ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਵਿਰਾਸਤ ਤੇ ਸ਼ਹਾਦਤ ਬਾਰੇ ਕਰਵਾਏ ਜਾਣਗੇ ਸੈਮੀਨਾਰ
ਚੰਡੀਗੜ੍ਹ, 21 ਅਕਤੂਬਰ:- ਸੂਬੇ ਦੇ ਨੌਜਵਾਨਾਂ ਵਿੱਚ ਸੱਚਾਈ ਦੇ ਮਾਰਗ ‘ਤੇ ਚੱਲਣ, ਕੁਰਬਾਨੀ ਅਤੇ ਧਾਰਮਿਕ ਆਜ਼ਾਦੀ ਦੀਆਂ ਕਦਰਾਂ-ਕੀਮਤਾਂ ਭਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ (ਵੀ.ਸੀਜ਼.) ਅਤੇ ਕਾਲਜ ਪ੍ਰਿੰਸੀਪਲਾਂ, ਜਿਨ੍ਹਾਂ ਵਿੱਚ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸੰਸਥਾਵਾਂ ਵੀ ਸ਼ਾਮਲ ਹਨ, ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਵਿਆਪਕ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਨਿਰਸਵਾਰਥ, ਸਮਾਨਤਾ ਅਤੇ ਮਨੁੱਖੀ ਅਧਿਕਾਰਾਂ ਬਾਰੇ ਗੁਰੂ ਸਾਹਿਬ ਜੀ ਦੇ ਫ਼ਲਸਫ਼ੇ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਵੀ.ਸੀਜ਼. ਅਤੇ ਪ੍ਰਿੰਸੀਪਲਾਂ ਨੂੰ 27 ਅਕਤੂਬਰ, 2025 ਤੋਂ 30 ਨਵੰਬਰ, 2025 ਤੱਕ ਇਸ ਸਬੰਧੀ ਆਪਣੀਆਂ ਸੰਸਥਾਵਾਂ ਵਿੱਚ ਸੈਮੀਨਾਰ ਅਤੇ ਹੋਰ ਪ੍ਰੋਗਰਾਮ ਕਰਵਾਉਣ ਲਈ ਪੱਤਰ ਲਿਖਿਆ ਹੈ।
ਸਿੱਖਿਆ ਸੰਸਥਾਵਾਂ ਵਿੱਚ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਧਾਰਮਿਕ ਮਰਿਆਦਾ ਬਰਕਰਾਰ ਰੱਖਣ ਦੇ ਨਿਰਦੇਸ਼ ਦਿੰਦਿਆਂ ਸਿੱਖਿ...








