ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ ‘ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ
ਚੰਡੀਗੜ੍ਹ, 17 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ, ਪੰਜਾਬ ਨੇ ਇਤਿਹਾਸਕ ਮੀਲ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ। ਇਸ ਵੱਡੇ ਪੂੰਜੀ ਨਿਵੇਸ਼ ਨੇ ਰੋਜ਼ਗਾਰ ਦੇ 5.89 ਲੱਖ ਨਵੇਂ ਮੌਕੇ ਪੈਦਾ ਕਰਕੇ ਸਥਾਨਕ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਹੈ, ਜਿਸ ਨਾਲ ਖਿੱਤੇ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਉਪਜਾਊ ਜ਼ਮੀਨ ਹੁਣ ਉਦਯੋਗਿਕ ਵਿਕਾਸ ਲਈ ਵੀ ਖੇਤੀਬਾੜੀ ਜਿੰਨੀ ਹੀ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਵੱਡੇ ਆਲਮੀ ਅਤੇ ਘਰੇਲੂ ਉਦਯੋਗਿਕ ਘਰਾਣਿਆਂ ਨੂੰ ਰਾਜ ਵਿੱਚ ਨਿਵੇਸ਼ ਕਰਨ ਦਾ ਨਿੱਘਾ ਸੱਦਾ ਦਿੱਤਾ।
ਉੱਦਮਤਾ ਦੀ ਸਮਰੱਥਾ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਬੱਚਿਆਂ ਨੂੰ ਸਟਾਰਟਅੱਪ ਵੱਲ ਪ੍ਰੇਰਿਤ ਕਰਨ ਲਈ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸਲ ਰਾਸ਼ਟਰੀ ਵਿਕਾਸ ਉਦਯੋਗੀਕਰਨ 'ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦਾ ਹੈ। ਉਨ੍ਹਾਂ ਨੇ ਨੌਜਵਾਨ ...








