ਬਸਪਾ ਦੇ ਉਮੀਦਵਾਰ ਵਲੋਂ ਹੀ ਕਰ ਦਿੱਤੀ ਬਗਾਵਤ
ਚੰਡੀਗੜ੍ਹ, 8 ਮਈ : ਦੋਆਬਾ ਖੇਤਰ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਵੀ ਵੱਡਾ ਝਟਕਾ ਲੱਗਾ ਹੈ। ਦੋਆਬੇ ਦੇ ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਲੋਕ ਸਭਾ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
'ਆਪ' ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਰਾਕੇਸ਼ ਸੋਮਨ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ 'ਆਪ' ਪਰਿਵਾਰ 'ਚ ਸਵਾਗਤ ਕੀਤਾ।
ਰਾਕੇਸ਼ ਸੋਮਨ ਬਸਪਾ ਦੇ ਬਹੁਤ ਹੀ ਸੀਨੀਅਰ ਆਗੂ ਸਨ। ਉਹ ਪੰਜਾਬ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ। ਹੁਸ਼ਿਆਰਪੁਰ ਅਤੇ ਆਸ-ਪਾਸ ਦੇ ਦਲਿਤ ਲੋਕਾਂ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਅਤੇ ਪ੍ਰਸਿੱਧੀ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਬਸਪਾ ਲਈ ਵੱਡਾ ਝਟਕਾ ਹੈ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਾਕੇਸ਼ ਸੋਮਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗ਼ਰੀਬਾਂ, ਦਲਿਤਾਂ ਅਤੇ ਬੇਰੁਜ਼ਗਾਰਾਂ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ। ਪਿਛਲੇ ਦੋ ਸਾਲਾਂ ਵਿੱਚ ਕ...








