ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ
ਮਾਨਸਾ, 23 ਅਕਤੂਬਰ:- ਪੰਜਾਬ ਸਰਕਾਰ ਵੱਲੋਂ ਭਾਰੀ ਮੀਂਹ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਕਿਸਾਨਾਂ ਦੀ ਬਾਂਹ ਫੜ੍ਹਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਸਥਾਨਕ ਬੱਚਤ ਭਵਨ ਵਿਖੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡੀ.ਸੀ. ਨਵਜੋਤ ਕੌਰ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ ਦੇ ਖਰਾਬੇ ਸਬੰਧੀ 40 ਲੱਖ 34 ਹਜ਼ਾਰ 375 ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਗਏ।
ਇਸ ਮੌਕੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਹਿਤੈਸ਼ੀ ਹੈ ਅਤੇ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਸੀ ਕਿ ਜਿਨ੍ਹਾਂ ਕਿਸਾਨਾਂ ਦਾ ਭਾਰੀ ਬਰਸਾਤ ਜਾਂ ਹੜ੍ਹਾਂ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਹੈ, ਉਸਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਇਸੇ ਵਚਨਬੱਧਤਾ ਨੂੰ ਪੂਰਾ ਕਰਦਿਆਂ ਅੱਜ ਹਲਕਾ ਸਰਦੂਲਗੜ੍ਹ...








