ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ਨੇਤਰਹੀਣਾਂ ਅਤੇ ਦਿਵਿਆਂਗ ਵਿਅਕਤੀਆਂ ਦੇ ਮੁਫ਼ਤ ਸਫਰ ਲਈ ₹85 ਲੱਖ ਜਾਰੀ:ਡਾ.ਬਲਜੀਤ ਕੋਰ
ਚੰਡੀਗੜ੍ਹ, 18 ਅਕਤੂਬਰ:-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ₹84.26 ਲੱਖ ਦੀ ਰਕਮ ਜਾਰੀ ਕੀਤੀ ਗਈ ਹੈ। ਇਹ ਰਕਮ ਦਿਵਿਆਂਗ ਨਾਗਰਿਕਾਂ ਨੂੰ ਆਵਾਜਾਈ ਸਹੂਲਤਾਂ ਮੁਹੱਈਆ ਕਰਨ ਲਈ ਨਿਰਧਾਰਤ ਬਜਟ ਦਾ ਹਿੱਸਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਨੇਤਰਹੀਣ ਵਿਅਕਤੀਆਂ ਨੂੰ ਸਰਕਾਰੀ ਬੱਸਾਂ ਵਿੱਚ 100 ਫੀਸਦੀ ਕਿਰਾਏ ਦੀ ਛੂਟ ਦਿੱਤੀ ਗਈ ਹੈ, ਜਦਕਿ ਹੋਰ ਦਿਵਿਆਂਗ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ 50 ਫੀਸਦੀ, ਅਰਥਾਤ ਅੱਧੇ ਕਿਰਾਏ ਦੀ ਛੂਟ ਹਾਸਲ ਹੈ। ਇਹ ਸਹੂਲਤ 40 ਫੀਸਦੀ ਜਾਂ ਇਸ ਤੋਂ ਵੱਧ ਦਿਵਿਆਂਗਤਾ ਵਾਲੇ ਵਿਅਕਤੀਆਂ ਲਈ ਉਪਲਬਧ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਾਲ 2025-26 ਲਈ ਇਸ ਯੋਜਨਾ ਹੇਠ ₹3 ਕਰੋੜ 50 ਲੱਖ ਦਾ ਬਜਟ ਉਪਬੰਧ ਕੀਤਾ ਗਿਆ ਹੈ, ਜਿਸ ਵਿੱਚੋਂ ₹2 ਕਰੋੜ 61 ਲੱਖ ਦੀ ਰਕਮ ਪਹਿਲਾਂ ਹੀ ਖਰਚ ਕੀਤੀ ਜਾ ਚੁੱਕੀ ਹੈ। ਹੁਣ ਸਰਕਾਰ ਵੱਲੋਂ ₹84.26 ਲੱਖ ਦੀ ਹੋਰ ਰਕਮ ਜਾਰ...








