Thursday, October 1Malwa News
Shadow

Tag: hot news

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

Breaking News
ਜ਼ੀਰਾ (ਫਿਰੋਜ਼ਪੁਰ) 6 ਸਤੰਬਰ- ਜ਼ੀਰਾ ਵਿਖੇ ਇਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਪ੍ਰੀਤ ਸਿੰਘ ਸੇਖੋਂ ਅਤੇ ਉਨ੍ਹਾਂ ਦੇ ਹਜ਼ਾਰਾਂ ਸਮਰਥਕਾਂ ਦਾ ਆਮ ਆਦਮੀ ਪਾਰਟੀ (ਆਪ) ਵਿੱਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਜਨਤਾ ਦਾ ਇਹ ਭਾਰੀ ਹੁੰਗਾਰਾ ਪਰੰਪਰਾਗਤ ਪਾਰਟੀਆਂ ਦੇ ਖੋਖਲੇ ਦਾਅਵਿਆਂ ਦੇ ਮੁਕਾਬਲੇ ਕੰਮ ਦੀ ਰਾਜਨੀਤੀ ਵਿੱਚ ਲੋਕਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਜਿਸ ਤਹਿਤ 1,100 ਮੋਹੱਲਾ ਕਲੀਨਿਕ, ਕਿਸਾਨਾਂ ਲਈ ਦਿਨ ਵੇਲੇ ਬਿਜਲੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਇਆ ਗਿਆ ਹੈ, ਜਦਕਿ 90% ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਉਨ੍ਹਾਂ ਨੂੰ ਗਾਲ੍ਹਾਂ ਕੱਢਣ ਤੋਂ ਇਲਾਵਾ ਪੰਜਾਬ ਲਈ ਕੋਈ ਵਿਜ਼ਨ ਨਹੀਂ ਹੈ। ਕਦੇ 25 ਸਾਲ ਰਾਜ ਕਰਨ ਦਾ ਦਾਅਵਾ ਕਰਨ ਵਾਲੀ ਅਕਾਲੀ ਪਾਰਟੀ ਅੱਜ ਸਿਰਫ਼ ਕੁਝ ਲੋਕਾਂ ਤੱਕ ਹੀ ਸੀਮਤ ਹੋ ਕੇ ਰਹਿ ਗਈ ਹੈ, ਜਦਕਿ ਅੰਦਰੂਨੀ ਕ...
ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ-ਭਗਵੰਤ ਸਿੰਘ ਮਾਨ

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ-ਭਗਵੰਤ ਸਿੰਘ ਮਾਨ

Breaking News
ਬਠਿੰਡਾ; 6 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਵਿਰੋਧੀ ਲੀਡਰਸ਼ਿਪ ਉਨ੍ਹਾਂ ਨੂੰ ਝੂਠਾ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਾਲਾਂਬੱਧੀ ਆਪਣੇ ਖਜ਼ਾਨੇ ਭਰਨ ਤੋਂ ਬਾਅਦ ਹੁਣ ਇੱਕ ਵਾਰ ਫੇਰ ਪੰਜਾਬ ਨੂੰ ਲੁੱਟਣ ਦਾ ਮੌਕਾ ਲੱਭ ਰਹੇ ਹਨ।ਬਠਿੰਡਾ ਦੇ ਪਿੰਡ ਘੁੱਦਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਇਸ ਲਈ ਪ੍ਰੇਸ਼ਾਨ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੇ ਭਲੇ ਲਈ ਲੋਕਾਂ ਦਾ ਪੈਸਾ ਖਰਚ ਕਰ ਰਹੀ ਹੈ।ਭਾਜਪਾ ਅਤੇ ਅਕਾਲੀ ਦਲ 'ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੋਵੇਂ ਪਾਰਟੀਆਂ ਇੱਕ ਵਾਰ ਫਿਰ ਗਠਜੋੜ ਵੱਲ ਵਧ ਰਹੀਆਂ ਹਨ, ਜਿਸ ਵਿੱਚ ਅਕਾਲੀ ਦਲ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕਰਵਾਉਣ ਦੀ ਸ਼ਰਤ 'ਤੇ ਭਾਜਪਾ ਨਾਲ ਹੱਥ ਮਿਲਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੁਝ ਨੇਤਾ “ਮੋਦੀ ਕੋਟੇ” ਦੇ ਹਨ ਅਤੇ ਦੂਜੇ “ਰਾਹੁਲ ਗਾਂਧੀ ਕੋਟੇ” ਦੇ ਹਨ, ਉੱਥੇ ਹੀ ਉਹ ਇਕੱਲੇ “ਲੋਕਾਂ ਦੇ ਕੋਟੇ” ਨਾਲ ਸਬੰਧਤ ਹਨ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

Breaking News
ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਸੰਵਿਧਾਨਕ ਅਧਿਕਾਰਾਂ ਅਤੇ ਨਿਰਧਾਰਤ ਪ੍ਰਕਿਰਿਆ ਨੂੰ ਨਜ਼ਰਅੰਦਾਜ਼ ਕਰਨ ਦੀ ਇੱਕ ਹੋਰ ਘਟਨਾ ਦੀ ਪੁਰਜ਼ੋਰ ਨਿਖੇਧੀ ਕੀਤੀ। ਪੰਜਾਬ ਸਰਕਾਰ ਦੀ ਰਾਇ ਦੀ ਉਡੀਕ ਕੀਤੇ ਬਿਨਾਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ 'ਤੇ ਗੰਭੀਰ ਇਤਰਾਜ਼ ਜਤਾਉਂਦਿਆਂ ਕੈਬਨਿਟ ਨੇ ਮਤਾ ਪਾਸ ਕੀਤਾ ਕਿ ਜਦੋਂ ਤੱਕ ਪੰਜਾਬ ਦੀ ਰਾਇ ਨਹੀਂ ਲੈ ਲਈ ਜਾਂਦੀ ਅਤੇ ਉਨ੍ਹਾਂ 'ਤੇ ਯੋਗ ਵਿਚਾਰ ਨਹੀਂ ਕਰ ਲਿਆ ਜਾਂਦਾ, ਉਦੋਂ ਤੱਕ ਨਿਯੁਕਤੀ ਅਤੇ ਸਹੁੰ ਚੁੱਕਣ ਦੀ ਪ੍ਰਕਿਰਿਆ ਨੂੰ ਰੋਕਿਆ ਜਾਵੇ। ਐਕਸ ‘ਤੇ ਪੋਸਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਅਧਿਕਾਰਾਂ 'ਤੇ ਲਗਾਤਾਰ ਕੀਤੇ ਜਾ ਰਹੇ ਹਮਲਿਆਂ ਅਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਵਿਰੁੱਧ ਸਰਬਸੰਮਤੀ ਨਾਲ ਅਹਿਮ ਮਤਾ ਪਾਸ ਕੀਤਾ ਹੈ। ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਪੰਜਾਬ ਅਤੇ ...
ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

Hot News
ਚੰਡੀਗੜ੍ਹ, 6 ਸਤੰਬਰ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 229ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 229ਵੇਂ ਦਿਨ, ਪੁਲਿਸ ਟੀਮਾਂ ਨੇ 273 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,388 ਗ੍ਰਿਫ਼ਤਾਰੀਆਂ ਹੋਈਆਂ । ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾ...
ਕੋਲੇ ਦੀ ਭਾਰੀ ਰਾਸ਼ਟਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ, ਉਤਪਾਦਨ 1,500 ਮੈਗਾਵਾਟ ਘਟਿਆ: ਤਰੁਨਪ੍ਰੀਤ ਸਿੰਘ ਸੌਂਦ

ਕੋਲੇ ਦੀ ਭਾਰੀ ਰਾਸ਼ਟਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ, ਉਤਪਾਦਨ 1,500 ਮੈਗਾਵਾਟ ਘਟਿਆ: ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ 5 ਸਤੰਬਰ - ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਰਾਸ਼ਟਰੀ ਪੱਧਰ 'ਤੇ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਹੋਰ ਗੰਭੀਰ ਹੋ ਗਿਆ ਹੈ, ਜਿਸ ਨਾਲ ਰਾਜ ਵਿੱਚ ਬਿਜਲੀ ਉਤਪਾਦਨ 1,500 ਮੈਗਾਵਾਟ ਤੱਕ ਘਟ ਗਿਆ ਹੈ ਅਤੇ ਵੱਡੇ ਥਰਮਲ ਪਲਾਂਟ ਘੱਟ ਸਮਰੱਥਾ 'ਤੇ ਚਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਲੇ ਦੀ ਘਾਟ ਕਾਰਨ ਦੇਸ਼ ਭਰ ਵਿੱਚ 63 ਜੀ.ਡਬਲਯੂ  ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਜਦੋਂ ਕਿ ਕੇਂਦਰ ਵੱਲੋਂ ਕੋਲੇ ਦੀ ਘੱਟ ਕੀਤੀ ਗਈ ਸਪਲਾਈ ਨੇ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਪੰਜਾਬ ਦੇ ਬਿਜਲੀ ਪ੍ਰਬੰਧ 'ਤੇ ਹੋਰ ਮਾੜਾ ਅਸਰ ਪਿਆ ਹੈ। ਬਿਜਲੀ ਮੰਤਰੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਤੇ ਇੰਡਸਟਰੀ ਨੂੰ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਤੁਰੰਤ ਠੋਸ ਕਦਮ ਚੁੱਕੇ। ਇੱਕ ਵੀਡੀਓ ਸੰਦੇਸ਼ ਵਿੱਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, "ਦੇਸ਼ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਵਿੱਚ ਬਿਜਲ...
ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ

Hot News, Punjab Politics
ਚੰਡੀਗੜ੍ਹ/ਸਮਰਾਲਾ 5 ਸਤੰਬਰ-ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ ਕਥਿਤ ਕੁੱਟਮਾਰ ਅਤੇ ਬੇਇੱਜ਼ਤੀ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਪੰਜਾਬ ਮਹਿਲਾ ਵਿੰਗ ਵੱਲੋਂ ਸ਼ਨੀਵਾਰ ਨੂੰ ਸਮਰਾਲਾ ਵਿੱਚ ਐਸਡੀਐਮ ਦਫ਼ਤਰ ਬਾਹਰ ਜ਼ਿਲ੍ਹਾ ਪੱਧਰੀ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਹਜ਼ਾਰਾਂ ਔਰਤਾਂ ਨੇ ਸ਼ਿਰਕਤ ਕੀਤੀ, ਜਿਸ ਦੀ ਅਗਵਾਈ ਆਪ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਅਤੇ ਮੋਗਾ ਤੋਂ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ। ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਹੋਰ ਕਈ ਮਹਿਲਾ ਆਗੂ ਵੀ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਪ੍ਰਦਰਸ਼ਨਕਾਰੀ ਔਰਤਾਂ ਨੇ ਬਾਦਲ ਪਰਿਵਾਰ ਅਤੇ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਵੀ ਫੂਕਿਆ ਅਤੇ ਇਸ ਘਟਨਾ 'ਤੇ ਚੁੱਪ ਧਾਰਨ ਲਈ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਆਪਣੇ ਰੋਸ ਦਾ ਪ੍ਰਗਟਾਵਾ ਕੀਤਾ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰ...
ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

Hot News
ਚੰਡੀਗੜ੍ਹ, 5 ਸਤੰਬਰ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 228ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 228ਵੇਂ ਦਿਨ, ਪੁਲਿਸ ਟੀਮਾਂ ਨੇ 250 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 68,115 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਨੌਂ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ...
ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

Breaking News
ਚੰਡੀਗੜ੍ਹ, 5 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਉਲੀਕਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਦੀਆਂ ਯੋਜਨਾਵਾਂ ਵਿੱਚ ਜੰਗਲਾਤ ਕਾਮਿਆਂ ਦਾ ਅਹਿਮ ਸਥਾਨ ਹੈ। ਅੱਜ ਡੈਮੋਕਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ, ਪੰਜਾਬ ਨਾਲ ਇੱਕ ਮੀਟਿੰਗ ਦੌਰਾਨ ਜੰਗਲਾਤ ਮੰਤਰੀ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਨੂੰ ਧੀਰਜ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ਨੂੰ ਉੱਚ ਪੱਧਰ 'ਤੇ ਚੁੱਕਣ ਦਾ ਭਰੋਸਾ ਦਿੱਤਾ। ਫੀਲਡ ਵਰਕਰਾਂ ਵੱਲੋਂ ਕੀਤੇ ਜਾਂਦੇ ਕੰਮਾਂ ਨੂੰ ਖਤਰੇ ਵਾਲੇ ਕੰਮਾਂ ਦੀ ਸ਼੍ਰੇਣੀ ਵਿੱਚ ਸ਼ਾਮਿਲ ਕਰਨ ਦੀ ਮੰਗ ਸਬੰਧੀ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਸਰਕਾਰ ਦੇ ਉੱਚ ਪੱਧਰ 'ਤੇ ਚੁੱਕਣਗੇ। ਮੀਟਿੰਗ ਦੌਰਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਕਿਉਂਕਿ ਸੂਬਾ ਸਰਕਾਰ ਕਾਮਿਆਂ ਦੀ ਨੌਕਰੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਾਉਣੀ ਸੀਜ਼ਨ 2026-27 ਲਈ ਝੋਨੇ ਦੀ ਖ਼ਰੀਦ ਨਾਲ ਸਬੰਧਤ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 5 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ, ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਸੁਰਜੀਤ ਕਰਨ, ਸਿਹਤ ਸੰਭਾਲ ਖੇਤਰ ਵਿੱਚ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। *ਪੰਜਾਬ ਕਸਟਮ ਮਿਲਿੰਗ, ਅਨਾਜ ਢੋਆ-ਢੁਆਈ ਅਤੇ ਲੇਬਰ ਤੇ ਕਾਰਟੇਜ ਨੀਤੀਆਂ ਨੂੰ ਪ੍ਰਵਾਨਗੀ* ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖ਼ਰੀਦ ਯਕੀਨੀ ਬਣਾਉਣ ਲਈ ਕੈਬਨ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

Hot News
ਚੰਡੀਗੜ੍ਹ, 5 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦਾ ਰਸਤਾ  ਦਿਖਾ ਕੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਉੱਤਮ ਨਾਗਰਿਕ ਬਣਾਉਂਦੇ ਹਨ। ਉਨ੍ਹਾਂ ਕਿਹਾ,‘‘ਸਿੱਖਿਆ ਸਾਡੇ ਜੀਵਨ ਵਿੱਚ ਬਹੁਤ ਮਹੱਤਵ ਰੱਖਦੀ ਹੈ ਅਤੇ  ਅਧਿਆਪਕ ਇੱਕ ਵਿਦਿਆਰਥੀ ਦੇ ਭਵਿੱਖ ਨੂੰ ਬਣਾਉਣ ਵਿੱਚ ਡੂੰਘੀ ਭੂਮਿਕਾ ਨਿਭਾਉਂਦਾ ਹੈ।’’ ਉਨ੍ਹਾਂ ਅੱਗੇ ਕਿਹਾ,‘‘ਜਿਵੇਂ ਅਸੀਂ ਆਪਣੇ ਮਾਪਿਆਂ ਦਾ ਕਰਜ਼ ਕਦੇ ਨਹੀਂ ਚੁਕਾ ਸਕਦੇ, ਉਸੇ ਤਰ੍ਹਾਂ ਅਸੀਂ ਆਪਣੇ ਅਧਿਆਪਕਾਂ ਦਾ ਕਰਜ਼ ਕਦੇ ਵੀ ਨਹੀਂ ਚੁਕਾ ਸਕਦੇ। ਇੱਕ ਅਧਿਆਪਕ ਸਾਨੂੰ ਉੱਚੀਆਂ ਬੁਲੰਦੀਆਂ ’ਤੇ ਲੈ ਜਾਂਦਾ ਹੈ, ਸਫਲਤਾ ਦਾ ਰਸਤਾ ਦਿਖਾਉਂਦਾ ਹੈ ਅਤੇ ਆਪਣੇ ਵਿਦਿਆਰਥੀ ਨੂੰ ਕਾਮਯਾਬ ਤੇ ਖੁਸ਼ਹਾਲ  ਦੇਖ ਕੇ ਸਭ ਤੋਂ ਖੁਸ਼ੀ ਪ੍ਰਾਪਤ ਕਰਦਾ ਹੈ।’’ ਇਸ ਵਿਸ਼ੇਸ਼ ਮੌਕੇ ’ਤੇ ਸਪੀਕਰ ਨੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ...