ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤ
ਚੰਡੀਗੜ੍ਹ, 9 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ ਕੇ ਕੰਮ ਕਰਨ ਦਾ ਸੱਦਾ ਦਿੱਤਾ। ਸੀ.ਆਈ.ਆਈ. ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸਰੋਤ ਦੀ ਸੁਚੱਜੀ ਵਰਤੋਂ, ਜਲਵਾਯੂ ਪਰਿਵਰਤਨ ਨਾਲ ਨਜਿੱਠਣ ਅਤੇ ਸਾਫ਼-ਸੁਥਰੀ ਤਕਨਾਲੋਜੀ 'ਤੇ ਜ਼ੋਰ ਦਿੱਤਾ। ਉਨ੍ਹਾਂ ਮਾਲਵਾ ਖੇਤਰ, ਖਾਸ ਕਰਕੇ ਸੰਗਰੂਰ ਅਤੇ ਬਰਨਾਲਾ ਵਿੱਚ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੇ ਨਾਲ-ਨਾਲ ਲੁਧਿਆਣਾ ਵਿੱਚ ਪ੍ਰਸਤਾਵਿਤ ਮਲਟੀ-ਸਕਿੱਲ ਟ੍ਰੇਨਿੰਗ ਇੰਸਟੀਚਿਊਟ ਅਤੇ ਜਲੰਧਰ ਵਿੱਚ ਇੱਕ ਅਤਿ-ਆਧੁਨਿਕ ਲੈਬਾਰਟਰੀ ਵਾਲਾ ਸੈਂਟਰ ਆਫ਼ ਐਕਸੀਲੈਂਸ ਫਾਰ ਟੈਕਨੀਕਲ ਟੈਕਸਟਾਈਲਜ਼ ਤਿਆਰ ਕਰਨ ਸਮੇਤ ਨਵੀਆਂ ਹੁਨਰ ਨਿਰਮਾਣ ਅਤੇ ਤਕਨਾਲੋਜੀ ਅਧਾਰਤ ਪਹਿਲਕਦਮੀਆਂ ਬਾਰੇ ਗੱਲ...








