ਦਿਵਿਆਂਗ ਮੁਲਾਜ਼ਮਾਂ ਨਾਲ ਹੋ ਰਹੀ ਨਾਇਨਸਾਫ਼ੀ ਕਤਈ ਬਰਦਾਸ਼ਤ ਨਹੀਂ: ਡਾ. ਬਲਜੀਤ ਕੌਰ
ਚੰਡੀਗੜ੍ਹ, 26 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਸੁਨਿਸ਼ਚਿਤ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਭਵਨ ਵਿਖੇ ਹੋਈ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਦਿਵਿਆਂਗਜਨਾਂ ਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਉਨ੍ਹਾਂ ਦੀਆਂ ਚਿੰਤਾਵਾਂ ਅਤੇ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਯੂਨੀਅਨਾਂ ਵੱਲੋਂ ਦੱਸਿਆ ਗਿਆ ਕਿ ਕਈ ਵਿਭਾਗ ਤਰੱਕੀਆਂ 'ਚ ਦਿਵਿਆਂਗਜਨਾਂ ਦੇ ਰੋਸਟਰ ਪੁਆਇੰਟ ਨੂੰ ਸਹੀ ਢੰਗ ਨਾਲ ਲਾਗੂ ਨਹੀਂ ਕਰ ਰਹੇ। ਖ਼ਾਸ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵੀ ਇਹ ਉਲੰਘਣਾ ਹੋ ਰਹੀ ਹੈ।ਇਸ ਗੱਲ ਦਾ ਉੱਚ ਪੱਧਰ 'ਤੇ ਗੰਭੀਰ ਨੋਟਿਸ ਲੈਂਦਿਆਂ, ਕੈਬਨਿਟ ਮੰਤਰੀ ਨੇ ਮੀਟਿੰਗ 'ਚ ਹਾਜ਼ਰ ਯੂਨੀਵਰਸਿਟੀ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਤੁਰੰਤ ਆਪਣੇ ਰਿਕਾਰਡ ਦੀ ਜਾਂਚ ਕਰਵਾਈ ਜਾਵੇ ਅਤੇ ਦਿਵਿਆਂਗਜਨਾਂ ਨ...








