Monday, November 10Malwa News
Shadow

Tag: hot news

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 230ਵੇਂ ਦਿਨ, ਪੰਜਾਬ ਪੁਲਿਸ ਵੱਲੋਂ 2.1 ਕਿਲੋਗ੍ਰਾਮ ਹੈਰੋਇਨ ਅਤੇ 3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 59 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 17 ਅਕਤੂਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 230ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 326 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 57 ਐਫਆਈਆਰਜ਼ ਦਰਜ ਕਰਕੇ 59 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 230 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,280 ਹੋ ਗਈ ਹੈ।   ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 1598 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3.17 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬ...
ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

ਰੀਅਲ ਅਸਟੇਟ ਸੈਕਟਰ ਲਈ ਗਠਤ ਕਮੇਟੀ ਦੀ ਹੋਈ ਪਲੇਠੀ ਮੀਟਿੰਗ

Breaking News
ਚੰਡੀਗੜ੍ਹ , 17 ਅਕਤੂਬਰ:-ਰੀਅਲ ਅਸਟੇਟ ਸੈਕਟਰ ਵਿੱਚ ਸਾਕਾਰਾਤਮਕ ਬਦਲਾਅ ਲਈ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਤ ਕੀਤੀ ਸੈਕਟਰ ਵਿਸ਼ੇਸ਼ ਕਮੇਟੀ ਦੀ ਪਲੇਠੀ ਮੀਟਿੰਗ ਪੁੱਡਾ ਭਵਨ, ਐਸ.ਏ.ਐਸ. ਨਗਰ ਵਿਖੇ ਹੋਈ। ਮੀਟਿੰਗ ਵਿੱਚ ਮੌਜੂਦ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੀਅਲ ਅਸਟੇਟ ਸੈਕਟਰ ਵੱਲੋਂ ਸੂਬੇ ਦੇ ਵਿਕਾਸ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਬਾਖੂਬੀ ਸਮਝਦੀ ਹੈ ਕਿਉਂ ਜੋ ਇਸ ਖੇਤਰ ਦੀ ਤਰੱਕੀ ਦੇ ਨਾਲ ਰਾਜ ਦੀ ਅਰਥ ਵਿਵਸਥਾ ਵੀ ਮਜ਼ਬੂਤ ਹੁੰਦੀ ਹੈ। ਉਨ੍ਹਾਂ ਉਮੀਦ ਜਤਾਈ ਕਿ ਇਹ ਖੇਤਰ ਵਿਸ਼ੇਸ਼ ਕਮੇਟੀ ਸਰਕਾਰ ਨੂੰ ਆਪਣੇ ਸੁਝਾਅ ਦੇ ਕੇ ਰੀਅਲ ਅਸਟੇਟ ਸੈਕਟਰ ਵਿੱਚ ਨਵੇਂ ਮਿਆਰ ਸਥਾਪਿਤ ਕਰੇਗੀ।   ਮੀਟਿੰਗ ਵਿੱਚ ਪੰਜਾਬ ਸੀ.ਆਰ.ਈ.ਡੀ.ਏ.ਆਈ. ਦੇ ਪ੍ਰਧਾਨ ਸ੍ਰੀ ਜਗਜੀਤ ਸਿੰਘ ਮਾਝਾ ਵੱਲੋਂ ਰੀਅਲ ਅਸਟੇਟ ਸੈਕਟਰ ਵਿੱਚ ਢਾਂਚਾਗਤ ਨੀਤੀਆਂ ਬਣਾਉਣ ਲਈ ਕਮੇਟੀ ਗਠਨ ਕਰਨ ਦੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਕਮੇਟੀ ...
ਐਸ.ਐਸ.ਐਫ. ਨੇ “ਹੌਲੀ ਚੱਲੋ” ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

ਐਸ.ਐਸ.ਐਫ. ਨੇ “ਹੌਲੀ ਚੱਲੋ” ਮੁਹਿੰਮ ਨਾਲ ਪੇਂਡੂ ਸੜਕ ਸੁਰੱਖਿਆ ਵਿੱਚ ਲਿਆਂਦੀ ਤੇਜ਼ੀ

Breaking News
ਚੰਡੀਗੜ੍ਹ/ਐਸ.ਏ.ਐਸ. ਨਗਰ, 17 ਅਕਤੂਬਰ:- ਸੜਕ ਸੁਰੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਇੱਕ ਅਹਿਮ ਪਹਿਲਕਦਮੀ ਤਹਿਤ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਦੀ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਨੇ ਸ਼ੁੱਕਰਵਾਰ ਨੂੰ ਐਨ.ਐਚ.-5 (ਮੁਹਾਲੀ-ਚੰਡੀਗੜ੍ਹ) ਹਾਈਵੇਅ `ਤੇ ਸਥਿਤ ਭਾਗੋ ਮਾਜਰਾ ਟੋਲ ਪਲਾਜ਼ਾ ਤੋਂ “ਹੌਲੀ ਚੱਲੋ" ਸਟਿੱਕਰ ਮੁਹਿੰਮ ਦੀ ਸ਼ੁਰੂਆਤ ਕੀਤੀ। ਜਿ਼ਕਰਯੋਗ ਹੈ ਕਿ ਇਹ ਮੁਹਿੰਮ ਯਾਰਾ ਇੰਡੀਆ ਦੁਆਰਾ ਸਮਰਥਿਤ  ਹੈ ਅਤੇ ਐਸ.ਐਸ.ਐਫ. ਵੱਲੋਂ ਲਾਗੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦੀ ਸ਼ੁਰੂਆਤ ਕਰਨ ਉਪਰੰਤ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਸੜਕ ਸੁਰੱਖਿਆ, ਪੰਜਾਬ, ਏ.ਐਸ. ਰਾਏ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਐਸ.ਐਸ.ਐਫ. ਦੇ 144 ਰੂਟਾਂ ਲਈ ਟਰੈਕਟਰ-ਟਰਾਲੀਆਂ `ਤੇ ਲਗਭਗ 30,000 ਰਿਫਲੈਕਟਰ ਸਟਿੱਕਰ ਚਿਪਕਾਏ ਜਾਣਗੇ, ਜੋ ਕਿ ਪੰਜਾਬ ਦੇ ਲਗਭਗ 4,100 ਕਿਲੋਮੀਟਰ ਮੁੱਖ ਸੜਕੀ ਹਿੱਸਿਆਂ ਨੂੰ ਕਵਰ ਕਰਨਗੇ। ਉਨ੍ਹਾਂ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਸਾਲ 2017 ਤੋਂ 2022 ਤੱਕ ਪੰਜਾਬ ਵਿੱਚ ਟਰੈਕਟਰ-ਟਰਾਲੀਆਂ ਨਾਲ ਸਬੰਧਤ 2,048...
ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਨਾਈ ਗਈ ਮਾਪੇ ਅਧਿਆਪਕ ਮਿਲਣੀ

ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਨਾਈ ਗਈ ਮਾਪੇ ਅਧਿਆਪਕ ਮਿਲਣੀ

Local
ਤਰਨ ਤਾਰਨ, 17 ਅਕਤੂਬਰ (         ) - ਅੱਜ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ  ਦਾ ਆਯੋਜਨ ਪੂਰੇ ਉਤਸ਼ਾਹ ਅਤੇ ਸਫ਼ਲਤਾ ਨਾਲ ਕੀਤਾ ਗਿਆ, ਜਿਸ ਵਿੱਚ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮਿਲਣੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ, ਸਿਹਤ ਅਤੇ ਬਿਹਤਰ ਭਵਿੱਖ ਬਾਰੇ ਵਿਚਾਰ-ਵਟਾਂਦਰਾ ਕਰਨਾ ਸੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ/ਐਲੀਮੈਂਟਰੀ), ਸ੍ਰ ਸਤਿਨਾਮ ਸਿੰਘ ਬਾਠ, ਨੇ ਸ਼ਹੀਦ ਚੈਂਚਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਹੁਕਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੰਨਿਆ ਵਲਟੋਹਾ ਸਕੂਲਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਮਾਪਿਆਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚੇ ਦੀ ਤਰੱਕੀ ਲਈ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਘਰ ਵਿੱਚ ਪੜ੍ਹਾਈ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਨ ਅਤੇ ਸਮੇਂ-ਸਮੇਂ 'ਤੇ ਸਕੂਲ ਨਾਲ ਸੰਪਰਕ ਬਣਾਈ ਰੱਖਣ। ਇਸ ਦੌਰਾਨ, ਬ...
ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ 05 ਕਰੋੜ 96 ਲੱਖ ਦੀ ਲਾਗਤ ਵਾਲੀਆਂ ਸੜ੍ਹਕਾਂ ਦਾ ਉਦਘਾਟਨ

ਵਿਧਾਇਕ ਗੁਰਪ੍ਰੀਤ ਬਣਾਂਵਾਲੀ ਵੱਲੋਂ 05 ਕਰੋੜ 96 ਲੱਖ ਦੀ ਲਾਗਤ ਵਾਲੀਆਂ ਸੜ੍ਹਕਾਂ ਦਾ ਉਦਘਾਟਨ

Local
ਮਾਨਸਾ, 17 ਅਕਤੂਬਰ:- ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਵਿਖੇ 05 ਕਰੋੜ 96 ਲੱਖ ਰੁਪਏ ਦੀ ਲਾਗਤ ਵਾਲੀਆਂ ਸੜ੍ਹਕਾਂ ਦਾ ਨੀਂਹ ਪੱਥਰ ਰੱਖਿਆ ਅਤੇ ਬਣ ਚੁੱਕੀਆਂ ਸੜ੍ਹਕਾਂ ਦਾ ਉਦਘਾਟਨ ਕੀਤਾ। ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ,ਚੇਅਰਮੈਨ ਮੰਡੀਕਰਨ ਬੋਰਡ ਪੰਜਾਬ ਸ੍ਰ. ਹਰਚੰਦ ਸਿੰਘ ਜੀ ਬਰਸਟ ਦੇ ਸੂਬੇ ਭਰ ਦੀਆਂ 19000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜ੍ਹਕਾਂ ਦੀ ਰਿਪੇਅਰ ਤੇ ਅੱਪਗ੍ਰੇਡੇਸ਼ਨ ਅਧੀਨ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਅੱਜ ਹਲਕਾ ਸਰਦੂਲਗੜ੍ਹ ਦੀਆਂ 5 ਕਰੋੜ 96 ਲੱਖ ਦੀ ਲਾਗਤ ਨਾਲ ਬਨਣ  ਵਾਲੀਆਂ ਅਤੇ ਬਣ ਚੁੱਕੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿੰਡ ਬੁਰਜ ਭਲਾਈਕੇ ਤੋਂ ਝੇਰਿਆਵਾਲੀ ਸੜਕ 'ਤੇ 86.77 ਲੱਖ, ਫਿਰਨੀ ਝੇਰਿਆਵਾਲੀ 24.92 ਲੱਖ, ਮੀਆਂ ਤੋਂ ਟਾਂਡੀਆਂ ਸੜਕ (ਫਿਰਨੀ ਮੀਆਂ ਅਤੇ ਟਾਂਡੀਆਂ ) 1 ਕਰੋੜ 13 ਲੱਖ, ਝੇ...
ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

Local
ਮਾਨਸਾ, 17 ਅਕਤੂਬਰ:-           ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਅੰਦਰ  ਭੋਜਨ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸਿਰਫ਼ ਸੁਰੱਖਿਅਤ ਅਤੇ ਉਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲੱਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।           ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਭੋਜਨ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸੀ...
ਵਿਧਾਇਕ ਫਾਜ਼ਿਲਕਾ ਨੇ ਅੰਡਰਬ੍ਰਿਜ ਤੋਂ ਲੈ ਕੇ ਹੋਟਲਾਂ ਬਜਾਰ, ਘੰਟਾ ਘਰ ਨੇੜੇ ਮਾਰਕੀਟ ਦੇ ਦੁਕਾਨਾਦਾਰਾਂ ਨਾਲ ਮਿਲਣੀ ਕਰ ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਵਿਧਾਇਕ ਫਾਜ਼ਿਲਕਾ ਨੇ ਅੰਡਰਬ੍ਰਿਜ ਤੋਂ ਲੈ ਕੇ ਹੋਟਲਾਂ ਬਜਾਰ, ਘੰਟਾ ਘਰ ਨੇੜੇ ਮਾਰਕੀਟ ਦੇ ਦੁਕਾਨਾਦਾਰਾਂ ਨਾਲ ਮਿਲਣੀ ਕਰ ਦੀਵਾਲੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

Local
ਫਾਜ਼ਿਲਕਾ 17 ਅਕਤੂਬਰ 2025ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਹਲਕੇ ਦੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਵਿਚ ਜੁੱਟੇ ਰਹਿੰਦੇ ਹਨ, ਲਗਾਤਾਰ ਵਿਕਾਸ ਪ੍ਰੋਜੈਕਟ ਲੈ ਕੇ ਆ ਰਹੇ ਹਨ ਤੇ ਲੋਕਾਂ ਵਿਚ ਰਹਿ ਕੇ ਲੋਕ ਪਖੀ ਕੰਮ ਕਰਵਾ ਰਹੇ ਹਨ। ਇਸੇ ਲਗਾਤਾਰਤਾ ਵਿਚ ਉਹ ਦਿਵਾਲੀ ਦੇ ਤਿਉਹਾਰ ਦੀਆਂ ਸੁਭਕਾਮਨਾਵਾਂ ਲੈ ਕੇ ਅੰਡਰਬ੍ਰਿਜ ਤੋਂ ਹੋਟਲਾਂ ਬਜਾਰ, ਘੰਟਾ ਘਰ ਮਾਰਕੀਟ ਵਿਖੇ ਪੁੱਜੇ ਤੇ ਲਡੂਆਂ ਨਾਲ ਦੁਕਾਨਦਾਰਾਂ ਦਾ ਮੂੰਹ ਮਿਠਾ ਕਰਵਾਇਆ। ਉਨ੍ਹਾਂ ਦੁਕਾਨਾਦਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। । ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭਨਾ ਲਈ ਖੁਸ਼ੀਆਂ ਭਰਿਆ ਹੋਵੇ। ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਦੀਵਾਲੀ ਦਾ ਤਿਉਹਾਰ ਰੋਸ਼ਣੀ ਤੇ ਸਜਾਵਟ ਨਾਲ ਭਰਪੂਰ ਹੁੰਦਾ ਹੈ ਤੇ ਬਾਜਾਰਾਂ ਵਿਚ ਖੂਬ ਰੋਣਕਾ ਲਗਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਸਭਨਾਂ ਲਈ ਖੁਸ਼ੀਆਂ ਤੇ ਖੇੜੇ ਲੈ ਕੇ ਆਵੇ। ਉਨ੍ਹਾਂ ਕਿਹਾ ਕਿ ਦਿਵਾਲੀ ਦੇ ਤਿਉਹਾਰ ਮੌਕੇ ਜਿਥੇ ਉਹ ਦੁਕਾਨਦਾਰਾਂ ਨੂੰ ਮਿਲ ਰਹੇ ਹਨ ਦੂਜੇ ਪਾ...
ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

ਤਿਉਹਾਰਾਂ ਦੇ ਸੀਜ਼ਨ ਮੌਕੇ ਦਵਾਈਆਂ ਦੀ ਉਪਲੱਬਧਤਾ, ਐਂਬੂਲੈਂਸ ਅਤੇ ਸਟਾਫ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

Local
ਮਾਨਸਾ, 17 ਅਕਤੂਬਰ:-           ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਅੰਦਰ  ਭੋਜਨ ਸੁਰੱਖਿਆ ਅਤੇ ਸਫਾਈ ਦੇ ਮਿਆਰਾਂ ਦੀ ਸਮੀਖਿਆ ਕਰਨ ਤੋਂ ਇਲਾਵਾ ਇਸ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਸਿਹਤਮੰਦੀ ਨੂੰ ਲੈ ਕੇ ਮੀਟਿੰਗ ਕੀਤੀ।ਉਨ੍ਹਾਂ ਫੂਡ ਸੇਫਟੀ ਟੀਮਾਂ ਨੂੰ ਨਾਗਰਿਕਾਂ ਲਈ ਸਿਰਫ਼ ਸੁਰੱਖਿਅਤ ਅਤੇ ਉਚ ਗੁਣਵੱਤਾ ਵਾਲੀਆਂ ਖਾਣ-ਪੀਣ ਦੀਆਂ ਵਸਤਾਂ ਹੀ ਉਪਲੱਬਧ ਕਰਵਾਉਣ ਦੇ ਸਖ਼ਤ ਨਿਰਦੇਸ਼ ਜਾਰੀ ਕੀਤੇ।           ਸੁਰੱਖਿਅਤ ਭੋਜਨ ਅਤੇ ਸਿਹਤਮੰਦ ਖੁਰਾਕ ਬਾਰੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਭੋਜਨ ਪਦਾਰਥਾਂ ਵਿੱਚ ਮਿਲਾਵਟ ਵਿਰੁੱਧ ਸਖ਼ਤੀ ਵਰਤਣ ਦੇ ਆਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਸ ਸੀਜ਼...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ

Local
ਦਿੜ੍ਹਬਾ, 17 ਅਕਤੂਬਰ- ਮਾਰਕਿਟ ਕਮੇਟੀ ਦਫ਼ਤਰ, ਸੂਲਰ ਘਰਾਟ ਵਿਖੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਦੇ ਭਾਰੀ ਬਰਸਾਤ ਜਾਂ ਹੜ੍ਹ ਵਰਗੀ ਸਥਿਤੀ ਕਾਰਨ ਪ੍ਰਭਾਵਿਤ 13 ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ ਤੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੰਨੇ ਸਮੇਂ ਵਿੱਚ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ, ਓਨੇ ਸਮੇਂ ਵਿੱਚ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰ ਕੇ ਇਤਿਹਾਸਕ ਮਿਸਾਲ ਕਾਇਮ ਕਰ ਦਿੱਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜ ਸੇਵੀ ਸੰਸਥਾਵਾਂ ਅਤੇ ਆਮ ਲੋਕਾਂ ਦੀ ਮਦਦ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਅਤੇ ਹੁਣ ਉਹਨਾਂ ਦੀ ਜ਼ਿੰਦਗੀ ਮੁੜ ਲੀਹ 'ਤੇ ਲੈ ਕੇ ਆਉਣ ਲਈ ਮੁਆਵਜ਼ਾ ਰਾਸ਼ੀ ਵੰਡੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਵੱਖ ਵੱਖ ਸਮੇਂ ਬਹੁਤ ਵੱਡੀਆਂ ਦਿੱਕਤਾਂ ਝੱਲੀਆਂ ਹਨ ਤੇ ਹਰ ਵਾਰ ਪੰਜਾਬ ਪਹਿਲਾਂ ਨਾਲੋਂ ਵੀ ਮਜ਼ਬੂਤ ਹੋ ਕੇ ਉਹਨਾਂ ਮੁਸ਼ਕਲਾਂ ਵਿੱਚੋਂ ਨਿਕਲਦਾ ਰਿਹਾ ਹੈ ਤੇ ਇਸ ਵਾਰ ਵੀ ਪੰਜਾਬ ਬਹੁਤ ਜਲਦ ਆਪਣੇ ਪੈਰਾਂ 'ਤੇ ਖੜ੍ਹਾ ਹੋ ਕੇ ਸ...
अम्बाला छावनी इंडस्ट्रियल एरिया के पम्प हाउस को बिजली की हॉटलाइन से जोड़ने की मंजूरी मिली – ऊर्जा मंत्री अनिल विज

अम्बाला छावनी इंडस्ट्रियल एरिया के पम्प हाउस को बिजली की हॉटलाइन से जोड़ने की मंजूरी मिली – ऊर्जा मंत्री अनिल विज

Haryana, Hindi
चंडीगढ़, 16 अक्टूबर - हरियाणा के ऊर्जा मंत्री श्री अनिल विज ने कहा कि अम्बाला छावनी इंडस्ट्रियल एरिया के पंप हाउस को निर्बाध विद्युत आपूर्ति सुनिश्ति करने के लिए पंप हाउस को हॉटलाइन से जोड़ने के लिए मंजूरी मिल गई है और जल्द ही पंप हाउस को हॉटलाइन से जोड़ा जाएगा। इसके अलावा,  आगामी 15 नवंबर से टांगरी नदी में मिटटी/सिल्ट इत्यादि की निकालने का कार्य आरंभ किया जाएगा। श्री विज आज अम्बाला छावनी में विभिन्न विकास कार्यों को लेकर विभिन्न विभागों के अधिकारियों के साथ समीक्षा बैठक कर रहे थे। इस दौरान उन्होंने विकास कार्यों को जल्द पूरा करने के दिशा-निर्देश संबंधित अधिकारियों को दिए। ऊर्जा मंत्री अनिल विज ने कहा कि इंडस्ट्रियल एरिया की दीवार बनाने के कार्य का टेंडर हाई पॉवर परचेस कमेटी की बैठक में पारित किया जाएगा और उसके पश्चात दीवार निर्माण का कार्य प्रारंभ किया जाएगा...