Thursday, October 1Malwa News
Shadow

Tag: hot news

ਮਿਸ਼ਨ ਕਲੀਨ ਪੰਜਾਬ : ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਵਿਖੇ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ

ਮਿਸ਼ਨ ਕਲੀਨ ਪੰਜਾਬ : ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਵਿਖੇ ਸਫਾਈ ਮੁਹਿੰਮ ਦਾ ਲਿਆ ਜਾਇਜ਼ਾ

Hot News
ਨਕੋਦਰ (ਜਲੰਧਰ), 4 ਸਤੰਬਰ :  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਅੱਜ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਸ਼ਹਿਰ ਵਿਖੇ ਸਫਾਈ ਮੁਹਿੰਮ ਦਾ ਜਾਇਜ਼ਾ ਲਿਆ। ਸਫਾਈ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸ਼ਹਿਰ ਅਤੇ ਆਲੇ-ਦੁਆਲੇ ਦੇ ਖੇਤਰਾਂ ਨੂੰ ਕੂੜੇ ਤੋਂ ਮੁਕਤ ਕਰਨਾ ਅਤੇ ਲੋਕਾਂ ਵਿੱਚ ਸਾਫ-ਸਫਾਈ ਪ੍ਰਤੀ ਜਾਗਰੂਕਤਾ ਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਮਿਸ਼ਨ ਦਾ ਟੀਚਾ ਖੱਲ੍ਹੇ ਵਿੱਚ ਕੂੜਾ ਸੁੱਟਣ ਵਾਲੀਆਂ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਖ਼ਤਮ ਕਰਨਾ ਅਤੇ ਦੁਬਾਰਾ ਬਣਨ ਤੋਂ ਰੋਕਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਵਾਤਾਵਰਣ ਪੱਖੋਂ ਬਿਹਤਰ ਤੇ ਸਿਹਤਮੰਦ ਮਾਹੌਲ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਾਫ-ਸੁਥਰੇ ਸ਼ਹਿਰ ਤੇ ਪਿੰਡ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੇ ਯਤਨਾਂ ਨਾਲ ਨਹੀਂ, ਸਗੋਂ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦੇ ਹਨ। ਸ਼ਹਿਰ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ...
ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 4 ਸਤੰਬਰ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਕਮਜ਼ੋਰ, ਲੋੜਵੰਦ ਅਤੇ ਵੰਚਿਤ ਵਰਗਾਂ ਦੀ ਭਲਾਈ ਨੂੰ ਸਰਵੋੱਚ ਤਰਜੀਹ ਦਿੰਦਿਆਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹਰ ਯੋਗ ਨਾਗਰਿਕ ਨੂੰ ਸਨਮਾਨ, ਆਤਮ-ਨਿਰਭਰਤਾ ਅਤੇ ਆਰਥਿਕ ਸੁਰੱਖਿਆ ਨਾਲ ਜੀਵਨ ਜਿਊਣ ਦੇ ਯੋਗ ਬਣਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਸਕੀਮ ਸਮੇਤ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਡਾਇਰੈਕਟ ਬੈਨੀਫਿਟ ਟਰਾਂਸਫਰ (ਡੀ.ਬੀ.ਟੀ.) ਰਾਹੀਂ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਨੇ ਵਿੱਤੀ ਸਹਾਇਤਾ ਦੀ ਵੰਡ ਨੂੰ ਪਾਰਦਰਸ਼ੀ, ਸਮੇ...
ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਪੰਜਾਬ ਦੇ ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

Hot News
ਚੰਡੀਗੜ੍ਹ; 04 ਸਤੰਬਰ 2026- ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਚੁੱਕ ਰਹੀ ਹੈ, ਜਿਸ ਤਹਿਤ ਰਾਜ ਸਿਹਤ ਏਜੰਸੀ (ਐਸਐਚਏ), ਪੰਜਾਬ ਨੇ ਲਾਭਪਾਤਰੀਆਂ ਨੂੰ ਅਧਿਕਾਰਤ ਪੋਰਟਲ ਤੋਂ ਆਪਣਾ ਹੈਲਥ ਕਾਰਡ ਡਿਜੀਟਲ ਤੌਰ ’ਤੇ ਡਾਊਨਲੋਡ ਕਰਨ ਦੇ ਯੋਗ ਬਣਾਇਆ ਹੈ। ਇਸ ਸੁਵਿਧਾ ਤਹਿਤ ਯੋਗ ਲਾਭਪਾਤਰੀਆਂ ਨੂੰ ਹੁਣ ਹੈਲਥ ਕਾਰਡ ਦੀ ਕਾਪੀ ਪ੍ਰਾਪਤ ਕਰਨ ਲਈ ਕਿਸੇ ਕੇਂਦਰ ’ਤੇ ਜਾਣ ਦੀ ਲੋੜ ਨਹੀਂ ਹੋਵੇਗੀ। ਲਾਭਪਾਤਰੀ ਦੀ ਵੈਰੀਫਿਕੇਸ਼ਨ/ਈ-ਕੇਵਾਈਸੀ ਅਤੇ ਫੋਟੋ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੈਲਥ ਕਾਰਡ ਨੂੰ ਆਨਲਾਈਨ ਦੇਖਿਆ ਅਤੇ ਡਾਊਨਲੋਡ ਕੀਤਾ ਜਾ ਸਕੇਗਾ। ਇਸ ਨੂੰ ਮੋਬਾਈਲ ਫੋਨ ਵਿੱਚ ਸੁਰੱਖਿਅਤ ਰੱਖਿਆ ਜਾ ਸਕਦਾ ਹੈ ਜਾਂ ਭਵਿੱਖ ਵਿੱਚ ਵਰਤੋਂ ਲਈ ਪ੍ਰਿੰਟ ਵੀ ਕੀਤਾ ਜਾ ਸਕਦਾ ਹੈ। *ਹੈਲਥ ਕਾਰਡ ਪ੍ਰਾਪਤ ਕਰਨ ਦੇ ਤਿੰਨ ਆਸਾਨ ਕਦਮ* 1- ਵੇਰਵੇ ਦਰਜ ਕਰੋ ਲਾਭਪਾਤਰੀ ਆਪਣੀ ਫੈਮਿਲੀ ਆਈਡੀ, ਹੈਲਥ ਕਾਰਡ ਨੰਬਰ, ਮੋਬਾਈਲ ਨੰਬਰ ਜਾਂ ਆਧਾਰ ਨੰਬਰ ਦੀ ਵਰਤੋਂ ਕਰਕੇ ਆਪਣਾ ਪਰਿਵਾਰਕ ਰਿਕਾਰਡ ਲੱਭ ਸਕਦ...
ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਦਾ ਸਟੇਟ ਐਵਾਰਡਾਂ ਨਾਲ ਸਨਮਾਨ ਕਰੇਗੀ ਮਾਨ ਸਰਕਾਰ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 4 ਸਤੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦੀ ਨੁਹਾਰ ਬਦਲਣ ਵਾਲੇ ਅਧਿਆਪਕਾਂ ਨੂੰ ਮਾਣ ਸਨਮਾਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ- 2026 ਨਾਲ ਸਨਮਾਨਿਤ ਕੀਤਾ ਜਾਵੇਗਾ। ਸ. ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸਾਰੇ 75 ਅਧਿਆਪਕ ਰਾਜ ਅਧਿਆਪਕ ਪੁਰਸਕਾਰ ਨੀਤੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ’ਤੇ ਚੁਣੇ ਗਏ ਹਨ। ਇਨ੍ਹਾਂ ‘ਚੋਂ 55 ਰਾਜ ਅਧਿਆਪਕ ਪੁਰਸਕਾਰ ਲਈ, 10 ਯੰਗ ਅਧਿਆਪਕ ਪੁਰਸਕਾਰ ਲਈ, 4 ਵਿਸ਼ੇਸ਼ ਅਧਿਆਪਕ ਪੁਰਸਕਾਰ ਲਈ ਅਤੇ 6 ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਹਨ।  ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਸਨਮਾਨ ਦੇਣ ਵਿੱਚ ਬਹੁਤ ਮਾਣ ਮਹਿਸੂਸ ਕਰ ਰਹੀ ਹੈ ਕਿਉਂਕਿ ਅਧਿਆਪਕ ਨਾ ਸਿਰਫ਼ ਨੌਜਵਾਨਾਂ ਦੇ ਸੁਪਨਿਆਂ ਨੂੰ ਦਿਸ਼ਾ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਹੁੰਦੇ ਹਨ। ਇਨ੍ਹਾਂ 75 ਅਧਿਆਪਕਾਂ ਦੀ ਚ...
ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ

Breaking News
ਚੰਡੀਗੜ੍ਹ, 4 ਸਤੰਬਰ: ਸਰਕਾਰੀ ਸਕੂਲਾਂ ਵਿੱਚ ਹੋਰ ਬਿਹਤਰ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀ ਲਈ ਪੰਜਾਬ ਸਰਕਾਰ ਨੇ 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ ਸਮੇਤ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ ਤਾਂ ਜੋ ਇਨ੍ਹਾਂ ਅਸਾਮੀਆਂ ਨੂੰ ਭਰ ਕੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਹਰੇਕ ਸਕੂਲ ਵਿੱਚ ਜ਼ਮੀਨੀ ਪੱਧਰ ’ਤੇ ਮਜ਼ਬੂਤ ਗਤੀਸ਼ਲੀ ਅਗਵਾਈ ਯਕੀਨੀ ਬਣਾਈ ਜਾ ਸਕੇ। ਅੱਜ ਇੱਥੇ ਇਹ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਪਦਉੱਨਤੀਆਂ ਅਧਿਆਪਕਾਂ ਲਈ ਵੱਡੇ ਪੇਸ਼ੇਵਰ ਵਿਕਾਸ ਅਤੇ ਤਰੱਕੀ ਦੇ ਨਾਲ-ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਵਚਨਬੱਧਤਾ ਨੂੰ ਵੀ ਦਰਸਾਉਂਦੀਆਂ ਹਨ। ਹੈੱਡਮਾਸਟਰ ਵਜੋਂ ਪਦਉੱਨਤ ਹੋਏ 181 ਅਧਿਆਪਕਾਂ ਵਿੱਚੋਂ 140 ਜਨਰਲ ਸ਼੍ਰੇਣੀ ਨਾਲ ਸਬੰਧਤ, 23 ਐਸ.ਸੀ. ਸ਼੍ਰੇਣੀ ਨਾਲ, 6 ਦਿਵਿਆਂਗ ਅਤੇ 8 ਬੈਕਲਾਗ ਪੀ.ਡਬਲਿਊ.ਡੀ. ਕੋਟੇ ਨਾਲ ਸਬੰਧਤ ਹਨ। ਇਸ ਤੋਂ ਇਲਾਵਾ 4 ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀਆਂ ਨੂੰ ਵੀ ਤਰੱਕੀ ਦਿੱਤੀ ਗਈ ਹੈ। ਸ. ਬੈਂਸ ਨੇ ਕਿਹਾ,...
ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ

Breaking News
ਚੰਡੀਗੜ੍ਹ, 4 ਸਤੰਬਰ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ 85,000 ਮੁਲਾਜ਼ਮਾਂ ਲਈ ਮਹਿੰਗਾਈ ਭੱਤਾ (ਡੀ.ਏ.) 42 ਫ਼ੀਸਦ ਤੋਂ ਵਧਾ ਕੇ 60 ਫ਼ੀਸਦ ਕਰਨ ਲਈ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਨ ਦਾ ਫੈਸਲਾ ਲਿਆ ਹੈ, ਇਸ ਨਾਲ ਇਨ੍ਹਾਂ ਮੁਲਾਜ਼ਮਾਂ ਦਾ ਡੀ.ਏ. ਕੇਂਦਰ ਸਰਕਾਰ ਦੇ ਬਰਾਬਰ ਹੋ ਜਾਵੇਗਾ। ਇਹ ਫੈਸਲਾ ਸਰਕਾਰ ਵੱਲੋਂ ਅਨੇਕਾਂ ਮੌਕਿਆਂ ਅਤੇ ਫੋਰਮਾਂ 'ਤੇ ਦੁਹਰਾਏ ਇਕਸਾਰ ਸਟੈਂਡ ਨੂੰ ਦਰਸਾਉਂਦਾ ਹੈ, ਜਿਸ ਅਨੁਸਾਰ ਲਾਭ ਲੈਣ ਦੇ ਹੱਕਦਾਰ ਮੁਲਾਜ਼ਮਾਂ ਨੂੰ ਹੀ ਲਾਭ ਮਿਲਣਾ ਚਾਹੀਦਾ ਹੈ ਅਤੇ ਜਿਹੜੇ ਇਨ੍ਹਾਂ ਲਾਗੂ ਉਪਬੰਧਾਂ ਅਧੀਨ ਨਹੀਂ ਆਉਂਦੇ, ਉਨ੍ਹਾਂ ਨੂੰ ਇਹ ਲਾਭ ਨਹੀਂ ਮਿਲਣਾ ਚਾਹੀਦਾ। ਇਸ ਫੈਸਲੇ ਨਾਲ, ਸਰਕਾਰ ਨੇ ਇੱਕ ਵਾਰ ਫਿਰ ਇਹ ਯਕੀਨੀ ਬਣਾਇਆ ਹੈ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਮੁਲਾਜ਼ਮ ਬਣੇ ਰਹਿਣ। ਇਹ ਫੈਸਲਾ 2020 ਤੋਂ ਬਾਅਦ ਦੇ ਨਿਯਮਾਂ ਅਧੀਨ ਭਰਤੀ ਹੋਏ ਮੁਲਾਜ਼ਮਾਂ 'ਤੇ ਲਾਗੂ ਹੁੰਦਾ ਹੈ, ਜਿਨ੍ਹਾਂ ਦ...
ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 227ਵਾਂ ਦਿਨ: ਪੰਜਾਬ ਪੁਲਿਸ ਵੱਲੋਂ 551 ਥਾਈਂ ਛਾਪੇਮਾਰੀ ; 225 ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ, 4 ਸਤੰਬਰ: ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 227ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਅਤੇ ਮੈਪ ਕੀਤੇ 551 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 227ਵੇਂ ਦਿਨ ਪੁਲਿਸ ਟੀਮਾਂ ਨੇ 225 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,864 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 252 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ । ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ...
ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਦੀ ਸਥਾਪਨਾ ਨਾਲ ਤਕਨੀਕੀ ਸਿੱਖਿਆ ਨੂੰ ਮਿਲੀ ਨਵੀਂ ਦਿਸ਼ਾ : ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ), 03 ਸਤੰਬਰ: ਤਕਨੀਕੀ ਸਿੱਖਿਆ ਨੂੰ ਆਧੁਨਿਕ ਬਣਾਉਣ ਅਤੇ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਲੋੜਾਂ ਅਨੁਸਾਰ ਤਿਆਰ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੰਜ ਸਰਕਾਰੀ ਪੌਲੀਟੈਕਨਿਕ ਕਾਲਜਾਂ ਵਿੱਚ ਇਨੋਵੇਸ਼ਨ ਲੈਬਜ਼ ਸਥਾਪਤ ਕੀਤੀਆਂ ਗਈਆਂ ਹਨ। ਇਹ ਪਹਿਲਕਦਮੀ ਸੂਬਾ ਸਰਕਾਰ ਦੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਅਹਿਮ ਹਿੱਸਾ ਹੈ, ਜਿਸ ਦਾ ਉਦੇਸ਼ ਸਿੱਖਿਆ ਦੇ ਖੇਤਰ ਵਿੱਚ ਬਦਲਾਅ ਲਿਆਉਣ ਦੇ ਨਾਲ-ਨਾਲ ਹੁਨਰਮੰਦ ਅਤੇ ਭਵਿੱਖ ਲਈ ਤਿਆਰ ਨੌਜਵਾਨ ਸ਼ਕਤੀ ਦਾ ਨਿਰਮਾਣ ਕਰਨਾ ਹੈ। ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਪੌਲੀਟੈਕਨਿਕ ਕਾਲਜ, ਖ਼ੂਨੀ ਮਾਜਰਾ, ਖਰੜ ਵਿਖੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਦੀ ਹਾਜ਼ਰੀ ਵਿੱਚ ਇਨੋਵੇਸ਼ਨ ਲੈਬਜ਼ ਦਾ ਰਸਮੀ ਉਦਘਾਟਨ ਕੀਤਾ ਗਿਆ। ਇਹ ਪਹਿਲਕਦਮੀ ਪੰਜਾਬ ਸਰਕਾਰ ਵੱਲੋਂ ਵਿਭਾ ਇੰਡੀਆ ਅਤੇ ਮੇਕਰ ਭਵਨ ਫਾਊਂਡੇਸ਼ਨ ਦੇ ਸਹਿਯੋਗ ਨਾਲ ਕੀਤੀ ਗਈ ਹੈ, ਜਿਸ ਤਹਿਤ ਸਰਕਾਰੀ ਸਹਿਯੋਗ ਅਤੇ ਤਕਨੀਕੀ ਮੁਹਾਰਤ ਨੂੰ ਇਕੱਠਾ ਕਰਦ...
ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

Breaking News, Hot News
ਚੰਡੀਗੜ੍ਹ; 3 ਸਤੰਬਰ 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਿਹਾ ਕਿ ਜੇਕਰ ਮੁਲਾਜ਼ਮ ਚਾਹੁੰਦੇ ਹਨ ਤਾਂ ਪੰਜਾਬ ਸਰਕਾਰ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ (ਮਹਿੰਗਾਈ ਭੱਤਾ) ਦਿੱਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਕੇਂਦਰ ਦੇ ਡੀਏ ਦੇ ਬਰਾਬਰ ਡੀਏ ਦੇਣ ਦੀ ਬਜਾਏ ਸਮੁੱਚੀ ਤਨਖਾਹ ਨੂੰ ਕੇਂਦਰ ਦੇ ਬਰਾਬਰ ਕਰਨ ਲਈ ਤਿਆਰ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਅਤੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਦੀ ਸ਼ਮੂਲੀਅਤ ਵਾਲੇ ਪੰਜਾਬ ਦੇ ਮੰਤਰੀ ਸਮੂਹ ਨੇ ਕਿਹਾ ਕਿ ਕੇਂਦਰ ਵੱਲੋਂ ਵੱਧ ਡੀਏ ਦਿੱਤੇ ਜਾਣ ਦੇ ਬਾਵਜੂਦ ਕਈ ਪ੍ਰਮੁੱਖ ਕੈਟਗਰੀ ਦੇ ਪੰਜਾਬ ਦੇ ਮੁਲਾਜ਼ਮ ਪਹਿਲਾਂ ਹੀ ਕੇਂਦਰ ਸਰਕਾਰ ਵਿੱਚ ਕੰਮ ਕਰ ਰਹੇ ਆਪਣੇ ਹਮਰੁਤਬਾ ਨਾਲੋਂ ਵੱਧ ਤਨਖਾਹ ਲੈ ਰਹੇ ਹਨ। ਮੰਤਰੀਆਂ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਤਨਖਾਹ ਢਾਂਚੇ ਤਹਿਤ ਸੂਬੇ ਵੱਲੋਂ ਆਪਣੇ ਮਾਲੀਏ ਦਾ 51 ਫ਼ੀਸਦ ਤਨਖਾਹਾਂ ਅਤੇ ਪੈਨਸ਼ਨਾਂ 'ਤੇ ਖਰਚ ਕੀਤਾ ਜਾਂਦਾ ਹੈ ਜਦੋਂ ਕਿ ਭਾਰਤ ਵਿੱਚ ਇਹ ਔਸਤ 38 ਫ਼ੀਸਦ ਹੈ। ਉਨ੍ਹਾਂ ਇਹ ਵੀ ...
ਭਾਜਪਾ ਨੇ ਫ਼ੰਡ ਰੋਕ ਕੇ ਅਤੇ ਕੇਂਦਰੀ ਏਜੰਸੀਆਂ ਵਰਤ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਨਤਾ ਭਗਵੰਤ ਮਾਨ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ: ਬਲਤੇਜ ਪੰਨੂ

ਭਾਜਪਾ ਨੇ ਫ਼ੰਡ ਰੋਕ ਕੇ ਅਤੇ ਕੇਂਦਰੀ ਏਜੰਸੀਆਂ ਵਰਤ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ, ਪਰ ਜਨਤਾ ਭਗਵੰਤ ਮਾਨ ਸਰਕਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ: ਬਲਤੇਜ ਪੰਨੂ

Hot News, Punjab Politics
ਚੰਡੀਗੜ੍ਹ 2 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਸੂਬੇ ਦੇ ਫ਼ੰਡ ਰੋਕ ਕੇ, ਸਿਆਸੀ ਮਨੋਰਥਾਂ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰਕੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਬਦਨਾਮ ਕਰਨ ਲਈ ਲਗਾਤਾਰ ਮੁਹਿੰਮ ਚਲਾ ਕੇ ਪੰਜਾਬ ਸਰਕਾਰ ਨੂੰ ਜਾਣਬੁੱਝ ਕੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਉਸ ਦੇ ਸਮਰਥਕਾਂ ਨੇ ਇਹ ਦਾਅਵਾ ਕਰਕੇ ਲੋਕਾਂ ਵਿੱਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ 'ਆਪ' ਸਰਕਾਰ ਕੋਲ ਤਜਰਬੇ ਦੀ ਘਾਟ ਹੈ ਅਤੇ ਉਹ ਸੁਚੱਜੇ ਢੰਗ ਨਾਲ ਕੰਮ ਨਹੀਂ ਕਰ ਸਕੇਗੀ। ਉਨ੍ਹਾਂ ਕਿਹਾ, "ਪੰਜਾਬ ਦੇ ਲੋਕਾਂ ਨੇ ਉਸ ਬਿਰਤਾਂਤ ਨੂੰ ਨਕਾਰ ਦਿੱਤਾ ਅਤੇ 'ਆਪ' ਨੂੰ ਸਪੱਸ਼ਟ ਫਤਵਾ ਦਿੱਤਾ। ਵਿਰੋਧੀਆਂ ਨੇ ਕਿਹਾ ਸੀ ਕਿ ਇਸ ਸਰਕਾਰ ਕੋਲ ਕੋਈ ਤਜਰਬਾ ਨਹੀਂ ਹੈ, ਇਹ ਕੰਮ ਨਹੀ...