Wednesday, September 30Malwa News
Shadow

Tag: hot news

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ

Hot News
ਚੰਡੀਗੜ੍ਹ, 28 ਸਤੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸਪੀਕਰ ਨੇ ਕਿਹਾ ਕਿ ਭਾਰਤ ਨੂੰ ਜ਼ਾਲਮ ਬਰਤਾਨਵੀ ਬਸਤੀਵਾਦੀ ਸ਼ਾਸਨ ਦੀਆਂ ਬੇੜੀਆਂ ਤੋਂ ਆਜ਼ਾਦ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਮਨੁੱਖੀ ਇਤਿਹਾਸ ਵਿੱਚ ਲਾਸਾਨੀ ਹੈ। ਨਾਗਰਿਕਾਂ, ਖਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਸਪੀਕਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਦੂਰਅੰਦੇਸ਼ੀ ਸੋਚ ਅਤੇ ਦੇਸ਼-ਭਗਤੀ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਚਾਨਣ-ਮੁਨਾਰੇ ਦਾ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇਸ ਕੌਮੀ ਨਾਇਕ ਨੂੰ ਸੱਚੀ ਸ਼ਰਧਾਂਜਲੀ ਸਮਾਜਿਕ ਨਿਆਂ, ਬਰਾਬਰੀ ਅਤੇ ਦੇਸ਼ ਦੀ ਸਰਬਪੱਖੀ ਵਿਕਾਸ ਲਈ ਨਿਰਸਵਾਰਥ ਸੇਵਾ ਵਰਗੇ ਉਨ੍ਹਾਂ ਦੇ ਮੂਲ ਆਦਰਸ਼ਾਂ ਨੂੰ ਅਪਣਾਉਣਾ ਕੇ ਹੀ ਦਿੱਤੀ ਜਾ ਸਕਦੀ ਹੈ। ਇਸ ਮਹਾਨ ਸ਼ਹੀਦ ਦੀ ਅਗਵਾਈ ਵਿੱਚ ਲੜੇ ਗਏ ਆਜ਼ਾਦੀ ਦੇ ਇਤਿਹਾਸਕ ਸੰਘਰਸ਼ ਨੂੰ ਯਾਦ ਕਰਦਿਆਂ, ਸਪੀਕਰ ਸ. ਕੁਲਤਾਰ ਸਿੰਘ ...
ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ ‘ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

ਸਾਡੇ ਕੰਮ ਹੀ ਸਾਡੀ ਪਛਾਣ; ਕੰਮਾਂ ਦੇ ਆਧਾਰ ‘ਤੇ ਹੀ ਪੈਣਗੀਆਂ ਵੋਟਾਂ : ਬਰਿੰਦਰ ਕੁਮਾਰ ਗੋਇਲ

Breaking News, Hot News
ਲਹਿਰਾਗਾਗਾ, 27 ਸਤੰਬਰ: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸੌਰਭ ਕੰਪਲੈਕਸ, ਲਹਿਰਾਗਾਗਾ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ, ਅਹੁਦੇਦਾਰਾਂ, ਵਰਕਰਾਂ ਅਤੇ ਵਲੰਟੀਅਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਅਤੇ ਮੈਂਬਰਸ਼ਿਪ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਹਰ ਘਰ ਤੱਕ ਪਹੁੰਚਾਉਣ ਲਈ ਵਰਕਰਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਮਿਹਨਤੀ ਵਰਕਰ ਅਤੇ ਵਲੰਟੀਅਰ ਹਨ, ਜਿਨ੍ਹਾਂ ਨੇ ਹਮੇਸ਼ਾ ਲੋਕਾਂ ਵਿਚਕਾਰ ਰਹਿ ਕੇ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਨਵੇਂ ਮੈਂਬਰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਸੰਪਰਕ ਨੂੰ ਹੋਰ ਮਜ਼ਬੂਤ ਕਰਨਗੇ। ਕੈਬਨਿਟ ਮੰਤਰੀ ਨੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹਰ ਪਿੰਡ, ਹਰ ਵਾਰਡ, ਹ...
ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

ਜਸ਼ਨ-ਏ-ਇਨਕਲਾਬ’ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਵਿਰਾਸਤ, ਪੰਜਾਬ ਦੇ ਸਭਿਆਚਾਰ ਅਤੇ ਰੰਗਲੇ ਪੰਜਾਬ ਦੇ ਜਜ਼ਬੇ ਨੂੰ ਮਨਾਉਣ ਲਈ: ਬਲਤੇਜ ਪੰਨੂ

Breaking News, Hot News
ਲੁਧਿਆਣਾ 27 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਸਬੰਧ ਵਿੱਚ 28 ਸਤੰਬਰ ਨੂੰ ਲੁਧਿਆਣਾ ਦੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਲੋਕਾਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਨੂੰ ਪੰਜਾਬ ਦੇ ਅਮੀਰ ਸਭਿਆਚਾਰਕ ਵਿਰਸੇ, ਸੰਗੀਤ, ਇਤਿਹਾਸ ਅਤੇ ਸ਼ਹੀਦਾਂ ਦੀ ਵਿਰਾਸਤ ਦਾ ਜਸ਼ਨ ਕਰਾਰ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੰਤਰੀਆਂ ਅਤੇ ਵਿਧਾਇਕਾਂ ਸਮੇਤ ਪੂਰੇ ਸੂਬੇ ਤੋਂ ਲੋਕ ਇੱਕਠੇ ਹੋਣਗੇ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “‘ਜਸ਼ਨ-ਏ-ਇਨਕਲਾਬ’ ਪ੍ਰੋਗਰਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਹੈ ਅਤੇ ਇਹ ਪੰਜਾਬ ਦੇ ਸਭਿਆਚਾਰ, ਸੰਗੀਤ, ਇਤਿਹਾਸ ਅਤੇ ਸ਼ਾਨਦਾਰ ਵਿਰਸੇ ਦਾ ਜਸ਼ਨ ਮਨਾਏਗਾ। ਇਹ ਪ੍ਰੋਗਰਾਮ ਲੁਧਿਆਣਾ ਦੇ ਪੀਏਯੂ ਮੈਦਾਨ ਵਿੱਚ ਦੁਪਹਿਰ 3 ਵਜੇ ਸ਼ੁਰੂ ਹੋਵੇਗਾ ...
ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸਾਂਝੇ ਸਮਾਜਿਕ ਸਮਾਗਮਾਂ ਲਈ ਉਸਾਰੇ ਜਾ ਰਹੇ ਕਮਿਊਨਿਟੀ ਸੈਂਟਰ – ਹਰਜੋਤ ਬੈਂਸ

ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਸਾਂਝੇ ਸਮਾਜਿਕ ਸਮਾਗਮਾਂ ਲਈ ਉਸਾਰੇ ਜਾ ਰਹੇ ਕਮਿਊਨਿਟੀ ਸੈਂਟਰ – ਹਰਜੋਤ ਬੈਂਸ

Hot News, Local
ਨੰਗਲ 27 ਸਤੰਬਰ: ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲੋਕਾਂ ਨੂੰ ਬਿਹਤਰ ਬੁਨਿਆਦੀ ਅਤੇ ਸਮਾਜਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਪਿੰਡ ਟੱਪਰੀਆਂ ਬਾੜੇ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਕਮਿਊਨਿਟੀ ਸੈਂਟਰ ਦਾ ਨੀਂਹ ਪੱਥਰ ਰੱਖਿਆ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਾਸੀਆਂ ਦੀ ਸਹੂਲਤ ਲਈ 10 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੀ ਗਈ ਸੀਵਰੇਜ ਪਾਈਪਲਾਈਨ ਨੂੰ ਵੀ ਲੋਕ ਅਰਪਣ ਕੀਤਾ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ ਗਿਆ।         ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪਿੰਡਾਂ ਵਿੱਚ ਲੋਕਾਂ ਨੂੰ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਜਿਨ੍ਹਾਂ ਨਾਲ ਉਨ੍ਹਾਂ ਦੇ ਰੋਜ਼ਾਨਾ ਜੀਵਨ ਵਿੱਚ ਸੁਵਿਧਾ ਦੇ ਨਾਲ-ਨਾਲ ਪਿੰਡਾਂ ਦੇ ਸਮਾਜਿਕ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤੀ ਮਿਲੇ। ਉਨ੍ਹਾਂ ਕਿਹਾ ਕਿ 42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਕਮਿਊਨਿਟੀ ਸੈਂਟਰ ...
ਮਲੇਰਕੋਟਲਾ ਪੁਲਿਸ ਵੱਲੋਂ ਭਰਾਵਾਂ ’ਤੇ ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

ਮਲੇਰਕੋਟਲਾ ਪੁਲਿਸ ਵੱਲੋਂ ਭਰਾਵਾਂ ’ਤੇ ਦਾਹ ਨਾਲ ਹਮਲਾ ਕਰਨ ਅਤੇ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਤਿੰਨ ਗ੍ਰਿਫ਼ਤਾਰ

Hot News
ਮਲੇਰਕੋਟਲਾ, 27 ਸਤੰਬਰ 2026: ਸ਼ਰਾਰਤੀ ਅਨਸਰਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਮਲੇਰਕੋਟਲਾ ਪੁਲਿਸ ਨੇ ਮੁਹੱਲਾ ਸਦੇਵਾਲਾ ਦੇ ਰਹਿਣ ਵਾਲੇ ਦੋ ਭਰਾਵਾਂ ’ਤੇ ਕੱਚਾ ਦਰਵਾਜ਼ਾ ਜਮਾਲਪੁਰਾ ਵਿਖੇ ਦਾਹ ਅਤੇ ਹੋਰ ਮਾਰੂ ਹਥਿਆਰਾਂ ਨਾਲ ਹਮਲਾ ਕਰਨ ਦੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਆਸ਼ਿਫ਼ ਅਲੀ ਉਰਫ਼ ਲੁਹਾਰ, ਮੁਹੰਮਦ ਰਫ਼ੀਕ ਉਰਫ਼ ਨੰਨੂ ਅਤੇ ਸੁਭਾਗ ਉਰਫ਼ ਕੱਕੂ, ਸਾਰੇ ਵਾਸੀ ਮਲੇਰਕੋਟਲਾ, ਵਜੋਂ ਹੋਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਮਲੇਰਕੋਟਲਾ ਹਰਕਮਲ ਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੁੜਦੰਗੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਿੰਸਾ ਦਾ ਸਹਾਰਾ ਲੈਣ, ਲੋਕਾਂ ਨੂੰ ਡਰਾਉਣ-ਧਮਕਾਉਣ ਜਾਂ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ 25 ਸਤੰਬਰ 2026 ਨੂੰ ਵਾਪਰੀ, ਜਦੋਂ ਇੱਕ ਵਿਵਾਦ ਤੋਂ ਬਾਅਦ ਸ਼ਿਕਾਇਤਕਰਤਾ ਅਤੇ ਉਸ ਦੇ ਭ...
ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਲੋਕ ਸੇਵਾ ਨਾਲ ਜੁੜਨ ਦਾ ਸੱਦਾ

ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਲੋਕ ਸੇਵਾ ਨਾਲ ਜੁੜਨ ਦਾ ਸੱਦਾ

Hot News, Local
ਬਰਨਾਲਾ/ਮਹਿਲ ਕਲਾਂ, 27 ਸਤੰਬਰ-         ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਸ.ਐਚ.ਆਰ.ਸੀ.) ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਅੱਜ ਚੰਨਣਵਾਲ ਪੁੱਜੇ ਅਤੇ ਕਮਿਊਨਿਟੀ ਹੱਲ ਚੰਨਣਵਾਲ ਵਿਖੇ ਇਲਾਕਾ ਵਾਸੀਆਂ ਦੇ ਰੂਬਰੂ ਹੋਏ। ਇਸ ਮੌਕੇ ਗ੍ਰਾਮ ਪੰਚਾਇਤ ਪਿੰਡ ਚੰਨਣਵਾਲ ਅਤੇ ਸਮੂਹ ਇਲਾਕਾ ਵਾਸੀਆਂ ਵਲੋਂ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੇ ਸਹਿਯੋਗ ਨਾਲ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।     ਇਸ ਮੌਕੇ ਸੰਬੋਧਨ ਕਰਦੇ ਹੋਏ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਮਹਾਨ ਕੁਰਬਾਨੀ ਦਾ ਜ਼ਿਕਰ ਕਰਦੇ ਹੋਏ ਓਹਨਾਂ ਦੀ ਸੋਚ ਉੱਤੇ ਪਹਿਰਾ ਦਿੰਦੇ ਹੋਏ ਲੋਕ ਸੇਵਾ ਨਾਲ ਜੁੜਨ ਦਾ ਸੱਦਾ ਦਿੱਤਾ। ਓਹਨਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਲੋਕਾਂ ਦੀਆਂ ਦੁੱਖ ਤਕਲੀਫ਼ ਦੀ ਸੁਣਵਾਈ, ਮਸਲਿਆਂ ਦੇ ਹੱਲ ਅਤੇ ਲੋੜੀਂਦੀਆਂ ਸਹੂਲਤਾਂ ਦੀ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼...
ਕੈਬਨਿਟ ਮੰਤਰੀ ਨੇ 18 ਲੱਖ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਕੈਬਨਿਟ ਮੰਤਰੀ ਨੇ 18 ਲੱਖ ਤੋਂ ਵੱਧ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

Hot News, Local
ਜਲੰਧਰ, 27 ਸਤੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਬਸਤੀ ਗੁਜ਼ਾਂ ਇਲਾਕੇ ਵਿੱਚ 18.46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ ਸਿਸਟਮ, ਸਟ੍ਰੀਟ ਲਾਈਟਾਂ ਅਤੇ ਹੋਰ ਜਨਤਕ ਸੁਵਿਧਾਵਾਂ ਨੂੰ ਯੋਜਨਾਬੱਧ ਢੰਗ ਨਾਲ ਵਿਕਸਿਤ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ।  ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਦੇ ਏਜੰਡੇ ਨੂੰ ਅੱਗੇ ਵਧਾਉਂਦਿਆਂ ਲੋਕਾਂ ਦੀਆਂ ਜ਼ਰੂਰਤਾਂ ਅਤੇ ਸਥਾਨਕ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ...
ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਸ.ਸੀ. ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਬਣਾਉਣ ਲਈ ਵੱਡੀ ਪਹਿਲ; ਵਿਕਾਸ ਕਾਰਜਾਂ ਲਈ 201 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਸਤੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਨੁਸੂਚਿਤ ਜਾਤੀ (ਐਸ.ਸੀ.) ਬਹੁਲ 3,763 ਪਿੰਡਾਂ ਨੂੰ ‘ਆਦਰਸ਼ ਪਿੰਡ’ ਵਜੋਂ ਵਿਕਸਤ ਕਰਨ ਲਈ ਵੱਡੀ ਪਹਿਲ ਕੀਤੀ ਗਈ ਹੈ। ਇਸ ਉਪਰਾਲੇ ਦਾ ਉਦੇਸ਼ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਵਿਕਾਸ ਦੇ ਲਾਭ ਹਰ ਵਰਗ ਤੱਕ ਪਹੁੰਚਾਉਣਾ ਹੈ। ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਇਸ ਪਹਿਲ ਤਹਿਤ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ 201 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ 40 ਫੀਸਦੀ ਜਾਂ ਇਸ ਤੋਂ ਵੱਧ ਅਨੁਸੂਚਿਤ ਜਾਤੀ (SC) ਆਬਾਦੀ ਵਾਲੇ ਪਿੰਡਾਂ ਵਿੱਚ ਮੁੱਢਲੇ ਢਾਂਚੇ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ ਲਈ ਵਰਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚੁਣੇ ਗਏ ਸਾਰੇ 3,763 ਪਿੰਡਾਂ ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 250ਵਾਂ ਦਿਨ: ਪੰਜਾਬ ਪੁਲਿਸ ਵੱਲੋਂ 592 ਥਾਈਂ ਛਾਪੇਮਾਰੀ; 264 ਕਾਬੂ

Hot News
ਚੰਡੀਗੜ੍ਹ, 27 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 250ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 250ਵੇਂ ਦਿਨ, ਪੁਲਿਸ ਟੀਮਾਂ ਨੇ 264 ਵਿਅਕਤੀਆਂ ਨੂੰ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,180 ਹੋ ਗਈ ਹੈ। ਇਸ ਤੋਂ ਇਲਾਵਾ 184 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਛੇ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ...
ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦੇ ਇੰਸਪੈਕਟਰ ਅਤੇ ਪੀ.ਐਚ.ਜੀ. ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 27 ਸਤੰਬਰ 2026: ਪੰਜਾਬ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਇੰਸਪੈਕਟਰ ਸੁਨੀਤਾ ਬਾਵਾ ਅਤੇ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਗੁਰਅਵਤਾਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਨੂਰਪੁਰ ਹਕੀਮਾਂ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਪੀ.ਐਚ.ਜੀ. ਗੁਰਅਵਤਾਰ ਸਿੰਘ ਨੇ 1,00,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਧਮਕੀ ਦਿੱਤੀ ਸੀ ਕਿ ਅਜਿਹਾ ਨਾ ਕਰਨ 'ਤੇ ਸ਼ਿਕਾਇਤਕਰਤਾ ਨੂੰ ਥਾਣਾ ਕੋਟ ਈਸੇ ਖਾਂ ਵਿਖੇ ਪਹਿਲਾਂ ਤੋਂ ਦਰਜ ਇੱਕ ਮਾਮਲੇ ਵਿੱਚ ਫਸਾ ਦਿੱਤਾ ਜਾਵੇਗਾ। ਬਾਅਦ ਵਿੱਚ ਮੁਲਜ਼ਮ 80,000 ਰੁਪਏ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ। ਮੁਲਜ਼ਮ ਪੀ.ਐਚ.ਜ...