ਸਿਹਤ ਸਹੂਲਤਾਂ ਦੇ ਨਿਰੀਖਣ ਦੌਰਾਨ ਸਿਹਤ ਮੰਤਰੀ ਨੇ ਸਰਕਾਰੀ ਡਾਕਟਰਾਂ ਨੂੰ ਸਿਹਤ ਸੇਵਾਵਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਕਿਹਾ
ਪਟਿਆਲਾ, 24 ਅਪ੍ਰੈਲ: ਪੰਜਾਬ ਸਰਕਾਰ ਦੀ ਆਪਣੇ ਨਾਗਰਿਕਾਂ ਨੂੰ ਮਿਆਰੀ ਅਤੇ ਨਿਰਵਿਘਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਅਰਬਨ ਅਸਟੇਟ, ਪਟਿਆਲਾ ਵਿਖੇ ਆਮ ਆਦਮੀ ਕਲੀਨਿਕ ਅਤੇ ਸਿਵਲ ਹਸਪਤਾਲ ਰਾਜਪੁਰਾ ਵਿਖੇ ਅਚਨਚੇਤ ਨਿਰੀਖਣ ਕੀਤਾ। ਆਪਣੇ ਦੌਰੇ ਦੌਰਾਨ ਸਿਹਤ ਮੰਤਰੀ ਨੇ ਮਰੀਜ਼ਾਂ ਦੀ ਸਿਹਤ ਬਾਰੇ ਜਾਨਣ ਅਤੇ ਸਰਕਾਰੀ ਸਿਹਤ ਸੰਭਾਲ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਫੀਡਬੈਕ ਇਕੱਤਰ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕੀਤੀ। ਮਰੀਜ਼ਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਗਏ ਮਹੱਤਵਪੂਰਨ ਸੁਧਾਰਾਂ ਦੀ ਸ਼ਲਾਘਾ ਕਰਦਿਆਂ ਡਾਕਟਰੀ ਦੇਖਭਾਲ ਪ੍ਰਤੀ ਸੰਤੁਸ਼ਟੀ ਪ੍ਰਗਟਾਈ।ਇਹ ਪਤਾ ਲੱਗਣ ‘ਤੇ ਕਿ ਰੋਜ਼ਾਨਾ 90-95 ਮਰੀਜ਼ ਆਮ ਆਦਮੀ ਕਲੀਨਿਕ ਵਿੱਚ ਡਾਕਟਰੀ ਸਹੂਲਤਾਂ ਲੈਣ ਲਈ ਆ ਰਹੇ ਹਨ, ਤਾਂ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਸਰਕਾਰ ਦੇ ਯਤਨਾਂ ਸਦਕਾ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਹੋਇਆ ਹੈ ਅਤੇ ਹੁਣ ਨਾਗਰਿਕ ਵਧੇਰੇ ਭਰੋਸ...








