ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
ਚੰਡੀਗੜ੍ਹ, 13 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ 'ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119 ਖਿਡਾਰੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਅਤੇ ਨਮਨ ਧੀਰ ਤੇ ਪ੍ਰਭਸਿਮਰਨ ਸਿੰਘ ਦੀ ਇੰਡੀਆ 'ਏ' ਟੀਮ ਵਿੱਚ ਚੋਣ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਦੇਸ਼ ਦਾ ਖੇਡ ਹੱਬ ਬਣਾਉਣ ਲਈ ਵਚਨਬੱਧ ਹੈ ਅਤੇ ਕਿਹਾ ਕਿ ਅਸੀਂ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਆਪਣੇ ਯਤਨ ਇਸੇ ਤਰ੍ਹਾਂ ਜਾਰੀ ਰੱਖਾਂਗੇ।
ਇਸ ਮੌਕੇ ਦੇ ਕੁਝ ਪਲਾਂ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਐਕਸ ਹੈਂਡਲ 'ਤੇ ਲਿਖਿਆ, “ਅੱਜ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ 'ਸ਼ੇਰ-ਏ-ਪੰਜਾਬ ਟੀ-20 ਲੀਗ' ਦੇ ਫਾਈਨਲ ਮੈਚ ਅਤੇ ਸਮਾਪਤ...








