ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ
ਚੰਡੀਗੜ੍ਹ, 21 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ‘ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 501.76 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 334.31 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 31 ਪੁਲਾਂ ਦੀ ਉਸਾਰੀ ‘ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 29 ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਜਿਨ੍ਹਾਂ ਵਿੱਚੋਂ 2 ਦਾ ਕੰਮ ਮੁਕੰਮ...








