51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ
ਚੰਡੀਗੜ੍ਹ; 5 ਸਤੰਬਰ : ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ ਤਾਕਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਨਾਗਰਿਕਾਂ ਤੋਂ ਮਿਲੀਆਂ 51,979 ਗੁਪਤ ਸੂਚਨਾਵਾਂ ਦੀ ਮਦਦ ਨਾਲ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਨਸ਼ਾ-ਵਿਰੋਧੀ ਇਨਫੋਰਸਮੈਂਟ ਮੁਹਿੰਮ ਵਿੱਚ 25,339 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।
ਇਹ ਅੰਕੜੇ 1 ਮਾਰਚ 2025, ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ, ਤੋਂ 3 ਸਤੰਬਰ 2026 ਤੱਕ ਦੀ ਮਿਆਦ ਨਾਲ ਸਬੰਧਤ ਹਨ।
ਇਹ ਗੁਪਤ ਸੂਚਨਾਵਾਂ ‘ਸੇਫ਼ ਪੰਜਾਬ ਹੈਲਪਲਾਈਨ’ (97791-00200) ਰਾਹੀਂ ਪ੍ਰਾਪਤ ਹੋਈਆਂ। ਇਨ੍ਹਾਂ ਸੂਚਨਾਵਾਂ ਰਾਹੀਂ ਇਨਫੋਰਸਮੈਂਟ ਏਜੰਸੀਆਂ ਨੂੰ ਸ਼ੱਕੀ ਨਸ਼ਾ ਤਸਕਰੀ ਅਤੇ ਇਨ੍ਹਾਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਅਹਿਮ ਜਾਣਕਾਰੀ ਪ੍ਰਾਪਤ ਹੋਈ।
ਇਹ ਤੱਥ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਹੈ ਕਿ ਪੰਜਾਬ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਦਰਜ ਕੁੱਲ 59,293 ਐਫਆਈਆਰਜ਼ ਵਿੱਚੋਂ 25000 ਤੋਂ ਵੱਧ ਗ੍ਰਿਫ਼ਤਾਰੀਆਂ ਨਾ...








