ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ
ਚੰਡੀਗੜ੍ਹ, 19 ਮਈ- ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਪਹਿਲੇ ਪੜਾਅ ਦੇ ਕੰਮਾਂ ਦੇ ਤਸਦੀਕਸ਼ੁਦਾ ਬਿੱਲ ਅਤੇ ਵਰਤੋਂ ਸਰਟੀਫਿਕੇਟ ਤੁਰੰਤ ਨਿਰਧਾਰਤ ਪੋਰਟਲ 'ਤੇ ਅਪਲੋਡ ਕਰਨ ਦੇ ਹੁਕਮ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਪਹਿਲੇ ਪੜਾਅ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਇਸ ਮੀਟਿੰਗ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਵਧੀਕ ਮੁੱਖ ਸਕੱਤਰ ਜਸਪ੍ਰੀਤ ਤਲਵਾੜ ਵੀ ਹਾਜ਼ਰ ਸਨ। ਮੀਟਿੰਗ ਦਾ ਮੁੱਖ ਕੇਂਦਰ ਵਿਕਾਸ ਮੁਹਿੰਮ ਦੇ ਅਗਲੇ ਪੜਾਅ ਲਈ ਰਣਨੀਤੀਆਂ ਤਿਆਰ ਕਰਨਾ ਰਿਹਾ। ਵਿੱਤ ਮੰਤਰੀ ਨੇ ਸਕੀਮ ਦੇ ਦੂਜੇ ਪੜਾਅ ਨੂੰ ਸ਼ੁਰੂ ਕਰਨ ਲਈ ਨਿਰਧਾਰਤ ਸਮਾਂ-ਸੀਮਾ ਦੀ ਸਮੀਖਿਆ ਕੀਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਕਿ ਦੂਜੇ ਪੜਾਅ ਦੇ ਸ...








