ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 17 ਸਤੰਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀਆਂ ਮੰਡੀਆਂ ਵਿਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਸਬੰਧੀ ਕੀਤੇ ਪ੍ਰਬੰਧਾਂ ਬਾਰੇ ਦੱਸਿਆ ਕਿ ਕਿਸਾਨਾਂ, ਆੜ੍ਹਤੀਆਂ ਅਤੇ ਕਾਮਿਆਂ ਦੀ ਸਹੂਲਤ ਲਈ ਜ਼ਿਲ੍ਹੇ ਦੀਆਂ 65 ਰੈਗੂਲਰ ਮੰਡੀਆਂ ਵਿਚ ਲੋੜੀਂਦੇ ਇੰਤਜ਼ਾਮ ਅਮਲ ਵਿਚ ਲਿਆਂਦੇ ਗਏ ਹਨ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਨਿਰਧਾਰਤ ਨਮੀ ਵਾਲੀ ਫ਼ਸਲ ਲਿਆਉਣ ਨਾਲ ਉਨ੍ਹਾਂ ਦੇ ਝੋਨੇ ਦੀ ਨਾਲੋ-ਨਾਲ ਖਰੀਦ ਯਕੀਨੀ ਬਣਾਈ ਜਾਵੇਗੀ ਅਤੇ ਉਹ ਬਿਨ੍ਹਾਂ ਕਿਸੇ ਦੇਰੀ ਜਾਂ ਰੁਕਾਵਟ ਦੇ ਆਪਣੀ ਫ਼ਸਲ ਵੇਚ ਸਕਣਗੇ। ਉਨ੍ਹਾਂ ਕਿਹਾ ਕਿ ਇਸ ਸੀਜਨ ਦੌਰਾਨ 17 ਫੀਸਦੀ ਨਮੀ ਨਿਰਧਾਰਤ ਕੀਤੀ ਗਈ ਜਿਸ ਨੂੰ ਕਿਸਾਨਾਂ ਵਲੋਂ ਪੂਰੀ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਮੁੱਢਲੀਆਂ ਸਹੂਲਤਾਂ ਦਾ ਸੁਚੱਜਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮ...








