ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ, ਅਰਵਿੰਦ ਕੇਜਰੀਵਾਲ ਇਸ ਲਈ ਲੜ ਰਹੇ ਹਨ- ਭਗਵੰਤ ਮਾਨ
ਸੰਗਰੂਰ, 30 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਅਤੇ ਮਾਨ ਨੇ ਸੰਗਰੂਰ 'ਚ 'ਆਪ' ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਮੀਤ ਹੇਅਰ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ 'ਚ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਥਾਵਾਂ 'ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਵਾਗਤ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ। ਤੁਸੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ। ਇਸ ਵਾਰ ਵੀ ਸਾਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ। ਇਸ ਲਈ ਇੱਥੋਂ ਤੁਹਾਨੂੰ ਉਮੀਦਵਾਰ ਮੀਤ ਹੇਅਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਉਣਾ ਹੈ।
ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਨੂੰ ਰਿਕਾਰਡ ਬਹੁਮਤ ਨਾਲ ਵਿਧਾਨ ਸਭਾ ਚੋਣਾਂ ਜਿਤਾਇਆ। ਤੁਸੀਂ 11...








