ਚੋਣਾ ਬਾਰੇ ਕਰੋ ਸਿੱਧਾ ਚੋਣ ਕਮਿਸ਼ਨ ਨੂੰ ਵੱਟਸਐਪ ਮੈਸੇਜ਼
ਚੰਡੀਗੜ੍ਹ, 28 ਅਪ੍ਰੈਲ: ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, 'ਮੁੱਖ ਚੋਣ ਅਧਿਕਾਰੀ, ਪੰਜਾਬ' ਦੀ ਸ਼ੁਰੂਆਤ ਕੀਤੀ ਹੈ।
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ ਚੋਣਾਂ ਸੰਬੰਧੀ ਆਮ ਜਨਤਾ ਅਤੇ ਚੋਣ ਅਮਲ ਦੇ ਭਾਗੀਦਾਰਾਂ ਲਈ ਮਹੱਤਵਪੂਰਨ ਜਾਣਕਾਰੀ ਨੂੰ ਪ੍ਰਸਾਰਿਤ ਕਰਨਾ ਹੈ, ਜਿਸ ਵਿੱਚ ਚੋਣ ਪ੍ਰਕਿਰਿਆਵਾਂ, ਸਵੀਪ (ਸਿਸਟੇਮੈਟਿਕ ਵੋਟਰਜ਼ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਗਤੀਵਿਧੀਆਂ, ਮਹੱਤਵਪੂਰਨ ਤਰੀਕਾਂ, ਵੱਖ-ਵੱਖ ਅੰਕੜੇ ਅਤੇ ਲੋਕ ਸਭਾ ਚੋਣਾਂ-2024 ਨਾਲ ਸਬੰਧਤ ਹੋਰ ਬਹੁਤ ਸਾਰੀਆਂ ਜਾਣਕਾਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ ਇਹ ਚੈਨਲ 'ਇਸ ਵਾਰ 70 ਪਾਰ' ਦੇ ਟੀਚੇ ਦੀ ਪ੍ਰਾਪਤੀ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੂੰ ਵੀ ਵੋਟਰਾਂ ਤੱਕ ਪੁੱਜਦਾ ਕਰੇਗਾ।
ਇਹ ਉਪਰਾਲਾ ਜਨਤਕ ਸ਼ਮੂਲੀਅਤ ਲਈ ਤਕਨਾਲੋਜੀ ਦਾ ਲਾਭ ਉਠਾਉਣ ਲਈ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਪਹਿਲਾਂ ਤ...


