ਬਲਾਕ ਪੱਧਰੀ ਮੁਕਾਬਲਿਆਂ ‘ਚ ਖਿਡਾਰੀਆਂ ਨੇ ਦਿਖਾਏ ਖੇਡ ਪ੍ਰਤਿਭਾ ਦੇ ਜੌਹਰ
ਸੰਗਰੂਰ, 10 ਸਤੰਬਰ: ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਕਰਵਾਈਆਂ ਜਾ ਰਹੀਆਂ ਬਲਾਕ ਪੱਧਰੀ ਖੇਡਾਂ ਦੌਰਾਨ ਖਿਡਾਰੀਆਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਸੰਗਰੂਰ, ਧੂਰੀ ਅਤੇ ਸ਼ੇਰਪੁਰ ਦੇ ਬਲਾਕ ਪੱਧਰੀ ਟੂਰਨਾਮੈਂਟ ਮੁਕੰਮਲ ਹੋ ਚੁੱਕੇ ਹਨ, ਜਦਕਿ ਅੱਜ 10 ਸਤੰਬਰ ਨੂੰ ਬਲਾਕ ਦਿੜ੍ਹਬਾ, ਲਹਿਰਾ ਅਤੇ ਅਨਦਾਣਾ ਵਿਖੇ ਵੱਖ-ਵੱਖ ਉਮਰ ਵਰਗਾਂ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17, ਅੰਡਰ-21, 21 ਤੋਂ 30 ਸਾਲ ਅਤੇ 51 ਤੋਂ 60 ਸਾਲ ਦੇ ਉਮਰ ਵਰਗਾਂ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।
ਹਲਕਾ ਲਹਿਰਾ ਦੇ ਸਰਕਾਰੀ ਹਾਈ ਸਕੂਲ ਭਾਈ ਕੀ ਪਿਸ਼ੋਰ ਵਿਖੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੇ ਧਰਮਪਤਨੀ ਸ੍ਰੀਮਤੀ ਸੀਮਾ ਰਾਣੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰ...








