ਹਰਭਜਨ ਸਿੰਘ ਈ.ਟੀ.ਓ ਅਤੇ ਬਰਿੰਦਰ ਕੁਮਾਰ ਗੋਇਲ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨੂੰ ਦਿੱਤਾ ਸੱਦਾ
ਚੰਡੀਗੜ੍ਹ, 27 ਅਕਤੂਬਰ:- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੁਡੂਚੇਰੀ ਦੇ ਮੁੱਖ ਮੰਤਰੀ ਐਨ. ਰੰਗਾਸਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ।
ਕੈਬਨਿਟ ਮੰਤਰੀਆਂ ਨੇ ਪੁਡੂਚੇਰੀ ਦੇ ਮੁੱਖ ਮੰਤਰੀ ਨੂੰ, ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ ਜਾਣਕਾਰੀ ਦਿੱਤੀ।
ਇਨ੍ਹਾਂ ਸਮਾਗਮਾਂ ਵਾਸਤੇ ਨਿੱਜੀ ਤੌਰ 'ਤੇ ਸੱਦਾ ਦੇਣ ਲਈ ਪੰਜਾਬ ਸਰਕਾਰ ਦਾ ...








