ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਚੁਕਾਈ ਸਹੁੰ
ਹੁਸ਼ਿਆਰਪੁਰ, 29 ਅਕਤੂਬਰ : ਵਿਜੀਲੈਂਸ ਬਿਊਰੋ, ਯੂਨਿਟ ਹੁਸ਼ਿਆਰਪੁਰ ਵੱਲੋਂ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ.ਐਸ.ਪੀ ਵਿਜੀਲੈਂਸ ਮਨਦੀਪ ਸਿੰਘ ਸੇਖੋ ਵੱਲੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਸਹੁੰ ਚੁਕਾਈ ਗਈ। ਇਸ ਮੌਕੇ ਵਿਜੀਲੈਂਸ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਭਾਗ ਲਿਆ। ਡੀ.ਐਸ.ਪੀ ਮਨਦੀਪ ਸਿੰਘ ਸੇਖੋ ਨੇ ਇਸ ਮੌਕੇ ਸਾਰਿਆ ਨੂੰ ਭ੍ਰਿਸ਼ਟਾਚਾਰ ਦੇ ਵਿਰੁੱਧ ਜਾਗਰੂਕ ਰਹਿਣ ਅਤੇ ਇਸਦੇ ਖ਼ਾਤਮੇ ਲਈ ਚੌਕਸੀ ‘ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚੌਕਸੀ : ਸਾਡੀ ਸਾਂਝੀ ਜ਼ਿੰਮੇਵਾਰੀ' ਥੀਮ ਤਹਿਤ 2 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਸਪਤਾਹ ਦੌਰਾਨ ਜ਼ਿਲ੍ਹੇ ਭਰ ਵਿਚ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਹਾਜ਼ਰ...








