ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਨੂੰ ਵੱਡੀ ਰਾਹਤ: 12 ਕਰੋੜ ਦੀ ਲਾਗਤ ਨਾਲ ਨਵੀਂ ਪਾਈਪ ਲਾਈਨ ਪ੍ਰੋਜੈਕਟ ਦੀ ਸ਼ੁਰੂਆਤ
ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 30 ਅਪ੍ਰੈਲ: ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਅਮਲੀ ਜਾਮਾ ਪਾਉਂਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਲਈ 12 ਕਰੋੜ ਰੁਪਏ ਦੀ ਲਾਗਤ ਨਾਲ ਸਰਹੱਦ ਫੀਡਰ ਨਹਿਰ ਤੋਂ ਮਲੋਟ ਵਾਟਰ ਵਰਕਸ ਤੱਕ ਕਰੀਬ 8.5 ਕਿਲੋਮੀਟਰ ਲੰਬੀ ਨਵੀਂ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਨਾਗਰਿਕ ਤੱਕ ਸਾਫ ਅਤੇ ਸੁਰੱਖਿਅਤ ਪੀਣਯੋਗ ਪਾਣੀ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਮਲੋਟ ਦੇ ਹਰ ਘਰ ਤੱਕ ਸਾਫ ਪਾਣੀ ਪਹੁੰਚਾਉਣਾ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਪਾਣੀ ਵਰਗੀ ਜ਼ਰੂਰੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਕੈਬਨਿਟ ਮੰਤਰੀ ...








