ਮਾਨ ਸਰਕਾਰ ਵਿੱਚ ਆਲਮੀ ਕੰਪਨੀਆਂ ਦਾ ਭਰੋਸਾ ਵਧਿਆ: 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, 6.63 ਲੱਖ ਨੌਕਰੀਆਂ ਪੈਦਾ ਹੋਣਗੀਆਂ: ਅਮਨ ਅਰੋੜਾ
ਚੰਡੀਗੜ੍ਹ, 12 ਨਵੰਬਰ: ਪੰਜਾਬ ਦੇ ਉਦਯੋਗਿਕ ਢਾਂਚੇ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੱਸਿਆ ਕਿ ਜਾਪਾਨੀ ਪੈਕੇਜਿੰਗ ਕੰਪਨੀ 'ਟੌਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ' (ਟੀਐਸਐਫ) ਵੱਲੋਂ ਆਪਣੇ ਪਲਾਂਟ ਦੇ ਵਿਆਪਕ ਵਿਸਤਾਰ ਦਾ ਐਲਾਨ ਕੀਤਾ ਗਿਆ ਹੈ। ਜਾਪਾਨ ਦੀ 'ਟੌਪਨ ਹੋਲਡਿੰਗਜ਼ ਇੰਕ.' ਦੀ ਸਹਾਇਕ ਕੰਪਨੀ, 'ਟੌਪਨ ਸਪੈਸ਼ਲਿਟੀ ਫਿਲਮਜ਼' ਵੱਲੋਂ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਰੈਲ ਮਾਜਰਾ ਵਿਖੇ ਸਥਿਤ ਆਪਣੀ ਨਿਰਮਾਣ ਇਕਾਈ ਦਾ 244 ਕਰੋੜ ਰੁਪਏ ਦੇ ਨਿਵੇਸ਼ ਨਾਲ ਵਿਸਤਾਰ ਕੀਤਾ ਜਾ ਰਿਹਾ ਹੈ।
ਇਹ ਐਲਾਨ ਉਦਯੋਗ ਮੰਤਰੀ ਨੇ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ 'ਟੌਪਨ ਸਪੈਸ਼ਲਿਟੀ ਫਿਲਮਜ਼' ਦੇ ਮੁੱਖ ਵਿੱਤੀ ਅਧਿਕਾਰੀ (ਸੀਐਫਓ) ਅਤੇ ਹੋਲ-ਟਾਈਮ ਡਾਇਰੈਕਟਰ ਸ੍ਰੀ ਅਮਿਤ ਜੈਨ ਵੀ ਮੌਜੂਦ ਸਨ। ਇਸ ਮੌਕੇ ਉਦਯੋਗ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ, ਡਾਇਰੈਕਟਰ ਸ੍ਰੀ ਜਸਪ੍ਰੀਤ ਸਿੰਘ ਅਤੇ ਇਨਵੈਸਟ ਪੰਜਾਬ ਦੇ ਐਡੀਸ਼ਨਲ ਸੀ.ਈ.ਓ. ਸ੍...








