Thursday, October 8Malwa News
Shadow

Tag: hot news

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Punjab Politics
ਚੰਡੀਗੜ੍ਹ, 12 ਮਈ : ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਫਾਜ਼ਿਲਕਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਅੱਜ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ। ਸੇਠੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੂਰੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਜ਼ਨ ਵਿੱਚ ਵਿਸ਼ਵਾਸ ਪ੍ਰਗਟਾ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਲਗਾਤਾਰ ਆਪਣਾ ਆਧਾਰ ਮਜ਼ਬੂਤ ਕਰ ਰਹੀ ਹੈ। ਅਨਿਲ ਕੁਮਾਰ ਸੇਠੀ ਨੇ ਕਿਹਾ ਕਿ ਉਹ 'ਆਪ' ਦੀ ਇਮਾਨਦਾਰ ਤੇ ਵਿਕਾਸ ਮੁਖੀ ਰਾਜਨੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਕਾਫੀ ਪ੍ਰਭਾਵਿਤ ਹਨ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ 'ਆਪ' ਸਰਕਾਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਬਿਹਤਰੀ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਆਮ ਆਦਮੀ ਪਾਰਟੀ ਨੇ ਅਨਿਲ ਕੁਮਾਰ ਸੇਠੀ ਦਾ ਪਾ...
ਮੁੱਖ ਮੰਤਰੀ ਨੇ ਗੁੜਗਾਓਂ ਕੈਨਾਲ/ਰਾਜਸਥਾਨ ਲਿੰਕ ਕੈਨਾਲ ਦੇ ਨਾਲ 50 ਸ਼ੈਲੋ ਟਿਊਬਵੈੱਲ ਲਗਾਉਣ ਲਈ 621.90 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ

ਮੁੱਖ ਮੰਤਰੀ ਨੇ ਗੁੜਗਾਓਂ ਕੈਨਾਲ/ਰਾਜਸਥਾਨ ਲਿੰਕ ਕੈਨਾਲ ਦੇ ਨਾਲ 50 ਸ਼ੈਲੋ ਟਿਊਬਵੈੱਲ ਲਗਾਉਣ ਲਈ 621.90 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ

Haryana
ਚੰਡੀਗੜ੍ਹ, 12 ਮਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਸਿੰਚਾਈ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਭੂ-ਜਲ ਸਰੋਤਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਘੋਸ਼ਣਾ ਤਹਿਤ ਗੁੜਗਾਓਂ ਕੈਨਾਲ/ਰਾਜਸਥਾਨ ਲਿੰਕ ਕੈਨਾਲ ਦੇ ਨਾਲ 50 ਸ਼ੈਲੋ ਟਿਊਬਵੈੱਲ ਸਥਾਪਿਤ ਕਰਨ ਲਈ 621.90 ਲੱਖ ਰੁਪਏ ਦੀ ਪ੍ਰਸ਼ਾਸਨਿਕ ਮਨਜ਼ੂਰੀ ਪ੍ਰਦਾਨ ਕੀਤੀ ਹੈ। ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅਭਿਲਾਸ਼ੀ ਪ੍ਰੋਜੈਕਟ “ਗਰਾਊਂਡ ਵਾਟਰ ਡਿਵੈਲਪਮੈਂਟ ਅਤੇ ਹੋਰ ਸਬੰਧਤ ਗਤੀਵਿਧੀਆਂ” ਯੋਜਨਾ ਦੇ ਅਧੀਨ ਲਾਗੂ ਕੀਤਾ ਜਾਵੇਗਾ। ਪ੍ਰੋਜੈਕਟ ਦੇ ਸਫ਼ਲ ਸੰਚਾਲਨ ਅਤੇ ਨਿਗਰਾਨੀ ਲਈ ਚੀਫ਼ ਇੰਜੀਨੀਅਰ/ਵਾਈ.ਡਬਲਯੂ.ਐਸ. (YWS) ਅਤੇ ਸੁਪਰਡੈਂਟ ਇੰਜੀਨੀਅਰ, ਵਾਈ.ਡਬਲਯੂ.ਐਸ. ਸਰਕਲ ਫਰੀਦਾਬਾਦ ਦੇ ਦਫ਼ਤਰ ਨੂੰ ਨੋਡਲ ਏਜੰਸੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਨੂੰਹ ਜ਼ਿਲ੍ਹੇ ਦੇ ਲਗਭਗ 15 ਤੋਂ ਵੱਧ ਪਿੰ...
ਹਰਿਆਣਾ ਰੋਡਵੇਜ਼ ਵਿੱਚ ਆਉਣਗੀਆਂ 1000 ਨਵੀਆਂ ਬੱਸਾਂ, 500 ਹੋਣਗੀਆਂ ਇਲੈਕਟ੍ਰਿਕ: ਟ੍ਰਾਂਸਪੋਰਟ ਮੰਤਰੀ ਅਨਿਲ ਵਿੱਜ

ਹਰਿਆਣਾ ਰੋਡਵੇਜ਼ ਵਿੱਚ ਆਉਣਗੀਆਂ 1000 ਨਵੀਆਂ ਬੱਸਾਂ, 500 ਹੋਣਗੀਆਂ ਇਲੈਕਟ੍ਰਿਕ: ਟ੍ਰਾਂਸਪੋਰਟ ਮੰਤਰੀ ਅਨਿਲ ਵਿੱਜ

Haryana
ਚੰਡੀਗੜ੍ਹ, 12 ਮਈ - ਹਰਿਆਣਾ ਦੇ ਟ੍ਰਾਂਸਪੋਰਟ ਮੰਤਰੀ ਸ੍ਰੀ ਅਨਿਲ ਵਿੱਜ ਨੇ ਕਿਹਾ ਕਿ ਰਾਜ ਟ੍ਰਾਂਸਪੋਰਟ ਵਿਭਾਗ ਜਲਦੀ ਹੀ 1000 ਨਵੀਆਂ ਬੱਸਾਂ ਦੀ ਖਰੀਦ ਕਰੇਗਾ, ਜਿਨ੍ਹਾਂ ਵਿੱਚ 500 ਇਲੈਕਟ੍ਰਿਕ ਬੱਸਾਂ ਅਤੇ 500 ਆਮ ਬੱਸਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੀ ਜਨਤਕ ਟ੍ਰਾਂਸਪੋਰਟ ਵਿਵਸਥਾ ਨੂੰ ਆਧੁਨਿਕ, ਸੁਰੱਖਿਅਤ, ਵਾਤਾਵਰਣ ਪੱਖੀ ਅਤੇ ਯਾਤਰੀ ਸਹੂਲਤਾਂ ਨਾਲ ਭਰਪੂਰ ਬਣਾਉਣਾ ਹੈ। ਸ੍ਰੀ ਵਿੱਜ ਅੱਜ ਇੱਥੇ ਚੰਡੀਗੜ੍ਹ ਵਿੱਚ ਮੀਡੀਆ ਕਰਮੀਆਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਦੱਸਿਆ ਕਿ ਟ੍ਰਾਂਸਪੋਰਟ ਵਿਭਾਗ ਦੀਆਂ ਸਾਰੀਆਂ ਬੱਸਾਂ ਵਿੱਚ ਅਤਿ-ਆਧੁਨਿਕ ਟ੍ਰੈਕਿੰਗ ਸਿਸਟਮ ਲਗਾਇਆ ਜਾਵੇਗਾ, ਜਿਸ ਨਾਲ ਬੱਸਾਂ ਦੀ ਰੀਅਲ ਟਾਈਮ ਮਾਨੀਟਰਿੰਗ ਸੰਭਵ ਹੋ ਸਕੇਗੀ। ਇਸ ਦੇ ਨਾਲ ਹੀ ਏਅਰਪੋਰਟ ਦੀ ਤਰਜ਼ 'ਤੇ ਬੱਸ ਅੱਡਿਆਂ 'ਤੇ ਡਿਜੀਟਲ ਡਿਸਪਲੇਅ ਬੋਰਡ ਲਗਾਏ ਜਾਣਗੇ, ਤਾਂ ਜੋ ਯਾਤਰੀਆਂ ਨੂੰ ਬੱਸਾਂ ਦੇ ਆਉਣ ਅਤੇ ਜਾਣ ਦੀ ਸਹੀ ਜਾਣਕਾਰੀ ਸਮੇਂ ਸਿਰ ...
ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

Hot News
ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦੇਸ਼ ਭਰ ਵਿੱਚ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ। ਅਪਰਾਧੀਆਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਤੋਂ ਲੈ ਕੇ ਉਪਦ੍ਰਵੀਆਂ ਨੂੰ ਕਾਬੂ ਕਰਨ ਤੱਕ, ਪੰਜਾਬ ਪੁਲਿਸ ਹੁਣ ਆਰਟੀਫੀਸ਼ਲ ਇੰਟੈਲੀਜੈਂਸ ਅਤੇ ਆਪਣੇ ਕਰਮਚਾਰੀਆਂ ਦੀ ਹਿਊਮਨ ਇੰਟੈਲੀਜੈਂਸ ਦੇ ਮਿਲਾਪ ਨਾਲ ‘ਸੁਰੱਖਿਅਤ ਪੰਜਾਬ’ ਦੇ ਟੀਚੇ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹਾਸਲ ਕਰ ਰਹੀ ਹੈ। ਹਾਲ ਹੀ ਵਿੱਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਲੁਧਿਆਣਾ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ICCC) ਦਾ ਉਦਘਾਟਨ ਕੀਤਾ। ਇਸ ਪ੍ਰਾਜੈਕਟ ਤਹਿਤ ਸ਼ਹਿਰ ਦੇ 259 ਸਥਾਨਾਂ ‘ਤੇ ਕਰੀਬ 1,700 ਹਾਈ-ਰੈਜ਼ੋਲੂਸ਼ਨ ਕੈਮਰੇ ਲਗਾਏ ਗਏ ਹਨ, ਜਿਸ ਨਾਲ ਦੇਸ਼ ਦੇ ‘ਉਦਯੋਗਿਕ ਕੇਂਦਰ’ ਵਜੋਂ ਜਾਣੇ ਜਾਂਦੇ ਇਸ ਸ਼ਹਿਰ ਦੀ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਹੋਈ ਹੈ। ਜਲੰਧਰ ਵੀ ਆਈਸੀਸੀਸੀ ਪ੍ਰਾਜੈਕਟ ਦੀ ਸਫਲਤਾ ਦਾ ਵੱਡਾ ਉਦਾਹਰਨ ਬਣ ਕੇ ਉੱਭਰ ਰਿਹਾ ਹੈ। ਸ਼ਹ...
ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

Hot News
ਚੰਡੀਗੜ੍ਹ; 12 ਮਈ 2026: ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ। ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ਕੀ...
ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

ਆਪ’ ਨੇ ਕੇਂਦਰ ਸਰਕਾਰ ਦੇ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਪੰਜਾਬੀ ਵਿਸ਼ੇ ਨੂੰ ਆਪਸ਼ਨਲ ਕਰਨ ਦੇ ਫੈਸਲੇ ਦਾ ਕੀਤਾ ਵਿਰੋਧ

Hot News, Punjab News
ਚੰਡੀਗੜ੍ਹ, 12 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕੇਂਦਰ ਵਿੱਚ ਭਾਜਪਾ ਸਰਕਾਰ ਵੱਲੋਂ ਪੰਜਾਬ ਦੇ ਆਰਮੀ ਸਕੂਲਾਂ ਵਿੱਚ ਸੰਸਕ੍ਰਿਤ ਨੂੰ ਲਾਜ਼ਮੀ ਕਰਨ ਅਤੇ ਪੰਜਾਬੀ ਨੂੰ ਵਿਕਲਪਿਕ (ਆਪਸ਼ਨਲ) ਵਿਸ਼ਾ ਬਣਾਉਣ ਦੇ ਫੈਸਲੇ ਦੀ ਨਿਖੇਧੀ ਕੀਤੀ ਅਤੇ ਇਸ ਨੂੰ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਤੀਕ ਦੱਸਿਆ। ਪੰਨੂ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਦੇ ਹੱਕਾਂ ਅਤੇ ਇਸ ਦੀ ਵਿਰਾਸਤ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸੂਬੇ ਦੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਪੰਨੂ ਨੇ ਕਿਹਾ ਕਿ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਹਮੇਸ਼ਾ ਹੀ ਚਰਚਾ ਅਤੇ ਵਿਵਾਦ ਦਾ ਵਿਸ਼ਾ ਰਹੇ ਹਨ। ਚਾਹੇ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਕਰਨ ਦੀ ਸਾਜ਼ਿਸ਼ ਹੋਵੇ, ਪੰਜਾਬ ਯੂਨੀਵਰਸਿਟੀ ਨੂੰ ਹਰਿਆਣਾ ਦੇ ਪਾਲੇ ਵਿੱਚ ਪਾਉਣ ਦੀ ਕੋਸ਼ਿਸ਼ ਹੋਵੇ ਜਾਂ ਬੀਬੀਐਮਬੀ ਦੇ ਪ੍ਰਬੰਧ ਨੂੰ ਕੇਂਦਰ ਦੇ ਹੱਥਾਂ ਵਿੱਚ ਸੌਂਪਣ ਦਾ ਮਾਮਲਾ ਹੋਵੇ, ਹਰ ਕਦਮ 'ਤੇ ਭਾਜਪਾ ਨੇ ਪੰਜਾਬ ਨੂੰ ਕਮਜ਼ੋਰ ਕਰਨ ਦਾ ਕੰਮ ਕੀਤਾ ਹੈ। ਹੁ...
ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

Hot News
ਮਾਨਸਾ, 12 ਮਈ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਿੱਤੀ ਜਾਣ ਵਾਲੀ ਖੁਰਾਕ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੌਰਾਨ ਸ੍ਰੀ ਸੇਖੋਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮੂਹ ਸਰਕਾਰੀ ਸਕੂਲਾਂ ਦੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ ਵਿੱਚ ਨੈਸ਼ਨਲ ਫੂਡ ਸਕਿਉਰਟੀ ਐਕਟ ਅਧੀਨ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਸਪੱਸ਼ਟ ਰੂਪ ਵਿੱਚ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਰਦਰਸ਼ਤਾ ਬੇਹੱਦ ਜ਼ਰੂਰੀ ਹੈ ਤਾਂ ਜੋ ਕੋਈ ਵੀ ਨਾਗਰਿਕ ਖਾਣੇ ਦੀ ਗੁਣਵੱਤਾ ਸਬੰਧੀ ਆਪਣੀ ਸ਼ਿਕਾਇਤ ਕਮਿਸ਼ਨ ਕੋਲ ਸਿੱਧੇ ਤੌਰ ਉੱਤੇ ਦਰਜ ਕਰਵਾ ਸਕੇ। ਸ੍ਰੀ ਸੇਖੋਂ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸਿਹਤ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਹਰ ਸਕੂਲ ਵਿੱਚ ਹਰਬਲ ਗਾਰਡਨ ਬਣਾਏ ਜਾਣ। ਉ...
ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ

ਮਿਲਾਵਟਖੋਰੀ ਖ਼ਿਲਾਫ਼ ਖਾਦ ਸੁਰੱਖਿਆ ਵਿਭਾਗ ਦੀ ਵੱਡੀ ਕਾਰਵਾਈ, ਰੂਪਨਗਰ ਜ਼ਿਲ੍ਹੇ ਵਿੱਚ ਪਨੀਰ, ਦੁੱਧ ਤੇ ਆਈਸਕ੍ਰੀਮ ਦੇ ਸੈਂਪਲ ਭਰੇ

Hot News
ਰੂਪਨਗਰ, 12 ਮਈ: ਖਾਦ ਸੁਰੱਖਿਆ ਅਤੇ ਮਿਆਰ ਐਕਟ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਮਿਲਾਵਟਖੋਰੀ ਨੂੰ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਤੇ ਮਿਆਰੀ ਖਾਣ-ਪੀਣ ਦੀਆਂ ਵਸਤੂਆਂ ਉਪਲਬਧ ਕਰਵਾਉਣ ਲਈ ਖਾਦ ਸੁਰੱਖਿਆ ਵਿਭਾਗ ਵੱਲੋਂ ਲਗਾਤਾਰ ਸੈਂਪਲਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ (ਫੂਡ ਸੇਫਟੀ) ਸ. ਮਨਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਸੀਐਫਡੀਏ ਸ਼੍ਰੀਮਤੀ ਕਨਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਖਾਦ ਪਦਾਰਥਾਂ ਦੀ ਗੁਣਵੱਤਾ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਫੂਡ ਸੇਫਟੀ ਅਫਸਰ ਸਿਮਰਨਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਫੂਡ ਸੇਫਟੀ ਟੀਮ ਵੱਲੋਂ ਮੋਰਿੰਡਾ ਅਤੇ ਸ੍ਰੀ ਚਮਕੌਰ ਸਾਹਿਬ ਸਬ-ਡਿਵੀਜ਼ਨ ਦੇ ਰੂਪਨਗਰ-2 ਖੇਤਰ ਵਿੱਚ ਵੱਖ-ਵੱਖ ਫੂਡ ਬਿਜ਼ਨਸ ਆਪਰੇਟਰਾਂ (ਐਫਬੀਓਜ਼) ਦੇ ਅਦਾਰਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਪਨੀਰ ਅਤੇ ਮਿਕਸਡ ਦੁੱਧ ਦੇ ਕੁੱਲ 5 ਐਨਫੋਰਸਮੈਂਟ ਸੈਂਪ...
ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

ਉਮੀਦਵਾਰਾਂ ਦੁਆਰਾ ਦਾਇਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਦੇ ਵੇਰਵੇ 13 ਮਈ ਤੋਂ ਸਬੰਧਤ ਜ਼ਿਲ੍ਹੇ ਦੀ ਸਰਕਾਰੀ ਵੈੱਬਸਾਈਟ ‘ਤੇ ਹੋਣਗੇ ਉਪਲਬਧ: ਰਾਜ ਚੋਣ ਕਮਿਸ਼ਨ

Hot News
ਚੰਡੀਗੜ੍ਹ, 12 ਮਈ 2026:ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) (ਸ਼ਾਮ 3.00 ਵਜੇ ਤੱਕ) ਹੈ।ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 08 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ (ਕੁੱਲ 105) ਦੀਆਂ ਆਮ ਨਗਰ ਨਿਗਮ ਚੋਣਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਇਹ ਚੋਣਾਂ 26.05.2026 (ਮੰਗਲਵਾਰ) ਨੂੰ ਹੋਣਗੀਆਂ। ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀ ਪੱਤਰ 13.05.2026 (ਬੁੱਧਵਾਰ) ਤੋਂ ਦਾਖ਼ਲ ਹੋਣੀਆਂ ਸ਼ੁਰੂ ਹੋਣਗੀਆਂ ਅਤੇ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖਰੀ ਮਿਤੀ 16.05.2026 (ਸ਼ਨੀਵਾਰ) (ਸ਼ਾਮ 3.00 ਵਜੇ ਤੱਕ) ਹੈ। ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਮੀਦਵਾਰਾਂ ਦੁਆਰਾ ...
ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ

Hot News
ਚੰਡੀਗੜ੍ਹ, 12 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 112ਵੇਂ ਦਿਨ, ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 213 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,551 ਹੋ ਗਈ। ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀ...