ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ
ਚੰਡੀਗੜ੍ਹ, 4 ਸਤੰਬਰ:- ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਬਣੀ ਸਥਿਤੀ ਨਾਲ ਨਜਿੱਠਣ ਲਈ ਸੂਬੇ ਦੇ ਆਪ ਦੇ ਸੰਸਦ ਮੈਂਬਰਾਂ ਨੇ ਆਪਣੇ ਵਿਸ਼ੇਸ਼ ਅਧਿਕਾਰ ਫੰਡ ਹੜ੍ਹ ਰਾਹਤ ਕਾਰਜਾਂ ਲਈ ਵਰਤਣ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਆਪ ਦੇ ਲੋਕ ਸਭਾ ਤੇ ਰਾਜ ਸਭਾ ਮੈਂਬਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਫਿਰੋਜਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਾ ਕੇ ਬਚਾਓ ਕਾਰਜਾਂ ਦਾ ਜਾਇਜਾ ਲਿਆ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਨਾਲ ਹੀ ਰਾਹਤ ਕਾਰਜਾਂ ਲਈ ਆਪਣੇ ਅਖਤਿਆਰੀ ਫੰਡਾਂ ਵਿੱਚੋਂ 3.60 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ।
ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨਿਰੰਤਰ ਕਈ ਦਿਨਾਂ ਤੋਂ ਕਪੂਰਥਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਰਾਹਤ ਕਾਰਜ ਚਲਾ ਰਹੇ ਹਨ, ਉੱਥੇ ਨਾਲ ਹੀ ਆ...








