ਪੰਜਾਬ ‘ਚ ਹੁਣ ਬਿਜਲੀ ਦੀ ਕੋਈ ਕਮੀ ਨਹੀਂ, ਇਸ ਵਾਰ ਵੀ ਝੋਨੇ ਦੀ ਫ਼ਸਲ ਲਈ ਬਿਨਾਂ ਕਿਸੇ ਕੱਟ ਤੋਂ ਦਿਨ ਦੇ ਸਮੇਂ ਮਿਲੇਗੀ ਬਿਜਲੀ- ਭਗਵੰਤ ਮਾਨ
ਗੁਰਦਾਸਪੁਰ, 16 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸ਼ੈਰੀ ਕਲਸੀ ਲਈ ਚੋਣ ਪ੍ਰਚਾਰ ਕੀਤਾ। ਭਗਵੰਤ ਮਾਨ ਨੇ ਇੱਥੇ ਪ੍ਰਤਾਪ ਬਾਜਵਾ ਦੇ ਵਿਧਾਨ ਸਭਾ ਹਲਕਾ ਕਾਦੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ 'ਤੇ ਜਨਤਾ ਨਾਲ ਧੋਖਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਗੁਰਦਾਸਪੁਰ ਲੋਕ ਸਭਾ ਦੇ ਹੁਣ ਤੱਕ ਕਿਸੇ ਵੀ ਸੰਸਦ ਮੈਂਬਰ ਨੇ ਇੱਥੋਂ ਦੇ ਲੋਕਾਂ ਲਈ ਕੋਈ ਵੀ ਕੰਮ ਨਹੀਂ ਕੀਤਾ। ਹਰ ਕਿਸੇ ਨੇ ਸਿਰਫ਼਼ ਆਪਣਾ ਅਤੇ ਆਪਣੇ ਪਰਿਵਾਰ ਦਾ ਹੀ ਵਿਕਾਸ ਕੀਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਤੁਹਾਡੇ ਕੋਲ ਆਪਣੀ ਪਿਛਲੀ ਗ਼ਲਤੀ ਨੂੰ ਸੁਧਾਰਨ ਦਾ ਮੌਕਾ ਹੈ। ਸ਼ੈਰੀ ਕਲਸੀ ਤੁਹਾਡੇ ਘਰ ਦਾ ਮੁੰਡਾ ਹੈ। ਉਹ ਇਸ ਇਲਾਕੇ ਦੇ ਲੋਕਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਉਸ ਨੂੰ ਜਿਤਾਓ, ਐਮਪੀ ਬਣਨ ਤੋਂ ਬਾਅਦ ਤੁਸੀ...








