Sunday, December 21Malwa News
Shadow

Tag: hot news

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 20 ਦਸੰਬਰ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ,ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨੇਤਰਹੀਣ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਵਿਆਂਗ ਕੋਟੇ ਅਧੀਨ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜੋ ਮੰਗਾਂ ਵਿਭਾਗੀ ਪੱਧਰ ‘ਤੇ ਮੰਨਣ ਯੋਗ ਹਨ, ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਲਈ ਸਰਕਾਰੀ ਪੱਧਰ ‘ਤੇ ਫੈਸਲੇ ਦੀ ਲੋੜ ਹੈ, ਉਹਨਾਂ ਨੂੰ ਸਰਕਾਰ...
ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

ਮਾਲ ਵਿਭਾਗ ਦਾ ਇਮਾਰਤੀ ਬੁਨਿਆਦੀ ਢਾਂਚਾ: ਸਾਲ 2025 ਦਾ ਲੇਖਾ ਜੋਖਾ

Hot News
*ਚੰਡੀਗੜ੍ਹ, 20 ਦਸੰਬਰ:*- ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਭਰ ਵਿੱਚ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਮਾਲੀਆ ਪ੍ਰਣਾਲੀ ਸਥਾਪਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਪੱਸ਼ਟ ਉਦੇਸ਼ ਤਹਿਤ ਸੂਬਾ ਸਰਕਾਰ ਵੱਲੋਂ ਜ਼ਰੂਰੀ ਸੇਵਾਵਾਂ ਤੱਕ ਲੋਕਾਂ ਦੀ ਆਸਾਨ ਪਹੁੰਚ ਲਈ ਤਹਿਸੀਲ ਅਤੇ ਸਬ-ਤਹਿਸੀਲ ਇਮਾਰਤਾਂ ਦੀ ਉਸਾਰੀ ਅਤੇ ਉਦਘਾਟਨ ਸਬੰਧੀ ਸਾਲ 2025 ਦੌਰਾਨ ਢਾਂਚਾਗਤ ਅਤੇ ਸਮਾਂਬੱਧ ਪ੍ਰੋਗਰਾਮ ਉਲੀਕਿਆ ਗਿਆ। ਮਾਲ ਮੰਤਰੀ ਨੇ ਕਿਹਾ ਕਿ ਜਨਤਕ ਸਹੂਲਤ ਨੂੰ ਮੁੱਖ ਰੱਖਦਿਆਂ ਕਈ ਸਬ-ਡਿਵੀਜ਼ਨ ਅਤੇ ਤਹਿਸੀਲ ਕੰਪਲੈਕਸਾਂ ਦਾ ਕੰਮ ਪੂਰਾ ਹੋ ਚੁੱਕਾ ਹੈ, ਜੋ ਹੁਣ ਕਾਰਜਸ਼ੀਲ ਹਨ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ 9 ਜੂਨ, 2025 ਨੂੰ ਜ਼ਿਲ੍ਹਾ ਪਟਿਆਲਾ ਦੇ ਦੂਧਨ ਸਾਧਾਂ ਵਿਖੇ ਐਸ.ਡੀ.ਐਮ ਕੰਪਲੈਕਸ ਦਾ ਉਦਘਾਟਨ ਕੀਤਾ। ਇਸ ਤੋਂ ਬਾਅਦ  ਜ਼ਿਲ੍ਹਾ ਮਾਲੇਰਕੋਟਲਾ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ਵਿਖੇ 18 ਜੁਲਾਈ, 2025 ਨੂੰ ਐਸ.ਡੀ.ਐਮ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ

Breaking News
*ਪਟਿਆਲਾ, 20 ਦਸੰਬਰ*:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਵਾਬਾਜ਼ੀ ਖੇਤਰ ਵਿੱਚ ਪੰਜਾਬ ਧੁਰੇ ਵਜੋਂ ਉਭਰੇਗਾ ਕਿਉਂਕਿ ਸੂਬਾ ਸਰਕਾਰ ਹਵਾਬਾਜ਼ੀ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨੌਜਵਾਨਾਂ ਨੂੰ ਕਿਫਾਇਤੀ ਅਤੇ ਵਿਸ਼ਵ ਪੱਧਰੀ ਸਿਖਲਾਈ ਦੇ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਵਿੱਚ ਵੱਡੇ ਉਪਰਾਲੇ ਕਰ ਰਹੀ ਹੈ। ਅੱਜ ਇੱਥੇ ਟਰੇਨੀ ਪਾਇਲਟਾਂ ਅਤੇ ਏਅਰਕ੍ਰਾਫਟ ਇੰਜੀਨੀਅਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੱਕਾਰੀ ਸੰਸਥਾ ਤੋਂ ਸਿਖਲਾਈ ਲੈ ਰਹੇ ਸਾਰੇ ਵਿਦਿਆਰਥੀਆਂ ਨਾਲ ਸੰਵਾਦ ਰਚਾਉਣ ਲਈ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਫਲਾਇੰਗ ਕਲੱਬ ਵਿਖੇ 32 ਸਿਖਿਆਰਥੀ ਪਾਇਲਟਾਂ ਅਤੇ ਪਟਿਆਲਾ ਏਅਰਕ੍ਰਾਫਟ ਮੇਨਟੇਨੈਂਸ ਇੰਜੀਨੀਅਰਿੰਗ ਕਾਲਜ ਦੇ 72 ਵਿਦਿਆਰਥੀਆਂ ਨਾਲ ਵਿਚਾਰ-ਚਰਚਾ ਸੈਸ਼ਨ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ 32 ਸਿਖਿਆਰਥੀ ਪਾਇਲਟਾਂ (ਟਰੇਨੀ ਪਾਇਲਟਾਂ) ਵਿੱਚੋਂ ਜ਼ਿਆਦਾਤਰ ਆਪਣੇ ਪਰਿਵਾਰਾਂ ਦੀ ਪਹਿਲੀ ਪੀੜ੍ਹੀ ਹਨ ਜੋ ਹਵਾਬਾਜ਼ੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਹਨ। ਭਗਵੰਤ ਸਿੰਘ ਮਾਨ ...
ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਮਨਜੋਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Local
ਰੂਪਨਗਰ, 19 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਨਿਰਦੇਸ਼ਾਂ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਜਿਸ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਮਨਜੋਤ ਕੌਰ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੇ ਨਾਲ ਸਮੂਹ ਜੱਜ ਸਾਹਿਬਾਨ ਨੇ ਵੀ ਇਸ ਰੈਲੀ ਵਿਚ ਭਾਗ ਲਿਆ। ਇਹ ਰੈਲੀ ਸ਼ਿਵਾਲਿਕ ਸਕੂਲ ਰੋਪੜ ਤੋਂ ਜ਼ਿਲ੍ਹਾ ਕਚਿਹਰੀ ਹੁੰਦੀ ਹੋਏ ਮਹਾਰਾਜਾ ਰਣਜੀਤ ਸਿੰਘ ਪਾਰਕ ਪਹੁੰਚੀ। ਇਸ ਰੈਲੀ ਵਿੱਚ ਸ਼ਿਵਾਲਿਕ ਸਕੂਲ ਦੇ ਬੱਚਿਆਂ ਵੱਲੋਂ ਸਮੇਤ ਬੈਂਡ ਟੀਮ ਨੇ ਭਾਗ ਲਿਆ। ਇਸ ਮੌਕੇ ਤੇ ਪੈਰਾ ਲੀਗਲ ਵਲੰਟੀਅਰ ਕੁਲਵਿੰਦਰ ਸਿੰਘ ਦੀ ਟੀਮ ਵੱਲੋਂ ਨਸ਼ਿਆਂ ਖਿਲਾਫ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ ਕਰਦਿਆਂ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਪੈਰਾ ਲੀਗਲ ਵਲ...
ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

ਜ਼ਿਲ੍ਹੇ ਵਿਚ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ

Local
ਮਾਨਸਾ, 20 ਦਸੰਬਰ :-            ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਪਬਲਿਕ ਸਥਾਨਾ ਆਦਿ ’ਤੇ ਹੁੱਕਾ ਪੀਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ (ਤੰਬਾਕੂ ਕੰਟਰੋਲ ਸੈੱਲ ਪੰਜਾਬ) ਦੇ ਪੱਤਰ ਰਾਹੀਂ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰਾਂ ’ਤੇ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ।             ਇਹ ਹੁਕਮ 31 ਜਨਵਰੀ 2026 ਤੱਕ ਲਾਗੂ ਰਹਿਣਗੇ।...
ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

Local
ਮਾਨਸਾ, 20 ਦਸੰਬਰ :-            ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।             ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ।         ...
ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਸਾਬਤ ਹੋ ਰਹੀ ਮੈਗਾ ਪੀਟੀਐਮ

Local
ਸੰਗਰੂਰ, 20 ਦਸੰਬਰ- ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਮੈਗਾ (ਪੀ. ਟੀ.ਐਮ.) ਮਾਪੇ ਅਧਿਆਪਕ ਮਿਲਣੀ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਇਹ ਮਿਲਣੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਵੱਖ-ਵੱਖ ਉੱਚ ਅਧਿਕਾਰੀਆਂ ਨੇ ਸ਼ਿਰਕਤ ਕਰ ਕੇ ਜਿੱਥੇ ਇਹਨਾਂ ਮਿਲਣੀਆਂ ਦਾ ਜਾਇਜ਼ਾ ਲਿਆ, ਉੱਥੇ ਆਪਣੇ ਵਿਚਾਰ ਵੀ ਸਾਂਝੇ ਕੀਤੇ। ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਤੇ ਮਾਪਿਆਂ ਨੇ ਕਿਹਾ ਕਿਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਮੈਗਾ ਪੀਟੀਐਮਜ਼ ਸਹਾਈ ਸਾਬਤ ਹੋ ਰਹੀਆਂ ਹਨ। ਇਸ ਮੌਕੇ ਐਸ.ਡੀ.ਐਮ., ਦਿੜ੍ਹਬਾ, ਸ਼੍ਰੀ ਰਾਜੇਸ਼ ਸ਼ਰਮਾ ਨੇ ਸਕੂਲ ਆਫ ਐਮੀਨੈਂਸ, ਦਿੜ੍ਹਬਾ, ਐੱਸ. ਡੀ.ਐਮ., ਭਵਾਨੀਗੜ੍ਹ, ਸ਼੍ਰੀਮਤੀ ਮਨਜੀਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੰਨੋ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨਦਾਮਪੁਰ ਅਤੇ ਐੱਸ.ਡੀ.ਐਮ. ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਤੇ ਸੰਯੁਕਤ ਸਕੱਤਰ, ਸਿੱਖਿਆ ਵਿਭਾਗ, ਸ. ਸੁਖਪ੍ਰੀਤ ਸਿੰਘ ਸਿੱਧੂ ਨੇ ਸਕੂਲ ਆਫ ਐਮੀਨੈਂਸ, ਸੰਗਰੂਰ ਵਿਖੇ ਰੱਖੀਆਂ ਮਾਪੇ ਅਧਿਆਪਕ ਮਿਲਣੀਆਂ ਵਿੱਚ ਸ਼ਿਰਕਤ ਕੀਤੀ। ਇਹ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍...
ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

ਮਾਨ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਚੁੱਕਿਆ ਵੱਡਾ ਕਦਮ , 1,568 ANM ਅਤੇ ਸਟਾਫ ਨਰਸ ਦੀਆਂ ਅਸਾਮੀਆਂ ਦੀ ਭਰਤੀ ਨੂੰ ਦਿੱਤੀ ਮਨਜ਼ੂਰੀ

Hot News
ਚੰਡੀਗੜ੍ਹ, 20 ਦਸੰਬਰ : ਸੂਬੇ ਦੇ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਅਤੇ ਬਿਹਤਰ ਬਣਾਉਣ ਦੇ ਉਦੇਸ਼ ਤਹਿਤ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ.) ਅਧੀਨ ਏ.ਐਨ.ਐਮ. ਅਤੇ ਸਟਾਫ ਨਰਸਾਂ ਦੀਆਂ 1,568 ਖਾਲੀ ਅਸਾਮੀਆਂ ਭਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਤਜਵੀਜ਼ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਇਸ ਪ੍ਰਵਾਨਗੀ ਤਹਿਤ ਏ. ਐਨ.ਐਮ. ਦੀਆਂ ਕੁੱਲ 2,000 ਮਨਜ਼ੂਰਸ਼ੁਦਾ ਅਸਾਮੀਆਂ ‘ਚੋਂ 729 ਖਾਲੀ ਅਸਾਮੀਆਂ ਅਤੇ  ਸਟਾਫ ਨਰਸਾਂ ਦੀਆਂ 1896 ਪ੍ਰਵਾਨਿਤ ਅਸਾਮੀਆਂ ‘ਚੋਂ 839 ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸਟਾਫ ਦੀ ਘਾਟ ਕਾਰਨ ਸਿਹਤ ਸੰਭਾਲ ਸੇਵਾਵਾਂ ਵਿੱਚ ਕੋਈ ਰੁਕਾਵਟ ਨਾ ਆਵੇ ਅਤੇ ਇਸ ਲਈ ਇਨ੍ਹਾਂ ਠੇਕੇ-ਅਧਾਰਤ ਅਸਾਮੀਆਂ ਨੂੰ ਭਰਨ ਨੂੰ ਤਰਜੀਹ ਦਿੱਤੀ ਗਈ ਹੈ। ਇਸ ਪਹਿਲਕਦਮੀ ...
ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖੇ ਜਾਗਰੂਕਤਾ ਸੈਮੀਨਾਰ

Local
ਗੁਰਦਾਸਪੁਰ, 20 ਦਸੰਬਰ () ਜ਼ਿਲ੍ਹਾ ਟਰੈਫਿਕ ਪੁਲਿਸ ਵੱਲੋਂ ਇਕ ਸੈਮੀਨਾਰ ਬਟਾਲਾ ਰੋਡ ਮਿੰਨੀ ਆਟੋ ਟੈਕਸੀ ਸਟੈਂਡ ਵਿਖ ਲਗਾਇਆ ਗਿਆ, ਜਿਸ ਵਿੱਚ ਆਮ ਪਬਲਿਕ ਅਤੇ ਡਰਾਈਵਰਾਂ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ। ਏ. ਐਸ.ਆਈ ਅਮਨਦੀਪ ਸਿੰਘ ਨੇ ਡਰਾਈਵਰ ਲਾਇਸੰਸ ਦੀ ਅਹਿਮੀਅਤ ਬਾਰੇ ਦੱਸਿਆ ਗਿਆ। ਧੁੰਦ ਦੇ ਮੌਸਮ ਵਿੱਚ ਡਰਾਈਵਿੰਗ ਕਰਦੇ ਸਮੇਂ ਸਾਵਧਾਨੀਆਂ ਵਰਤਣ ਲਈ ਦੱਸਿਆ ਗਿਆ। ਹੌਲੀ ਰਫਤਾਰ ਨਾਲ ਗੱਡੀਆਂ ਚਲਾਉਣ ਲਾਈਟਾਂ ਹਮੇਸ਼ਾ ਲੋ ਬੀਮ ਮੋਡ ਰੱਖਣ ਬਲਿੰਕ ਚਾਲੂ ਰੱਖਣ ਸੜਕਾਂ ਤੇ ਲੱਗੇ ਸਾਈਨ ਬੋਰਡ ਤੇ ਰੋਡ ਲਾਈਨ ਦੀ ਸਹਾਇਤਾ ਲੈਣ ਲਈ ਜਾਗਰੂਕ ਕੀਤਾ ਗਿਆ। ਨਸ਼ਾ ਕਰਕੇ ਡਰਾਵਿੰਗ ਕਰਨਾ ਕਾਨੂੰਨੀ ਅਪਰਾਧ ਹੈ ਬਾਰੇ ਵਿਸਤਾਰ ਪੂਰਵਕ ਦੱਸਿਆ ਗਿਆ ਆਪਣੇ ਵਹਨਾ ਉੱਪਰ ਰਿਫਲੈਕਟਰ ਜਾਂ ਯੈਲੋ ਟੇਪ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਐਕਸੀਡੈਂਟ ਪੀੜਤ ਦੀ ਮਦਦ ਵਾਸਤੇ ਅੱਗੇ ਆਉਣ ਲਈ ਪ੍ਰੇਰਿਤ ਕੀਤਾ ਗਿਆ। ਹੈਲਪ ਲਾਈਨ ਨੰਬਰ 112 1033 1930 ਬਾਰੇ ਜਾਣਕਾਰੀ ਦਿੱਤੀ ਗਈ। ਸੈਮੀਨਾਰ ਵਿੱਚ ਏ. ਐਸ.ਆਈ ਅਮਨਦੀਪ ਸਿੰਘ, ਹਰਦੀਪ ਸਿੰਘ ਅਤੇ ਸੁਰਜੀਤ ਸਿੰਘ ਜਸ ਆਦਿ ਨੇ ਹਿੱਸਾ ਲਿਆ।...
ਮੁੱਖ ਮੰਤਰੀ ਮਾਨ ਦੀ ਵਿਦੇਸ਼ ਯਾਤਰਾ ਦੇ ਨਿਕਲੇ ਪ੍ਰਭਾਵਸ਼ਾਲੀ ਨਤੀਜੇ – 9 ਮੋਹਰੀ ਕੰਪਨੀਆਂ ਨੇ ਏਸ਼ੀਆ ਦਾ ਨਵਾਂ IIT ਹੱਬ ਬਣਨ ਲਈ ਪੰਜਾਬ ਅਤੇ ਮੋਹਾਲੀ ਨੂੰ ਚੁਣਿਆ

ਮੁੱਖ ਮੰਤਰੀ ਮਾਨ ਦੀ ਵਿਦੇਸ਼ ਯਾਤਰਾ ਦੇ ਨਿਕਲੇ ਪ੍ਰਭਾਵਸ਼ਾਲੀ ਨਤੀਜੇ – 9 ਮੋਹਰੀ ਕੰਪਨੀਆਂ ਨੇ ਏਸ਼ੀਆ ਦਾ ਨਵਾਂ IIT ਹੱਬ ਬਣਨ ਲਈ ਪੰਜਾਬ ਅਤੇ ਮੋਹਾਲੀ ਨੂੰ ਚੁਣਿਆ

Punjab Development
ਚੰਡੀਗੜ੍ਹ, 20 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਪਾਨ ਅਤੇ ਕੋਰੀਆ ਫੇਰੀ ਨੇ ਸੂਬੇ ਦੇ ਉਦਯੋਗਿਕ ਦ੍ਰਿਸ਼ ਨੂੰ ਬਦਲਣ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਇਸ ਇਤਿਹਾਸਕ ਫੇਰੀ ਦੌਰਾਨ, ਨੌਂ ਵੱਡੀਆਂ ਅੰਤਰਰਾਸ਼ਟਰੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਲਈ ਸਮਝੌਤਿਆਂ 'ਤੇ ਦਸਤਖਤ ਕੀਤੇ, ਜੋ ਨਾ ਸਿਰਫ਼ ਹਜ਼ਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨਗੇ ਬਲਕਿ ਸੂਬੇ ਦੀ ਆਰਥਿਕਤਾ ਨੂੰ ਵੀ ਸੁਰਜੀਤ ਕਰਨਗੇ। ਮਹੱਤਵਪੂਰਨ ਗੱਲ ਇਹ ਹੈ ਕਿ ਇਹ ਨਿਵੇਸ਼ ਰਵਾਇਤੀ ਉਦਯੋਗਾਂ ਤੱਕ ਸੀਮਤ ਨਹੀਂ ਹਨ, ਸਗੋਂ ਏਆਈ, ਆਈਟੀ ਅਤੇ ਇਲੈਕਟ੍ਰਿਕ ਵਾਹਨਾਂ ਵਰਗੇ ਭਵਿੱਖ ਦੇ ਖੇਤਰਾਂ 'ਤੇ ਵੀ ਕੇਂਦ੍ਰਿਤ ਹਨ। ਜਾਪਾਨ ਦੀ ਯਾਮਾਹਾ ਹੀਰੋ ਦੇ ਸਹਿਯੋਗ ਨਾਲ ਪੰਜਾਬ ਵਿੱਚ ਇਲੈਕਟ੍ਰਿਕ ਬਾਈਕ ਬਣਾਉਣ ਦੀ ਤਿਆਰੀ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਹਰੀ ਆਵਾਜਾਈ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਸਕੇਗਾ। ਹੋਂਡਾ ਕਾਰ ਦੇ ਪੁਰਜ਼ਿਆਂ ਦਾ ਨਿਰਮਾਣ ਵੀ ਸ਼ੁਰੂ ਕਰੇਗੀ, ਜਿਸ ਨਾਲ ਆਟੋਮੋਬਾਈਲ ਖੇਤਰ ਵਿੱਚ ਪੰਜਾਬ ਦੀ ਮੌਜੂਦਗੀ ਮਜ਼ਬੂਤ ​​ਹੋਵੇਗੀ। ਇਹ ਪਹਿਲ ਨਾ ਸਿਰਫ਼ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹੇਗੀ ਬਲਕਿ ...