ਵਿਧਾਇਕ ਜਿੰਪਾ ਨੇ ਹੁਸ਼ਿਆਰਪੁਰ ’ਚ ਬਾਕਸ ਕ੍ਰਿਕਟ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 12 ਨਵੰਬਰ: ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ’ਪਹਿਲਕਦਮੀ ਤਹਿਤ ਹੁਸ਼ਿਆਰਪੁਰ ਵਿੱਚ ਖੇਡ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਕਦਮ ਚੁੱਕਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿੱਚ 35 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਬਾਕਸ ਕ੍ਰਿਕਟ ਮੈਦਾਨ ਅਤੇ ਸਕੇਟਿੰਗ ਟਰੈਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ।
ਵਿਧਾਇਕ ਜਿੰਪਾ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਬਿਹਤਰ ਖੇਡ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀਆਂ ਤਰਜੀਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਵਿੱਚ ਪੇਂਡੂ ਪੱਧਰ ’ਤੇ 30 ਤੋਂ ਵੱਧ ਸਪੋਰਟਸ ਪਾਰਕ ਬਣਾਏ ਜਾ ਚੁੱਕੇ ਹਨ, ਤਾਂ ਜੋ ਪਿੰਡਾਂ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਆਪਣੇ ਆਲੇ-ਦੁਆਲੇ ਹੀ ਖੇਡਾਂ ਲਈ ਢੁਕਵੀਂ ਜਗ੍ਹਾ ਮਿਲ ਸਕੇ। ਉਨ੍ਹਾਂ ਕਿਹਾ ਕਿ ਖੇਡ ਸਹੂਲਤਾਂ ਦੇ ਵਿਸਥਾਰ ਦੇ ਨਾਲ-ਨਾਲ ਇੰਡੋਰ ਸਟੇਡੀਅਮ ਵਿੱਚ ਜੂਡੋ ਹਾਲ ਦਾ ਵੀ ਵਿਸਥਾਰ ਕੀਤਾ ਗਿਆ ਹੈ ਅਤੇ ਸਟੇਡੀਅਮ ਦੀਆਂ ਸਹੂਲਤਾਂ ਵਿੱਚ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱ...








