ਸਬੂਤ ਪੇਸ਼ ਕਰਨ ਦੀ ਬਜਾਏ ਈਡੀ ਚਿੱਠੀਆਂ, ਲੀਕ ਅਤੇ ਮੀਡੀਆ ਰਿਪੋਰਟਾਂ ਰਾਹੀਂ ਆਪ ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ: ਅਮਨ ਅਰੋੜਾ
ਚੰਡੀਗੜ੍ਹ 2 ਸਤੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਬੁੱਧਵਾਰ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਜਾਂਚ ਏਜੰਸੀ ਠੋਸ ਸਬੂਤ ਪੇਸ਼ ਕਰਨ ਦੀ ਬਜਾਏ ਵਾਰ-ਵਾਰ ਚਿੱਠੀਆਂ, ਮੀਡੀਆ ਲੀਕ ਅਤੇ ਅਸਪੱਸ਼ਟ ਦੋਸ਼ਾਂ ਰਾਹੀਂ 'ਆਪ' ਲੀਡਰਸ਼ਿਪ ਨੂੰ ਬਦਨਾਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਏਜੰਸੀ ਤੋਂ ਪੂਰੇ ਦਸਤਾਵੇਜ਼ ਅਤੇ ਇਲੈਕਟ੍ਰੋਨਿਕ ਡਾਟਾ ਮੰਗ ਚੁੱਕੀ ਹੈ, ਪਰ ਈਡੀ ਸਪੱਸ਼ਟ ਅਤੇ ਵਰਤੋਂ ਯੋਗ ਸਬੂਤ ਦੇਣ ਵਿੱਚ ਅਸਫਲ ਰਹੀ ਹੈ।
'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਦਾ ਵੱਡਾ ਮਕਸਦ ਅਰਾਜਕਤਾ ਪੈਦਾ ਕਰਨਾ, ਸਿਆਸੀ ਲੀਡਰਸ਼ਿਪ ਨੂੰ ਡਰਾਉਣਾ ਅਤੇ ਸਰਕਾਰੀ ਅਧਿਕਾਰੀਆਂ ਨੂੰ ਦਬਾਅ ਹੇਠ ਰੱਖਣਾ ਹੈ ਤਾਂ ਜੋ ਚੁਣੀ ਹੋਈ ਪੰਜਾਬ ਸਰਕਾਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਨਾ ਕਰ ਸਕੇ। ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੀਬੀਆਈ ਬਾਰੇ ਆਪਣੀ ਪੁਰਾਣੀ ਆਲੋਚਨਾ ਵਿੱਚ ਸਹੀ ਸਨ, ਅਤੇ ਅੱਜ ਈਡੀ ਤੇ ਸੀਬੀਆਈ "ਭਾਜਪਾ ਦੇ ਤੋਤੇ" ਬਣ ਚੁੱ...








