ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿੱਚ ਸੀ.ਐਮ. ਮਾਨ ਨੇ ਆਰ.ਟੀ.ਓ. ਦਫ਼ਤਰ ‘ਤੇ ਲਾਇਆ ਤਾਲਾ, ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ
ਲੁਧਿਆਣਾ, 29 ਅਕਤੂਬਰਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ।
ਮੁੱਖ ਮੰਤਰੀ ਨੇ ਇਸ ਸਕੀਮ ਦੀ ਸ਼ੁਰੂਆਤ ਸਮੇਂ ਭ੍ਰਿਸ਼ਟਾਚਾਰ ਦੇ ਯੁੱਗ ਨੂੰ ਖ਼ਤਮ ਕਰਨ ਦੇ ਪ੍ਰਤੀਕ ਵਜੋਂ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾਇਆ।
ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਸੂਬੇ ਦੇ ਲੋਕ ਨੌਕਰਸ਼ਾਹੀ ਅਤੇ ਉਸ ਦੇ ਭ੍ਰਿਸ਼ਟ ਕੰਮਾਂ ਦੇ ਗੁਲਾਮ ਬਣ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਇਸ ਗੁਲਾਮੀ ਤੋਂ ਮੁਕਤ ਹੋ ਗਿਆ ਹੈ ਅਤੇ ਹੁਣ ਲੋਕ 1076 `ਤੇ ਕਾਲ ਕਰ ਕੇ ਆਪਣਾ ਡਰਾਈਵਿੰਗ ਲਾਇਸੈਂਸ, ਰਜਿਸਟਰੇਸ਼ਨ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰ ਸਕਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਭ੍ਰਿਸ਼ਟਾਚਾਰ, ਪ੍ਰੇਸ਼ਾਨੀਆਂ ਅਤੇ ਵਿਚੋਲਿਆਂ ਤ...








