ਸਰਕਾਰੀ ਏਜੰਸੀਆਂ ਵੱਲੋਂ ਕੀਤੀ ਕਣਕ ਦੀ ਖਰੀਦ ਦਾ ਅੰਕੜਾ ਮਹਿਜ਼ ਦੋ ਹਫ਼ਤਿਆਂ ਵਿੱਚ 100 ਲੱਖ ਮੀਟਰਿਕ ਟਨ ਤੋਂ ਹੋਇਆ ਪਾਰ
ਚੰਡੀਗੜ੍ਹ, 28 ਅਪ੍ਰੈਲ:ਵੱਡਾ ਮੀਲ ਪੱਥਰ ਸਥਾਪਿਤ ਕਰਦਿਆਂ ਸਰਕਾਰੀ ਏਜੰਸੀਆਂ ਵੱਲੋਂ ਕੀਤੀ ਗਈ ਕਣਕ ਦੀ ਖਰੀਦ ਮਹਿਜ਼ ਦੋ ਹਫ਼ਤਿਆਂ ਵਿੱਚ ਅੱਜ 100 ਲੱਖ ਮੀਟਰਿਕ ਟਨ (ਐਲਐਮਟੀ) ਨੂੰ ਪਾਰ ਕਰ ਗਈ ਹੈ। ਕਣਕ ਦੀ ਆਮਦ ਨੇ 14 ਅਪ੍ਰੈਲ ਤੋਂ ਰਫ਼ਤਾਰ ਫੜੀ ਸੀ ਅਤੇ ਹੁਣ ਤੱਕ, ਭਾਵ 2 ਹਫ਼ਤਿਆਂ ਦੌਰਾਨ, ਸਰਕਾਰੀ ਏਜੰਸੀਆਂ ਵੱਲੋਂ ਪਹਿਲਾਂ ਹੀ 103.4 ਲੱਖ ਮੀਟਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ।
ਹੁਣ ਤੱਕ ਕੁੱਲ 107.26 ਲੱਖ ਮੀਟਰਿਕ ਟਨ ਕਣਕ ਦੀ ਆਮਦ ਹੋਈ ਜਿਸ ਵਿੱਚੋਂ 104.29 ਲੱਖ ਮੀਟਰਿਕ ਟਨ ਕਣਕ ਦੀ ਖਰੀਦੀ ਕੀਤੀ ਜਾ ਚੁੱਕੀ ਹੈ।
ਖਰੀਦੀ ਗਈ ਕਣਕ ਵਿੱਚੋਂ, ਵੱਖ-ਵੱਖ ਸਰਕਾਰੀ ਏਜੰਸੀਆਂ ਵੱਲੋਂ 103.4 ਲੱਖ ਮੀਟਰਕ ਟਨ ਕਣਕ ਜਦੋਂ ਕਿ ਵਪਾਰੀਆਂ ਵੱਲੋਂ 90434 ਮੀਟਰਕ ਟਨ ਕਣਕ ਖਰੀਦੀ ਗਈ ਹੈ।
ਜ਼ਿਕਰਯੋਗ ਹੈ ਕਿ ਵਿਭਾਗ ਨੇ ਇਹ ਰਿਕਾਰਡ ਤੋੜ ਮੀਲ ਪੱਥਰ ਸਿਰਫ਼ ਦੋ ਹਫ਼ਤਿਆਂ ਦੇ ਸਮੇਂ ਵਿੱਚ ਹਾਸਿਲ ਕੀਤਾ ਗਿਆ ਹੈ।
ਸਰਕਾਰੀ ਏਜੰਸੀਆਂ ਵਿੱਚੋਂ, ਪਨਸਪ ਵੱਲੋਂ 23.99 ਲੱਖ ਮੀਟਰਕ ਟਨ, ਮਾਰਕਫੈੱਡ ਵੱਲੋਂ 26.98 ਲੱਖ ਮੀਟਰਕ ਟਨ, ਪਨਗ੍ਰੇਨ (ਡੀਸੀਪੀ) ਵੱਲੋਂ 7.55 ਲੱਖ ਮੀਟਰਕ ਟਨ, ਐਫਸੀਆਈ ਵੱਲੋਂ...








