ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ
ਨਵੀਂ ਦਿੱਲੀ/ਪੰਜਾਬ, 15 ਜੂਨ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ 70 ਫੀਸਦੀ ਡਰੱਗਜ਼ ਗੁਜਰਾਤ ਦੇ ਰਸਤੇ ਆ ਰਹੀਆਂ ਹਨ। ਈਡੀ ਪਾਰਟੀ ਦੀ ਗੱਠਜੋੜ ਸਰਕਾਰ ਵੇਲੇ ਪੰਜਾਬ ਦੇ ਘਰ-ਘਰ ਵਿੱਚ ਚਿੱਟਾ ਪਹੁੰਚਾਇਆ ਗਿਆ। ਬਾਕਾਇਦਾ ਸਰਕਾਰੀ ਸਰਪ੍ਰਸਤੀ ਹੇਠ ਸਰਕਾਰੀ ਗੱਡੀਆਂ ਵਿੱਚ ਚਿੱਟਾ ਘਰ-ਘਰ ਵੰਡਿਆ ਜਾਂਦਾ ਸੀ। ਈਡੀ ਪਾਰਟੀ ਅਤੇ ਚਿੱਟਾ ਪਾਰਟੀ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ। ਭਗਵੰਤ ਮਾਨ ਨੇ ਚਿੱਟੇ 'ਤੇ ਵਾਰ ਕਰਕੇ ਪੰਜਾਬ ਦੀ ਜਵਾਨੀ ਨੂੰ ਮੁੜ ਇੱਕ ਸੁਨਹਿਰੇ ...








