ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਚਾਰ ਦਿਨਾਂ ਵਿੱਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ, ਤਿੰਨੋਂ ਵਾਸੀ ਕੋਟ ਮੀਤ ਸਿੰਘ, ਖਾਲਸਾ ਨਗਰ ਪਲਾਟ, ਅੰਮ੍ਰਿਤਸਰ , ਵਜੋਂ ਹੋਈ ਹੈ । 17 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਵਰਤੀ ਜਾ ਰਹੀ ਸਿਲਵਰ ਮਾਰੂਤੀ ਸਵਿਫਟ ਕਾਰ (ਐਚਆਰ 30-ਐਨ-2780) ਨੂੰ ਵੀ ਜ਼ਬਤ ਕੀਤਾ ਹੈ।
ਇਸ ਤਾਜ਼ਾ ਬਰਾਮਦਗੀ ਨਾਲ, ਸੀ.ਆਈ. ਅੰਮ੍ਰਿਤ...








