ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ
ਚੰਡੀਗੜ੍ਹ, 17 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਐਕਟ ਅਧੀਨ ਰਜਿਸਟਰਡ ਹੋਮਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਹੁਨਰ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਸਕਿੱਲ ਡਿਵੈਲਪਮੈਂਟ ਅਤੇ ਵੋਕੇਸ਼ਨਲ ਟ੍ਰੇਨਿੰਗ ਪ੍ਰੋਗਰਾਮ ਲਾਗੂ ਕੀਤੇ ਜਾ ਰਹੇ ਹਨ।
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਹੁਸ਼ਿਆਰਪੁਰ ਦੇ ਸਪੈਸ਼ਲ ਹੋਮ ਅਤੇ ਆਬਜ਼ਰਵੇਸ਼ਨ ਹੋਮ ਵਿੱਚ ਰਹਿ ਰਹੇ 48 ਬੱਚਿਆਂ ਨੇ ਸਫਲਤਾਪੂਰਵਕ ਰੋਜ਼ਗਾਰਮੁਖੀ ਸਕਿੱਲ ਡਿਵੈਲਪਮੈਂਟ ਕੋਰਸ ਪੂਰੇ ਕੀਤੇ ਹਨ। ਸਪੈਸ਼ਲ ਹੋਮ, ਹੁਸ਼ਿਆਰਪੁਰ ਦੇ 25 ਬੱਚਿਆਂ ਨੇ ਹੇਅਰ ਡਰੈਸਰ ਐਂਡ ਸਟਾਇਲਿਸਟ (Hair Dresser & Stylist) ਅਤੇ ਆਬਜ਼ਰਵੇਸ਼ਨ ਹੋਮ ਦੇ 23 ਬੱਚਿਆਂ ਨੇ ਮਲਟੀ ਸਕਿਲ ਟੈਕਨੀ...








