ਵਿਧਾਇਕ ਸੇਖੋਂ ਅਤੇ ਡਿਪਟੀ ਕਮਿਸ਼ਨਰ ਨੇ ਮੇਲੇ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
ਫ਼ਰੀਦਕੋਟ, 11 ਸਤੰਬਰ () ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ 2026 ਨੂੰ ਲੈ ਕੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਸਬੰਧੀ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ-ਕਮ-ਚੇਅਰਪਸਨ, ਜ਼ਿਲ੍ਹਾ ਸੱਭਿਆਚਾਰਕ ਸੁਸਾਇਟੀ, ਸ੍ਰੀ ਰਾਹੁਲ ਚਾਬਾ ਨੇ ਵੱਖ-ਵੱਖ ਕਮੇਟੀਆਂ ਦੇ ਇੰਚਾਰਜਾਂ, ਜ਼ਿਲ੍ਹਾ ਅਧਿਕਾਰੀਆਂ ਅਤੇ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ।
ਵਿਧਾਇਕ ਸੇਖੋਂ ਨੇ ਕਲਚਰਲ ਕਮੇਟੀ, ਕੰਪੀਟੀਸ਼ਨ ਕਮੇਟੀ, ਪਬਲੀਸਿਟੀ ਕਮੇਟੀ, ਵੈਨਿਊ ਅਤੇ ਸਟੇਜ ਕਮੇਟੀ, ਸੁਰੱਖਿਆ, ਸਫਾਈ, ਸਿਹਤ ਸੇਵਾਵਾਂ, ਟ੍ਰੈਫ਼ਿਕ ਵਿਭਾਗ, ਪਾਰਕਿੰਗ,ਫਾਇਰ ਸੇਵਾਵਾਂ, ਐਂਬੂਲੈਂਸ ਅਤੇ ਹੋਰ ਲੋੜੀਂਦੇ ਸਹਿਯੋਗੀ ਵਿਭਾਗਾਂ ਨੂੰ ਤਿਆਰੀਆਂ ਨੂੰ ਮੁਕੰਮਲ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗ ਆਪਣੀ ਭੂਮਿਕਾ ਜ਼ਿੰਮੇਵਾਰੀ ਨਾਲ ਨਿਭਾਏ, ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਤਿਆਰੀਆਂ ਨੂੰ ਹੋਰ ਜ਼ਮੀਨੀ ਪੱਧਰ ਤੇ ਲਿਆਉਣ ਦੀ ਹਦਾਇਤ ਦਿੰਦੇ ਹੋਏ ਕਿਹਾ ਕਿ ਇਹ ਮੇਲਾ ਸਿਰਫ਼ ਧਾਰਮਿਕ ਹੀ ਨਹੀਂ ਸਗੋਂ ਪੰਜ...








