ਡਾ. ਰਵਜੋਤ ਸਿੰਘ ਨੇ ਜੇਲ੍ਹ ਮੰਤਰੀ ਦਾ ਅਹੁਦਾ ਸੰਭਾਲਿਆ; ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨਵੀਂ ਜ਼ਿੰਮੇਵਾਰੀ ਲਈ ਕੀਤਾ ਧੰਨਵਾਦ
ਚੰਡੀਗੜ੍ਹ, 27 ਮਾਰਚ: ਪੰਜਾਬ ਸਰਕਾਰ ਵਿੱਚ ਨਵੇਂ ਜੇਲ੍ਹ ਮੰਤਰੀ ਵਜੋਂ ਡਾ. ਰਵਜੋਤ ਸਿੰਘ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸ ਤੋਂ ਇਲਾਵਾ ਉਹ ਐਨ.ਆਰ.ਆਈ. ਅਤੇ ਸੰਸਦੀ ਮਾਮਲੇ ਆਦਿ ਵਿਭਾਗਾਂ ਦੀ ਜ਼ਿੰਮੇਵਾਰੀ ਵੀ ਨਿਭਾ ਰਹੇ ਹਨ।
ਚਾਰਜ ਸੰਭਾਲਣ ਤੋਂ ਬਾਅਦ ਡਾ. ਰਵਜੋਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇ ਕੇ, ਜੋ ਭਰੋਸਾ ਜਤਾਇਆ ਹੈ, ਉਹ ਉਸ ‘ਤੇ ਖਰੇ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ।
ਇਸ ਮੌਕੇ ਉਨ੍ਹਾਂ ਨੇ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ, ਜਿਸ ਵਿੱਚ ਵਿਭਾਗ ਦੇ ਚੱਲ ਰਹੇ ਕੰਮਾਂ, ਪ੍ਰਾਪਤੀਆਂ ਅਤੇ ਭਵਿੱਖੀ ਯੋਜਨਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ।
ਉਨ੍ਹਾਂ ਕਿਹਾ ਕਿ ਜੇਲ੍ਹ ਵਿਭਾਗ ਨੂੰ ਹੋਰ ਸੁਧਾਰਿਆ ਜਾਵੇਗਾ ਅਤੇ ਕੈਦੀਆਂ ਲਈ ਬਿਹਤਰ ਸੁਵਿਧਾਵਾਂ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਜ...








