲਰਾਂ ਦੇ ਅਨੁਸਾਰ, ਰਿਕਵਰੀ ਕਰ ਰਹੇ ਮਰੀਜ਼ਾਂ ਦੇ ਇਲਾਜ ਦੌਰਾਨ ਮਾਤਾ-ਪਿਤਾ, ਜੀਵਨ ਸਾਥੀ ਅਤੇ ਬੱਚਿਆਂ ਦੀ ਭਾਗੀਦਾਰੀ ਵਧੀ ਹੈ। ਮਾਰਚ 2025 ਤੋਂ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਹੋਈ, ਉਦੋਂ ਤੋਂ ਹਜ਼ਾਰਾਂ ਪਰਿਵਾਰ ਆਪਣੇ ਬੱਚਿਆਂ ਨੂੰ ਨਸ਼ੇ ਦੀ ਲਤ ਤੋਂ ਬਾਹਰ ਕੱਢਣ ਅਤੇ ਉਨ੍ਹਾਂ ਦੀ ਜ਼ਿੰਦਗੀ ਮੁੜ ਸੰਵਾਰਨ ਲਈ ਕਾਉਂਸਲਿੰਗ ਸੈਸ਼ਨਾਂ ਵਿੱਚ ਸ਼ਾਮਲ ਹੋ ਰਹੇ ਹਨ। ਨਸ਼ੇ ਦੀ ਸਮੱਸਿਆ ਸਿਰਫ਼ ਮਰੀਜ਼ ਦੀ ਨਹੀਂ, ਸਗੋਂ ਪੂਰੇ ਪਰਿਵਾਰ ਦੀ ਹੁੰਦੀ ਹੈ, ਇਸ ਲਈ ਪਰਿਵਾਰ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਕਾਉਂਸਲਿੰਗ ਨਾਲ ਪਰਿਵਾਰ ਨਸ਼ੇ ਦੀ ਪ੍ਰਕਿਰਤੀ ਨੂੰ ਸਮਝਦੇ ਹਨ ਅਤੇ ਮਰੀਜ਼ ਨੂੰ ਨਸ਼ਾ ਮੁਕਤ ਰਹਿਣ ਵਿੱਚ ਸਹਿਯੋਗ ਦਿੰਦੇ ਹਨ। ਰੂਪਨਗਰ ਦੇ ਸਰਕ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਚਲਾਈਆਂ ਵੱਖ-ਵੱਖ ਗਤੀਵਿਧੀਆਂ ਵਿੱਚ 1.11 ਲੱਖ ਤੋਂ ਵੱਧ ਦਰਜ ਕੀਤੀ ਗਈ ਬਜ਼ੁਰਗਾਂ ਦੀ ਭਾਗੀਦਾਰੀ: ਡਾ. ਬਲਜੀਤ ਕੌਰ

Breaking News
*ਚੰਡੀਗੜ੍ਹ, 21 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਦੇ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਸੁਰੱਖਿਅਤ ਅਤੇ ਸਿਹਤਮੰਦ ਜੀਵਨ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ। ਵਿੱਤੀ ਸਾਲ 2025-26 ਦੌਰਾਨ, ਬਜ਼ੁਰਗਾਂ ਲਈ ਚਲਾਈਆਂ ਗਈਆਂ ਵੱਖ-ਵੱਖ ਭਲਾਈ, ਸਿਹਤ ਸੰਭਾਲ, ਜਾਗਰੂਕਤਾ ਅਤੇ ਸਮਾਜਿਕ ਸ਼ਮੂਲੀਅਤ ਦੀਆਂ ਗਤੀਵਿਧੀਆਂ ਵਿੱਚ *ਬਜ਼ੁਰਗਾਂ ਦੀ ਕੁੱਲ ਭਾਗੀਦਾਰੀ ਅਤੇ ਸ਼ਮੂਲੀਅਤ (Beneficiary Engagements) ਦਾ ਅੰਕੜਾ 1.11 ਲੱਖ ਤੋਂ ਵੱਧ ਰਿਕਾਰਡ ਕੀਤਾ ਗਿਆ ਹੈ**, ਜੋ ਕਿ ਬਜ਼ੁਰਗਾਂ ਦੇ ਸਰਗਰਮ ਅਤੇ ਸਿਹਤਮੰਦ ਜੀਵਨ ਪ੍ਰਤੀ ਸਰਕਾਰ ਦੀ ਨਿਰੰਤਰ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਦੀ ਭਲਾਈ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ, ਸਮੁਦਾਇਕ ਭਾਈਵਾਲੀ ਪ੍ਰੋਗਰਾਮਾਂ, ਜਾਗਰੂਕਤਾ ਮੁਹਿੰਮਾਂ ਅਤੇ ਸਹਾਇਤਾ ਪ੍ਰਣਾਲੀਆਂ ਰਾਹੀਂ ਸਰਕਾਰ ਇੱਕ ਅਜਿਹਾ ਮਾਹੌਲ ਸਿਰਜਣ ਲਈ ਕੰਮ ਕਰ ਰਹੀ ਹ...
ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ (ਸੀਆਈ) ਜਲੰਧਰ ਨੇ ਕੇਂਦਰੀ ਏਜੰਸੀ ਦੇ ਤਾਲਮੇਲ ਜ਼ਰੀਏ ਵਿਦੇਸ਼-ਅਧਾਰਤ ਹੈਂਡਲਰਾਂ ਨਾਲ ਸਬੰਧਤ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਤਿੰਨ ਆਧੁਨਿਕ ਪਿਸਤੌਲਾਂ (ਵਿਦੇਸ਼ੀ) ਅਤੇ ਗੋਲਾ-ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਬਟਾਲਾ ਦੇ ਵੱਡਾ ਥੇਥਰਕੇ ਦੇ ਵਸਨੀਕ ਅਨਮੋਲ ਸਿੰਘ ਉਰਫ਼ ਮੋਹਲਾ, ਬਟਾਲਾ ਦੇ ਸ਼ਾਹਪੁਰ ਜਾਜਨ ਦੇ ਵਸਨੀਕ ਜਗਰੂਪ ਸਿੰਘ ਉਰਫ਼ ਰੂਪਾ ਅਤੇ ਅੰਮ੍ਰਿਤਸਰ ਦੇ ਗੇਟ ਹਕੀਮਾਂ ਵਿਖੇ ਕਾਵਰੀਆਂ ਵਾਲੀ ਪੁਲੀ ਦੇ ਵਸਨੀਕ ਮੋਹਿਤ ਕੁਮਾਰ ਉਰਫ਼ ਜੋਬਨ ਵਜੋਂ ਹੋਈ ਹੈ। ਇਹ ਸਫ਼ਲਤਾ ਇੱਕ ਹੋਰ ਮੁਲਜ਼ਮ ਨੂੰ ਪਹਿਲਾਂ ...