Friday, November 7Malwa News
Shadow

Tag: hot news

ਸਰਹੱਦ ਤੋਂ ਫੜ੍ਹੀ ਇਕ ਹੋਰ ਨਸ਼ੇ ਦੀ ਖੇਪ

ਸਰਹੱਦ ਤੋਂ ਫੜ੍ਹੀ ਇਕ ਹੋਰ ਨਸ਼ੇ ਦੀ ਖੇਪ

Hot News
ਅੰਮ੍ਰਿਤਸਰ, 3 ਮਈ:  ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈਟਵਰਕ ਦੇ ਖਿਲਾਫ ਖੁਫੀਆ ਇਤਲਾਹ ’ਤੇ ਕੀਤੀ  ਕਾਰਵਾਈ ਵਿੱਚ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗਿਰਫ਼ਤਾਰ ਕਰਕੇ ਉਸ ਕੋਲੋਂ 4 ਕਿਲੋ ਆਈਸੀਈ ਡਰੱਗ (ਕ੍ਰਿਸਟਲ ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇੱਥੇ ਸ਼ੁੱਕਰਵਾਰ ਨੂੰ ਦਿੱਤੀ।  ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅਵਤਾਰ ਸਿੰਘ ਵਾਸੀ ਪਿੰਡ ਕੱਕੜ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।  ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ (ਸੀ.ਆਈ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ  ਤੋਂ ਪਤਾ ਲੱਗਾ  ਕਿ  ਮੁਲਜ਼ਮ ਅਵਤਾਰ ਸਿੰਘ ਨੇ ਅਜਨਾਲਾ ਦੇ ਪਿੰਡ ਭਿੰਡੀ ਸੈਦਾਂ ਤੋਂ ਨਸ਼ੀਲੇ ਪਦਾਰਥਾਂ ਦੀ ਇੱਕ ਖੇਪ ਬਰਾਮਦ ਕੀਤੀ ਹੈ ਅਤੇ ਇਸ ਖੇਪ ਨੂੰ ਛੇਹਰਟਾ ਦੇ ਸ਼ੇਰ ਸ਼ਾਹ ਸੂਰੀ ਰੋਡ ਸਥਿਤ ਹਰਗੋਬਿੰਦ ਐਵੀਨਿਊ ਨੇੜੇ ਪਹੁੰਚਾਉਣ ਜਾ ਰਿਹਾ ਹੈ।  ਇਸ ਤੇ ਤਰੁੰਤ ਕਾਰਵਾਈ ਕਰਦਿਆਂ ਡੀ.ਐਸ.ਪੀ. ਸੀ.ਆਈ ਬਲਬੀਰ ਸਿੰਘ  ਦੀ ਅਗਵਾਈ ਵਿੱਚ ਸੀ.ਆਈ. ਅੰਮ...
ਭਗਵੰਤ ਮਾਨ ਦੇ ਰੋਡ ਸ਼ੋ ‘ਚ ਆ ਗਿਆ ਲੋਕਾਂ ਦਾ ਹੜ੍ਹ

ਭਗਵੰਤ ਮਾਨ ਦੇ ਰੋਡ ਸ਼ੋ ‘ਚ ਆ ਗਿਆ ਲੋਕਾਂ ਦਾ ਹੜ੍ਹ

Breaking News
ਫ਼ਤਿਹਗੜ੍ਹ ਸਾਹਿਬ, 2 ਮਈ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸ਼੍ਰੀ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਪ੍ਰੀਤ ਜੀਪੀ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਜੀਪੀ ਦੇ ਨਾਲ ਸਾਹਨੇਵਾਲ ਵਿੱਚ ਇੱਕ ਵੱਡਾ ਰੋਡ ਸ਼ੋਅ ਕੱਢਿਆ, ਜਿਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਆਮ ਆਦਮੀ ਪਾਰਟੀ ਅਤੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਾਏ।ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਦੇ ਲੋਕਾਂ ਨੂੰ 'ਆਪ' ਉਮੀਦਵਾਰ ਗੁਰਪ੍ਰੀਤ ਜੀ.ਪੀ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ ਜੋਸ਼ ਅਤੇ ਉਤਸ਼ਾਹ ਨੂੰ ਦੇਖ ਕੇ ਮੈਨੂੰ ਪੂਰਾ ਯਕੀਨ ਹੈ ਕਿ ਗੁਰਪ੍ਰੀਤ ਜੀ.ਪੀ. ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਮਾਨ ਨੇ ਕਿਹਾ ਕਿ 1 ਜੂਨ ਨੂੰ ਸਾਨੂੰ ਵੋਟ ਪਾਉਣਾ ਤੁਹਾਡੀ ਜ਼ਿੰਮੇਵਾਰੀ ਹੈ, ਉਸ ਤੋਂ ਬਾਅਦ ਤੁਹਾਡੇ ਲਈ ਕੰਮ ਕਰਨਾ ਮੇਰੀ ਜ਼ਿੰਮੇਵਾਰੀ ਹੋਵੇਗੀ। ਭਗਵੰਤ ਮਾਨ ਨੇ ਰਵਨੀਤ ਬਿੱਟੂ ਬਾਰੇ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਮੈਂ ਇੱਥੇ ਕਿਸੇ ਨੂੰ ਜਿਤਾਉਣ ਨਹੀਂ ਆਏ...
ਭਿੰਡਰਾਂਵਾਲੇ ਦੇ ਭਤੀਜੇ ਦਾ ਤਲਵਾਰ ਨਾਲ ਕਤਲ Murder of Bhinderawala Nephew

ਭਿੰਡਰਾਂਵਾਲੇ ਦੇ ਭਤੀਜੇ ਦਾ ਤਲਵਾਰ ਨਾਲ ਕਤਲ Murder of Bhinderawala Nephew

Hot News
ਬਟਾਲਾ : ਬੀਤੀ ਰਾਤ ਜਿਲਾ ਬਟਾਲਾ ਦੇ ਕਸਬਾ ਘੁਮਾਣ ਵਿਚ ਬਹੁਤ ਹੀ ਦਿਲਕੰਬਾਊ ਘਟਨਾ ਹੋਈ। ਜਦੋਂ ਇਕ ਨਸ਼ਈ ਨੌਜਵਾਨ ਨੇ ਰਾਤ ਵੇਲੇ ਭਾਈ ਬਲਵਿੰਦਰ ਸਿੰਘ ਦੇ ਘਰ ਵਿਚ ਦਾਖਲ ਹੋ ਕੇ ਤਲਵਾਰ ਨਾਲ ਭਾਈ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ। ਭਾਈ ਬਲਵਿੰਦਰ ਸਿੰਘ ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਭਿੰਡਰਾਂਵਾਲੇ ਦਾ ਭਤੀਜਾ ਸੀ ਅਤੇ ਗੁਰਦੁਆਰਾ ਸਾਹਿਬ ਦਾ ਮੁੱਖ ਸੇਵਾਦਾਰ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਭਾਈ ਬਲਵਿੰਦਰ ਸਿੰਘ ਨੇ ਪਿੰਡ ਦੇ ਇਕ ਨਸ਼ਈ ਨੌਜਵਾਨ ਰਮਨਦੀਪ ਸਿੰਘ ਨੂੰ ਕਈ ਵਾਰ ਨਸ਼ਾ ਕਰਨ ਤੋਂ ਰੋਕਿਆ। ਆਖਰ ਉਸ ਨੂੰ ਗੁਰਦੁਆਰਾ ਸਾਹਿਬ ਅੰਦਰ ਦਾਖਲੇ ਉੱਪਰ ਪਾਬੰਦੀ ਦੀ ਧਮਕੀ ਦੇ ਦਿੱਤੀ। ਇਸ ਧਮਕੀ ਤੋਂ ਨਿਰਾਜ਼ ਨਸ਼ੇ ਦੇ ਆਦੀ ਰਮਨਦੀਪ ਸਿੰਘ ਨੇ ਬੀਤੀ ਰਾਤ ਭਾਈ ਬਲਵਿੰਦਰ ਸਿੰਘ ਦੇ ਘਰ ਵਿਚ ਦਾਖਲ ਹੋ ਕੇ ਤਲਵਾਰ ਨਾਲ ਹਮਲਾ ਕਰ ਦਿੱਤਾ। ਉਸ ਵੇਲੇ ਭਾਈ ਬਲਵਿੰਦਰ ਸਿੰਘ ਸੁੱਤੇ ਪਏ ਸਨ। ਤਲਵਾਰ ਦੇ ਵਾਰ ਨਾਲ ਭਾਈ ਬਲਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲੀਸ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਆਸ ਪਾਸ ਦੇ ਇਲਾਕੇ ਵਿਚ ਇਸ ਘਟਨਾਂ ਦਾ ਗਹਿਰਾ ਦੁੱਖ ਜਿਤਾਇਆ ਜਾ ਰਿਹਾ ਹੈ।...
ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ: ਅਨੁਰਾਗ ਵਰਮਾ

Punjab News
ਚੰਡੀਗੜ੍ਹ, 30 ਅਪਰੈਲ : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਨਿਰਵਿਘਨ ਖਰੀਦ ਸਦਕਾ ਹੁਣ ਤੱਕ ਮੰਡੀਆਂ ਵਿੱਚ ਪਹੁੰਚੀ 100.58 ਲੱਖ ਮੀਟਰਿਕ ਟਨ ਵਿੱਚੋਂ 95 ਫੀਸਦੀ ਤੋਂ ਵੱਧ ਫਸਲ ਖਰੀਦੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਫਸਲ ਵੇਚ ਚੁੱਕੇ ਸਾਰੇ ਕਿਸਾਨਾਂ ਨੂੰ 100 ਫੀਸਦੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ ਜਿਸ ਤਹਿਤ 17340.40 ਕਰੋੜ ਰੁਪਏ ਖਾਤਿਆਂ ਵਿੱਚ ਅਦਾ ਕੀਤੇ ਜਾ ਚੁੱਕੇ ਹਨ। ਸੂਬੇ ਵਿੱਚ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਅੱਜ ਇਥੇ ਖਰੀਦ ਏਜੰਸੀਆਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਵਰਮਾ ਨੇ ਨਿਰਦੇਸ਼ ਦਿੱਤੇ ਕਿ ਇਸ ਗੱਲ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫਸਲ ਮੰਡੀ ਵਿੱਚ ਵੇਚਣ ਲਈ ਕੋਈ ਪ੍ਰੇਸ਼ਾਨੀ ਨਾ ਆਵੇ ਅਥੇ ਖਾਸ ਕਰਕੇ ਬੇਮੌਸਮੇ ਮੀਂਹ ਨਾਲ ਪੈਦਾ ਹੋਈ ਸਥਿਤੀ ਨਾਲ ਨਿਪਟਣ ਲਈ ਢੁੱਕਵੇਂ ਤੇ ਸੁਚੱਜੇ ਪ੍ਰਬੰਧ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ...
ਪੰਜਾਬ ਵਿਚ ਵੋਟਾਂ ਵਾਲੇ ਦਿਨ ਹੋਵੇਗੀ ਅੱਤ ਦੀ ਗਰਮੀ

ਪੰਜਾਬ ਵਿਚ ਵੋਟਾਂ ਵਾਲੇ ਦਿਨ ਹੋਵੇਗੀ ਅੱਤ ਦੀ ਗਰਮੀ

Hot News
ਚੰਡੀਗੜ੍ਹ, 29 ਅਪ੍ਰੈਲ: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 ਦੌਰਾਨ ਮੌਸਮ ਵਿਭਾਗ ਵੱਲੋਂ ਵੋਟਾਂ ਵਾਲੇ ਦਿਨ ਭਾਵ 1 ਜੂਨ ਨੂੰ ਜ਼ਿਆਦਾ ਗਰਮੀ ਹੋਣ ਸਬੰਧੀ ਕੀਤੀ ਗਈ ਭਵਿੱਖਬਾਣੀ ਦੇ ਮੱਦੇਨਜ਼ਰ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨੂੰ ਗਰਮੀ ਤੋਂ ਬਚਾਅ ਲਈ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਢੁੱਕਵੇਂ ਕਦਮ ਚੁੱਕਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਚੋਣ ਪ੍ਰਕਿਰਿਆ ਦੌਰਾਨ ਪੋਲਿੰਗ ਸਟਾਫ਼ ਦੀ ਭਲਾਈ ਅਤੇ ਸਹੂਲਤ ਲਈ ਢੁੱਕਵੇਂ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਪੰਜਾਬ ਵਿੱਚ 1 ਜੂਨ, 2024 ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ ਦਿਨਾਂ ਦੌਰਾਨ ਗਰਮੀ ਸਿਖ਼ਰ 'ਤੇ ਹੋਵੇਗੀ। ਇਸ ਲਈ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੋਲਿੰਗ ਸਟੇਸ਼ਨਾਂ ਅਤੇ ਚੋਣਾਂ ਨਾਲ ਸਬੰਧਤ ਹੋਰ ਸੈਂਟਰਾਂ ਉੱਤੇ ਢੁੱਕਵੇਂ ...
ਚੋਣਾ ਬਾਰੇ ਕਰੋ ਸਿੱਧਾ ਚੋਣ ਕਮਿਸ਼ਨ ਨੂੰ ਵੱਟਸਐਪ ਮੈਸੇਜ਼

ਚੋਣਾ ਬਾਰੇ ਕਰੋ ਸਿੱਧਾ ਚੋਣ ਕਮਿਸ਼ਨ ਨੂੰ ਵੱਟਸਐਪ ਮੈਸੇਜ਼

Breaking News
ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ।     ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।      ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤ...
ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਹਮਲਾ

ਭਗਵੰਤ ਮਾਨ ਦਾ ਪ੍ਰਤਾਪ ਬਾਜਵਾ ‘ਤੇ ਹਮਲਾ

Hot News
ਚੰਡੀਗੜ੍ਹ, 25 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗੁਰਦਾਸਪੁਰ 'ਚ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਮਾਨ ਨੇ ਅਕਾਲੀ ਅਤੇ ਕਾਂਗਰਸੀ ਆਗੂਆਂ 'ਤੇ ਨਿਸ਼ਾਨਾ ਸਾਧਿਆ ਅਤੇ ਗੁਰਦਾਸਪੁਰ ਦੇ ਪਿਛਲੇ ਸੰਸਦ ਮੈਂਬਰਾਂ ਵੱਲੋਂ ਇਸ ਸੀਟ ਨੂੰ ਜਿੱਤਣ ਤੋਂ ਬਾਅਦ ਨਜ਼ਰਅੰਦਾਜ਼ ਕਰਨ 'ਤੇ ਵੀ ਅਫ਼ਸੋਸ ਜਤਾਇਆ। ਰੈਲੀ ਗਰਾਊਂਡ ਵਿੱਚ ਪਹੁੰਚਣ ਤੋਂ ਪਹਿਲਾਂ ਮਾਨ ਨੇ ਗੁਰਦਾਸਪੁਰ ਦੇ ਇਤਿਹਾਸਕ ਹਨੂੰਮਾਨ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਤੇ ਪੰਜਾਬੀਆਂ ਦੀ ਖੁਸ਼ਹਾਲੀ ਤੇ ਤਰੱਕੀ ਲਈ ਪ੍ਰਾਰਥਨਾ ਕੀਤੀ। ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਇਹ ਚੋਣ ਜਿੱਤਣ ਜਾਂ ਕਿਸੇ ਨੂੰ ਹਰਾਉਣ ਦੀ ਨਹੀਂ ਹੈ। ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ ਨੂੰ ਬਚਾਉਣ ਲਈ ਇਹ ਚੋਣ ਸਾਡੇ ਲਈ ਆਖ਼ਰੀ ਮੌਕਾ ਹੈ। ਇਹ ਚੋਣ ਸਾਡੇ ਲੋਕਤੰਤਰ ਨੂੰ ਬਚਾਉਣ ਦਾ ਇੱਕ ਮੌਕਾ ਹੈ, ਜੇਕਰ ਨਫ਼ਰਤ ਫੈਲਾਉਣ ਵਾਲੇ ਦੁਬਾਰਾ ਸੱਤਾ ਵਿੱਚ ਆਏ ਤਾਂ ਉਹ ਸਾਡੇ ਲੋਕਤੰਤਰ ਨੂੰ ਖ਼ਤਮ ਕਰ ਦੇਣਗੇ ਅਤੇ ਭਾਰਤ ਨੂੰ ਤਾਨਾਸ਼ਾਹੀ ਦੇਸ਼ ਬਣਾ ਦੇਣਗੇ, ਸਾਡੇ ਦੇਸ਼ ਵਿੱਚ ਮ...
ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ

ਵਿਰੋਧੀ ਧਿਰ ਦੇ ਵਿਧਾਇਕਾਂ ਨੂੰ ਸਦਨ ਵਿੱਚੋਂ ਭੱਜ ਜਾਣ ਤੋਂ ਡੱਕਣ ਲਈ ਵਿਧਾਨ ਸਭਾ ਦੇ ਸਪੀਕਰ ਨੂੰ ਤੋਹਫੇ ਵਜੋਂ ਜਿੰਦਰਾ ਭੇਟ ਕੀਤਾ

Hot News
Chandigarh, March 4- Punjab Chief Minister Bhagwant Singh Mann on Monday slammed the opposition for ‘running away’ from the Governor address as they are not able to digest the path breaking initiatives taken by the state government for the holistic development of the state and prosperity of its people. ਚੰਡੀਗੜ੍ਹ, 4 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਾਜਪਾਲ ਦੇ ਭਾਸ਼ਣ ਤੋਂ ਭੱਜ ਜਾਣ ਲਈ ਵਿਰੋਧੀ ਧਿਰ ਉਤੇ ਜੰਮ ਕੇ ਵਰ੍ਹਦਿਆਂ ਕਿਹਾ ਕਿ ਅਸਲ ਵਿੱਚ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੀਤੇ ਜਾ ਰਹੇ ਉਪਰਾਲੇ ਵਿਰੋਧੀ ਪਾਰਟੀ ਦੇ ਵਿਧਾਇਕਾਂ ਨੂੰ ਹਜ਼ਮ ਨਹੀਂ ਹੋ ਰਹੇ। ਸਦਨ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਨੇਤਾਵਾਂ ਨੂੰ ਸੂਬੇ ਦੀ ਭੋਰਾ ਵੀ ਪ੍ਰਵਾਹ ਨਹੀਂ ਸਗੋਂ ਇਹ ਲੋਕ ਕਿਸੇ ਨਾ ਕਿਸੇ ਢੰਗ ਨਾਲ ਸਿਆਸੀ ਚੌਧਰੀ ਬਣੇ ਰਹਿਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੀ ਭਲਾਈ ਲਈ ਅਣਥੱਕ ਯਤਨ ਕ...
ਪੇਟੀਐਮ ਯੂਜ਼ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ

ਪੇਟੀਐਮ ਯੂਜ਼ ਕਰਨ ਵਾਲਿਆਂ ਲਈ ਵੱਡੀ ਖੁਸ਼ਖਬਰੀ

Breaking News
ਮੁੰਬਈ : ਪੇਮੈਂਟ ਟਰਾਂਸਪਰ ਐਪ ਪੇਟੀਐਮ ਦੇ ਗਾਹਕਾਂ ਲਈ ਖੁਸ਼ਖਬਰੀ ਦੀ ਗੱਲ ਹੈ ਕਿ ਹੁਣ 15 ਮਾਰਚ ਨੂੰ ਪੇਟੀਐਮ ਬੰਦ ਨਹੀਂ ਹੋਵੇਗਾ। ਇਸ ਤੋਂ ਪਹਿਲਾਂ ਪੇ ਟੀ ਐਮ ਨੇ ਸਾਰੇ ਗਾਹਕਾਂ ਨੂੰ ਨੋਟੀਫਿਕੇਸ਼ਨ ਭੇਜ ਕੇ ਸੂਚਿਤ ਕਰ ਦਿੱਤਾ ਸੀ ਕਿ 15 ਮਾਰਚ ਤੋਂ ਪੇਮੈਂਟ ਟਰਾਂਸਫਰ ਦੀ ਸਹੂਲਤ ਬੰਦ ਕਰ ਦਿੱਤੀ ਜਾਵੇਗੀ। ਹੁਣ ਰਿਜ਼ਰਵ ਬੈਂਕ ਆਫ ਇੰਡੀਆ ਨੇ ਇਕ ਹੁਕਮ ਜਾਰੀ ਕਰ ਕੇ ਐਨ ਪੀ ਸੀ ਆਈ ਨੂੰ ਕਿਹਾ ਹੈ ਕਿ ਉਹ ਪੇਟੀਐਮ ਕੰਪਨੀ ਦੀ ਬੇਨਤੀ ਦੀ ਜਾਂਚ ਕਰੇ ਅਤੇ 15 ਮਾਰਚ ਤੋਂ ਪੇਮੈਂਟ ਟਰਾਂਸਫਰ ਦੀ ਸਹੂਲਤ ਬੰਦ ਨਾ ਕਰੇ।ਆਰ ਬੀ ਆਈ ਦੇ ਇਸ ਨਵੇਂ ਹੁਕਮ ਨਾਲ ਉਨ੍ਹਾਂ ਲੱਖਾਂ ਲੋਕਾਂ ਨੂੰ ਵੀ ਲਾਭ ਮਿਲੇਗਾ ਜੋ ਲਗਾਤਾਰ ਪੇਟੀਐਮ ਦੀ ਵਰਤੋਂ ਕਰਦੇ ਸਨ। ਬਹੁਤੇ ਦੁਕਾਨਦਾਰ ਵੀ ਪੇਟੀਐਮ ਬਾਰਕੋਡ ਰਾਹੀਂ ਹੀ ਪੇਮੈਂਟ ਹਾਸਲ ਕਰਦੇ ਸਨ। ਪਰ ਕੁੱਝ ਨਿਯਮਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਕਾਰਨ ਐਨ ਪੀ ਸੀ ਆਈ ਨੇ ਹੁਕਮ ਜਾਰੀ ਕਰਕੇ ਪੇਟੀਐਮ ਦੀ ਸਰਵਿਸ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ। ਪੇਟੀਐਮ ਕੰਪਨੀ ਨੇ ਇਸ ਹੁਕਮ ਖਿਲਾਫ ਅਪੀਲ ਦਾਇਰ ਕੀਤੀ ਸੀ, ਪਰ ਅਜੇ ਤੱਕ ਇਸ ਅਪੀਲ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਹੁਣ ਆਰ ਬੀ ਆਈ ਦੇ...