ਸਵੱਛਤਾ ਹੀ ਸੇਵਾ 2026 ਮੁਹਿੰਮ ਦਾ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਆਗਾਜ਼
ਚੰਡੀਗੜ੍ਹ/ਪਠਾਨਕੋਟ, ਸਤੰਬਰ 18: ਸਵੱਛਤਾ ਨੂੰ ਲੋਕ ਲਹਿਰ ਬਣਾਉਣ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਇੱਥੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦਾ ਆਗਾਜ਼ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬਲਾਕ ਘਰੋਟਾ ਦੇ ਸਮੂਹ ਸਰਪੰਚਾਂ ਅਤੇ ਗ੍ਰਾਮ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਾਲ ਦੀ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾਵੇਗਾ।
ਇਸ ਮੌਕੇ ਡੀ.ਐੱਸ.ਓ.-ਕਮ-ਕਾਰਜਕਾਰੀ ਇੰਜੀਨੀਅਰ ਸ੍ਰੀ ਸੁਖਜੀਤ ਸਿੰਘ ਦੀ ਅਗਵਾਈ ਹੇਠ ਏ.ਡੀ.ਐੱਸ.ਓ. ਸ੍ਰੀ ਧੀਰਜ ਡੋਗਰਾ ਅਤੇ ਜ਼ਿਲ੍ਹਾ ਪਠਾਨਕੋਟ ਦੇ ਡੀ.ਡਬਲਿਊ.ਐੱਸ.ਐੱਸ. ਦੇ ਸੋਸ਼ਲ ਸਟਾਫ਼ ਵੱਲੋਂ ਹਾਜ਼ਰ ਇਕੱਠ ਨੂੰ ਮੁਹਿੰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ‘ਸਵੱਛਤਾ ਹੀ ਸੇਵਾ-2026’ ਮੁਹਿੰਮ 17 ਸਤੰਬਰ ਤੋਂ ਸ਼ੁਰੂ ਹੋਈ ਹੈ ਅਤੇ 2 ਅਕਤੂਬਰ 2026 ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਸਫ਼ਾਈ ਅਤੇ ਸੈਨੀਟੇਸ਼ਨ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਪੈਦਾ...








