ਐਨ.ਆਰ.ਆਈ ਮਿਲਣੀਆਂ ਦੌਰਾਨ ਪ੍ਰਾਪਤ ਹੋਈਆਂ ਕੁੱਲ 542 ਸ਼ਿਕਾਇਤਾਂ ਚੋਂ 488 ਮਾਮਲਿਆਂ ਦਾ ਕੀਤਾ ਨਿਪਟਾਰਾ
ਚੰਡੀਗੜ੍ਹ, 21 ਅਪ੍ਰੈਲ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਲਈ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਕਰਵਾਈ ਅਤੇ ਔਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ’ਤੇ ਸੁਣਿਆ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਅਸੀਂ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਇਹ ਵਿਲੱਖਣ ਪਹਿਲਕਦਮੀ ਸ਼ੁਰੂ ਕੀਤੀ ਹੈ। ਪੰਜਾਬ ਦੇਸ਼ ਦਾ ਇੱਕੋ ਇੱਕ ਸੂਬਾ ਹੈ, ਜਿਸਨੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਸ ਤਰ੍ਹਾਂ ਦਾ ਐਨਆਰਆਈ ਮਿਲਣੀ ਪ੍ਰੋਗਰਾਮ ਸ਼ੁਰੂ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪਿਛਲੀਆਂ ਚਾਰ ਔਨਲਾਈਨ ਐਨਆਰਆਈ ਮਿਲਣੀਆਂ ਵਿੱਚ ਕੁੱਲ 542 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਚੋਂ 488 ਸ਼ਿਕਾਇਤਾਂ ਦਾ ਸਫ਼ਲਤਾਪੂਰਵਕ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ 5ਵੀਂ ਮਾਸਿਕ ਔਨਲਾਈਨ ਐਨਆਰਆਈ ਮਿਲਣੀ ਵਿੱਚ 82 ...








