ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤਰਜੀਹੀ ਹੱਲ ਲਈ ਵਚਨਬੱਧ: ਅਨਿਲ ਠਾਕੁਰ
ਬਰਨਾਲਾ, 1 ਸਤੰਬਰ ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਸ੍ਰੀ ਅਨਿਲ ਠਾਕੁਰ ਵੱਲੋਂ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਵਪਾਰੀਆਂ ਦੇ ਮਸਲਿਆਂ ਦੇ ਤਰਜੀਹੀ ਹੱਲ ਉੱਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ, ਐੱਸ ਐੱਸ ਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਸਮੇਤ ਪ੍ਰਸ਼ਾਸਨਿਕ ਅਤੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਓਹਨਾਂ ਜ਼ਿਲ੍ਹਾ ਬਰਨਾਲਾ ਵਿੱਚ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਵਪਾਰੀਆਂ ਨਾਲ ਸਬੰਧਤ 157 ਸ਼ਿਕਾਇਤਾਂ ਹੁਣ ਤਕ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 137 ਹੱਲ ਕੀਤੀਆਂ ਜਾ ਚੁੱਕੀਆਂ ਹਨ। ਪੰਜਾਬ ਰਾਜ ਟ੍ਰੇਡਰਜ਼ ਕਮਿਸ਼ਨ ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨੇ ਕਿਹਾ ਕਿ ਪੰਜਾਬ ਸਰਕਾਰ, ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬ...








