Tuesday, October 6Malwa News
Shadow

Tag: hot news

ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ

ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ ‘ਤੇ ਪੂਰਨ ਪਾਬੰਦੀ

Local
ਹੁਸ਼ਿਆਰਪੁਰ, 2 ਜੂਨ : ਨਗਰ ਕੌਸਲ ਸ਼ਾਮਚੁਰਾਸੀ ਚੋਣਾਂ 2026 ਦੇ ਸਨਮੁੱਖ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 14 ਜੂਨ 2026 ਤੱਕ ਕੈਰੀ ਕਰਨ 'ਤੇ ਪੂਰਨ ਪਾਬੰਦੀ ਰਹੇਗੀ।     ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ...
ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੋਧੀ ਜਾਗਰੂਕਤਾ ਮੁਹਿੰਮ ਅਧੀਨ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ

Local
ਅਮਰਗੜ੍ਹ/ਮਾਲੇਰਕੋਟਲਾ, 2 ਜੂਨ -                         ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਤੰਬਾਕੂ ਸਬੰਧੀ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਸਿਹਤ ਬਲਾਕ ਅਮਰਗੜ੍ਹ ਦੀਆਂ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ ਗਏ।                    ਸੀਨੀਅਰ ਮੈਡੀਕਲ ਅਫ਼ਸਰ ਡਾ. ਅਮਨਦੀਪ ਕੌਰ ਨੇ ਦੱਸਿਆ ਕਿ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਕੈਂਸਰ, ਦਿਲ ਦੇ ਰੋਗਾਂ ਅਤੇ ਸਾਹ ਸਬੰਧੀ ਬਿਮਾਰੀਆਂ ਦਾ ਮੁੱਖ ਕਾਰਨ ਬਣਦੀ ਹੈ, ਇਸ ਲਈ ਲੋਕਾਂ ਨੂੰ ਇਸ ਤੋਂ ਦੂਰ ਰਹਿਣਾ ਚਾਹੀਦਾ ਹੈ।   ...
वंचित बच्चों की शिक्षा के लिए टोंगलेन ट्रस्ट को हर संभव सहयोग देगी प्रदेश सरकारः मुख्यमंत्री

वंचित बच्चों की शिक्षा के लिए टोंगलेन ट्रस्ट को हर संभव सहयोग देगी प्रदेश सरकारः मुख्यमंत्री

Hindi
टोंगलेन ट्रस्ट धर्मशाला के एक प्रतिनिधिमंडल ने आज ट्रस्ट के निदेशक थेरचिन ग्याल्तसेन के नेतृत्व में मुख्यमंत्री ठाकुर सुखविन्द्र सिंह सुक्खू से भेंट की। प्रतिनिधिमंडल ने मुख्यमंत्री को ट्रस्ट द्वारा संचालित विद्यालय के लिए भूमि पट्टे की मांग से अवगत करवाया। यह विद्यालय वंचित एवं बेसहारा बच्चों को शिक्षा प्रदान कर रहा है।मुख्यमंत्री ने प्रतिनिधिमंडल को राज्य सरकार की ओर से हर संभव सहयोग का आश्वासन् दिया। उन्होंने कहा कि 14 वर्ष से कम आयु के विद्यार्थियों को प्रतिमाह 1,000 रुपये तथा 14 वर्ष से अधिक आयु के विद्यार्थियों को 2,500 रुपये प्रतिमाह की वित्तीय सहायता प्रदान की जाएगी।मुख्यमंत्री ने वंचित एवं जरूरतमंद बच्चों के कल्याण के लिए ट्रस्ट द्वारा किए जा रहे समर्पित प्रयासों की सराहना करते हुए कहा कि शिक्षा और मानवीय सेवा के क्षेत्र में इस प्रकार की पहल समाज के कमजोर वर्गों को सशक्त बनाने में...
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

Punjab Development
ਚੰਡੀਗੜ੍ਹ, 1 ਜੂਨ:    ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਤੇ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਰੀਆਂ ਯੋਜਨਾਵਾਂ ਅਧੀਨ ਸੂਬੇ ਦੇ 23 ਜ਼ਿਲਿਆਂ ਵਿੱਚੋਂ ਹਰੇਕ ਜ਼ਿਲੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਲਗਭਗ 1.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ। ਇਹ ਮਹੱਤਵਪੂਰਨ ਪ੍ਰਾਜੈਕਟ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਹੈ । ਇਸ ਸਬੰਧ ਵਿੱਚ ਸਕਾਰਾਤਮਕ ਜ਼ਮੀਨੀ ਨਤੀਜਿਆਂ 'ਤੇ ਜ਼ੋਰ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੀਟਿੰਗ ਵਿੱਚ ਡਿਵੀਜ਼ਨਲ ਜੰਗਲਾਤ ਅਧਿਕਾਰੀਆਂ (ਡੀਐਫਓਜ਼) ਨੂੰ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਲੋੜ ਪਵੇ ਤਾਂ ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਖੇਤਰਾਂ...
ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

Punjab Politics
ਚੰਡੀਗੜ੍ਹ, 1 ਜੂਨ: ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ। ਸਿੱਖਿਆ ਮੰਤਰੀ ਨੇ...
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

Punjab Politics
ਚੰਡੀਗੜ੍ਹ, 1 ਜੂਨ: ਸਾਫ਼-ਸੁਥਰੀ ਊਰਜਾ ਪੈਦਾ ਕਰਨ ਦੀ ਦਿਸ਼ਾ ਵੱਲ ਵੱਡੀ ਪਹਿਲਕਦਮੀ ਤਹਿਤ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੀਆਂ ਮੁੱਖ ਇਮਾਰਤਾਂ 'ਤੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਲਗਾਉਣ ਦਾ ਐਲਾਨ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ ਪ੍ਰੋਜੈਕਟ ਸ਼ਾਮਲ ਹਨ। ਇਥੇ ਪੇਡਾ ਕੰਪਲੈਕਸ ਵਿਖੇ ਹਰੀ ਊਰਜਾ ਨਾਲ ਸਬੰਧਤ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਵੀ 18.6 ਮੈਗਾਵਾਟ ਦੇ ਸੋਲਰ ਪਲਾਂਟ ਲਾਉਣ ਲਈ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਪ੍ਰਮੁੱਖ ਵਿਰਾਸਤੀ ਅਤੇ ਵਿਦਿਅਕ ਇਮ...
ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

Hot News, Punjab Development
ਚੰਡੀਗੜ੍ਹ, 1 ਜੂਨ: ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਐਚ.ਪੀ.ਸੀ.ਐਲ. ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ 'ਤੇ ਚਾਨਣਾ ਪਾਇਆ, ਜਿਸ ਨੇ ਸੂਬੇ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕੀਤੀ ਹੈ। ਮੀਟਿੰਗ ਦੌਰਾਨ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ ਨੇ ਪੰਜਾਬ ਵਿੱਚ ਆਪਣੇ ਕੰਮਕਾਜ ਦੇ ਹੋਰ ਵਿਸਤਾਰ ਦਾ ਐਲਾਨ ਵੀ ਕੀਤਾ, ਜਿਸ ਵਿੱਚ ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰੋਜ਼ਗਾਰ ਪੈ...
ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

ਜੇਲ੍ਹ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਕ ਘਟਨਾ ਲਈ ਸਬੰਧਤ ਜੇਲ੍ਹ ਸੁਪਰਡੈਂਟ ਦੀ ਜ਼ਿੰਮੇਵਾਰੀ ਤੈਅ ਹੋਵੇਗੀ: ਡਾ. ਰਵਜੋਤ ਸਿੰਘ

Hot News
ਚੰਡੀਗੜ੍ਹ, 1 ਜੂਨ: ਭਵਿੱਖ ਵਿੱਚ ਕਿਸੇ ਵੀ ਜੇਲ੍ਹ ਵਿੱਚ ਹਿੰਸਕ ਘਟਨਾ, ਸੁਰੱਖਿਆ ਵਿੱਚ ਕੁਤਾਹੀ ਜਾਂ ਪ੍ਰਸ਼ਾਸਨਿਕ ਲਾਪਰਵਾਹੀ ਸਾਹਮਣੇ ਆਉਣ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਦੀਆਂ ਸਮੂਹ ਜੇਲ੍ਹਾਂ ਦੇ ਸੁਪਰਡੈਂਟਾਂ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਸੁਰੱਖਿਅਤ, ਅਨੁਸ਼ਾਸਿਤ ਅਤੇ ਸੁਧਾਰਕ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜੇਲ੍ਹਾਂ ਵਿੱਚ ਹਿੰਸਕ ਘਟਨਾਵਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ਦੌਰਾਨ ਜੇਲ੍ਹ ਪ੍ਰਬੰਧਨ, ਸੁਰੱਖਿਆ ਵਿਵਸਥਾਵਾਂ, ਬੰਦੀਆਂ ਦੀ ਭਲਾਈ ਅਤੇ ਵਿਭਾਗੀ ਕਾਰਗੁਜ਼ਾਰੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡਾ. ਰਵਜੋਤ ਸਿੰਘ ਨੇ ਜੇਲ੍ਹ ਅਧਿਕਾਰੀਆਂ ਨੂੰ...
RCB ਨੇ ਰਚਿਆ ਇਤਿਹਾਸ,IPL ਵਿੱਚ ਅਜਿਹਾ ਕਾਰਨਾਮਾ ਕਰਨ ਵਾਲੀ ਬਣੀ ਤੀਜੀ ਟੀਮ

RCB ਨੇ ਰਚਿਆ ਇਤਿਹਾਸ,IPL ਵਿੱਚ ਅਜਿਹਾ ਕਾਰਨਾਮਾ ਕਰਨ ਵਾਲੀ ਬਣੀ ਤੀਜੀ ਟੀਮ

Entertainment
RCB Champions Again: ਇੰਡੀਅਨ ਪ੍ਰੀਮੀਅਰ ਲੀਗ 2026 ਦੇ ਫਾਈਨਲ ਮੈਚ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ (RCB) ਨੇ ਗੁਜਰਾਤ ਟਾਈਟਨਸ (GT) ਨੂੰ ਪੰਜ ਵਿਕਟਾਂ ਨਾਲ ਹਰਾ ਕੇ ਆਪਣਾ IPL ਖਿਤਾਬ ਬਰਕਰਾਰ ਰੱਖਿਆ। ਐਤਵਾਰ 31 ਮਈ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ ਆਰਸੀਬੀ ਨੇ ਵਿਰਾਟ ਕੋਹਲੀ ਦੀ 75 ਦੌੜਾਂ ਦੀ ਅਜੇਤੂ ਪਾਰੀ ਦੀ ਬਦੌਲਤ 18 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ 'ਤੇ 156 ਦੌੜਾਂ ਦਾ ਟੀਚਾ ਪ੍ਰਾਪਤ ਕਰ ਲਿਆ। ਵਿਰਾਟ ਕੋਹਲੀ ਦਾ ਕਮਾਲ:ਇਸ ਦੌਰਾਨ, ਕੋਹਲੀ ਨੇ ਲੀਗ ਵਿੱਚ ਆਪਣਾ ਸਭ ਤੋਂ ਤੇਜ਼ ਅਰਧ ਸੈਂਕੜਾ ਪੂਰਾ ਕੀਤਾ, ਸਿਰਫ਼ 25 ਗੇਂਦਾਂ ਅੰਦਰ ਆਪਣੇ ਟ੍ਰੇਡਮਾਰਕ ਅੰਦਾਜ਼ ਵਿੱਚ 156 ਦੌੜਾਂ ਦੇ ਟੀਚੇ ਨੂੰ ਪੂਰਾ ਕੀਤਾ। ਉਹ 42 ਗੇਂਦਾਂ ਵਿੱਚ 75 ਦੌੜਾਂ ਬਣਾ ਕੇ ਨਾਬਾਦ ਰਿਹਾ, ਜਿਸ ਵਿੱਚ ਨੌਂ ਚੌਕੇ ਅਤੇ ਤਿੰਨ ਛੱਕੇ ਲਗਾਏ ਜੋ ਕਿ ਆਈਪੀਐਲ ਪਲੇਆਫ ਵਿੱਚ ਉਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਸਕੋਰ ਹੈ। ਇਸ ਮੈਚ ਜੇਤੂ ਪਾਰੀ ਲਈ ਕੋਹਲੀ ਨੂੰ ਪਲੇਅਰ ਆਫ਼ ਦ ਮੈਚ ਚੁਣਿਆ ਗਿਆ। 'ਲਗਾਤਾਰ ਦੋ ਵਾਰ ਚੈਂਪੀਅਨ' ਰਜਤ ਪਾਟੀਦਾਰ ਦੀ ਆਰਸੀਬੀ ਲਗ...
ਚੜ੍ਹਦੀਕਲਾ ਵਿਵਾਦ: “ਤੁਸੀਂ ਇੱਕ ਵਾਰ ਫ਼ਿਲਮ ਦੇਖਿਓ, ਜੇ ਫਿਰ ਵੀ ਕੋਈ ਕਮੀ ਲੱਗੀ ਤਾਂ…”, ਨਿਰਦੇਸ਼ਕ ਦੀ ਵਿਰੋਧ ਕਰਨ ਵਾਲਿਆ ਨੂੰ ਅਪੀਲ

ਚੜ੍ਹਦੀਕਲਾ ਵਿਵਾਦ: “ਤੁਸੀਂ ਇੱਕ ਵਾਰ ਫ਼ਿਲਮ ਦੇਖਿਓ, ਜੇ ਫਿਰ ਵੀ ਕੋਈ ਕਮੀ ਲੱਗੀ ਤਾਂ…”, ਨਿਰਦੇਸ਼ਕ ਦੀ ਵਿਰੋਧ ਕਰਨ ਵਾਲਿਆ ਨੂੰ ਅਪੀਲ

Entertainment
CHARDIKALA MOVIE CONTROVERSY : ਪੰਜਾਬੀ ਫ਼ਿਲਮ 'ਚੜ੍ਹਦੀਕਲਾ' ਦੀ ਰਿਲੀਜ਼ ਨੂੰ ਮਨਜ਼ੂਰੀ ਨਾ ਮਿਲਣ ਦੇ ਚੱਲਦਿਆਂ ਭਖੇ ਇਸ ਵਿਵਾਦ ਦੇ ਦਰਮਿਆਨ ਹੁਣ ਇਸ ਦੇ ਨਿਰਦੇਸ਼ਕ ਅਮਰਜੀਤ ਸਿੰਘ ਸਾਰੋਂ ਅੱਗੇ ਆਏ ਹਨ। ਜਿੰਨਾਂ ਫ਼ਿਲਮ ਦੇ ਭਾਰਤ ਬੈਨ ਉੱਪਰ ਨਿਰਾਸ਼ਤਾ ਜਾਹਿਰ ਕਰਦਿਆਂ ਖੁੱਲ੍ਹ ਕੇ ਅਪਣਾ ਪੱਖ ਰੱਖਿਆ ਹੈ , ਜਿਸ ਅਧੀਨ ਹੀ ਉਨਾਂ ਵਿਰੋਧ ਪ੍ਰਗਟਾਉਣ ਵਾਲਿਆ ਨੂੰ ਫ਼ਿਲਮ ਵੇਖਣ ਦੀ ਅਪੀਲ ਵੀ ਕੀਤੀ ਹੈ। "ਇਹ ਲੜਾਈ ਅਪਣਿਆਂ ਨਾਲ ਹੀ ਲੜਨੀ ਪੈਣੀ" ਇਸੇ ਸਬੰਧਤ ਜਾਰੀ ਕੀਤੇ ਅਧਿਕਾਰਤ ਪੱਤਰ ਵਿੱਚ ਉਨਾਂ ਕਿਹਾ ਹੈ ਕਿ "ਇਕ ਕੋੜੇ ਸੱਚ ਦੀ ਪੇਸ਼ਗੋਈ ਕਰਦੀ ਇਸ ਫ਼ਿਲਮ ਨੂੰ ਜਦੋ ਸ਼ੁਰੂ ਕੀਤਾ ਗਿਆ ਸੀ ਤਾਂ ਇਕ ਡਰ ਇਹ ਸੀ ਕਿ ਏਡੀ ਵੱਡੀ ਗੱਲ ਕਹਿਣੀ, ਕਿਸ ਤਰਾਂ ਦੇ ਸਬਦਾਂ 'ਚ ਕਹਾਗਾਂ। ਦੂਜਾ ਡਰ ਇਹ ਸੀ ਕਿ ਇਹ ਇਹ ਹਕੀਕਤ ਬਿਆਨ ਕਰਨ ਲਈ ਇਕ ਲੜਾਈ ਵੀ ਜਰੂਰ ਲੜਨੀ ਪਵੇਗੀ, ਪਰ ਇਹ ਨੀਂ ਸੀ ਪਤਾ ਕਿ ਇਹ ਲੜਾਈ ਅਪਣਿਆਂ ਨਾਲ ਹੀ ਲੜਨੀ ਪੈਣੀ।" "ਫ਼ਿਲਮ ਵੇਖ ਕੇ ਪਤਾ ਲੱਗੇਗਾ ਕਿ ਅਸੀਂ ..." ਉਨਾਂ ਅੱਗੇ ਕਿਹਾ ਕਿ 'ਚੜ੍ਹਦੀਕਲਾ' ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜੇ ਕਰ ਦਿੱਤੇ ਗਏ ਹਨ...