Wednesday, March 4Malwa News
Shadow

Tag: hot news

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਦੇ ਪਿਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 19 ਅਪ੍ਰੈਲ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਹਿੰਦੋਸਤਾਨ ਟਾਈਮਜ਼ ਅਖ਼ਬਾਰ ਦੇ ਸੀਨੀਅਰ ਪੱਤਰਕਾਰ ਸ੍ਰੀ ਹਿਲੇਰੀ ਵਿਕਟਰ ਦੇ ਪਿਤਾ ਸ੍ਰੀ ਜੌਹਨ ਵਿਕਟਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ੍ਰੀ ਜੌਹਨ ਵਿਕਟਰ, ਜੋ 86 ਵਰ੍ਹਿਆਂ ਦੇ ਸਨ, ਨੇ ਅੱਜ ਸਵੇਰੇ ਆਪਣੇ ਘਰ ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਇੱਕ ਪਿਤਾ ਪੂਰੇ ਪਰਿਵਾਰ ਲਈ ਤਾਕਤ ਦਾ ਸੋਮਾ ਹੁੰਦਾ ਹੈ, ਜੋ ਆਪਣੇ ਬੱਚਿਆਂ ਨੂੰ ਜੀਵਨ ਦੇ ਕੀਮਤੀ ਸਬਕ ਸਿਖਾਉਂਦਾ ਤ ਮਾਰਗਦਰਸ਼ਨ ਕਰਦਾ ਹੈ। ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਪ੍ਰਗਟਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਅਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ।...
ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

Hot News
ਸੰਗਰੂਰ, 19 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਧੂਰੀ ਅਤੇ ਸੰਗਰੂਰ ਅਨਾਜ ਮੰਡੀਆਂ ਵਿੱਚ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਆਏ ਭਾਰੀ ਤੂਫ਼ਾਨ ਤੇ ਮੀਂਹ ਕਾਰਨ ਮੰਡੀਆਂ ਵਿਚ ਨੀਵੀਆਂ ਥਾਵਾਂ ਉੱਤੇ ਲੱਗੀਆਂ ਕਣਕ ਦੀਆਂ ਕੁਝ ਢੇਰੀਆਂ ਨੂੰ ਪਾਣੀ ਜ਼ਰੂਰ ਲੱਗਿਆ ਸੀ ਪਰ ਮੰਡੀਆਂ ਵਿੱਚ ਮੌਜੂਦ ਮੰਡੀ ਬੋਰਡ ਦੇ ਮੁਲਾਜ਼ਮਾਂ ਤੇ ਆੜ੍ਹਤੀਆਂ ਨੇ ਮੁਸਤੈਦੀ ਵਰਤਦੇ ਹੋਏ ਪੱਖੇ ਲਗਾ ਕੇ ਕਣਕ ਨੂੰ ਸੁਕਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੋਈ ਹੈ।ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਡੀਆਂ ਵਿੱਚ ਪਾਣੀ ਖੜਿਆ ਸੀ ਉਨ੍ਹਾਂ ਵਿਚੋਂ ਦੋ ਘੰਟਿਆਂ ਦੇ ਅੰਦਰ ਪਾਣੀ ਦਾ ਨਿਕਾਸ ਕਰਵਾ ਦਿੱਤਾ ਗਿਆ। ਸਕੱਤਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 24 ਘੰਟੇ ਮੰਡੀਆਂ ਵਿੱਚ ਮੁਸਤੈਦ ਰਹਿਣ ਅਤੇ ...
ਗੁਰੂਆਂ ਦੀ ਬਾਣੀ ਅਤੇ ਇਤਿਹਾਸ ਨੂੰ ਸੰਭਾਲਣ ਲਈ ਕੁਰੂਕਸ਼ੇਤਰ ਵਿੱਚ ਬਣਾਇਆ ਜਾਵੇਗਾ ਸ਼ਾਨਦਾਰ ਅਜਾਇਬਘਰ- ਨਾਇਬ ਸੈਣੀ

ਗੁਰੂਆਂ ਦੀ ਬਾਣੀ ਅਤੇ ਇਤਿਹਾਸ ਨੂੰ ਸੰਭਾਲਣ ਲਈ ਕੁਰੂਕਸ਼ੇਤਰ ਵਿੱਚ ਬਣਾਇਆ ਜਾਵੇਗਾ ਸ਼ਾਨਦਾਰ ਅਜਾਇਬਘਰ- ਨਾਇਬ ਸੈਣੀ

Haryana
ਚੰਡੀਗੜ੍ਹ, 18 ਅਪ੍ਰੈਲ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਨੇ ਧਰਮ ਅਤੇ ਸਮਾਜ ਦੀ ਰੱਖਿਆ ਲਈ ਆਪਣਾ ਸਾਰਾ ਵੰਸ਼ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਨਾਗਰੀਕਾਂ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਆਦਰਸ਼ਾਂ, ਸਿਖਿਆਵਾਂ ਅਤੇ ਵਾਣੀ ਨੂੰ ਆਪਣੇ ਜੀਵਨ ਵਿੱਚ ਧਾਰਣ ਕਰਨ ਦੀ ਅਪੀਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਬਲਿਦਾਨ ਅਤੇ ਤਿਆਗ ਦੀ ਭਾਵਨਾ ਨੂੰ ਹਮੇਸ਼ਾ ਆਪਣੇ ਜਹਿਨ ਵਿੱਚ ਯਾਦ ਰੱਖਣ। ਇਹ ਹੀ ਸਾਡੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁਕੱਰਵਾਰ ਨੂੰ ਪਿੰਡ ਬੀਡ ਮਥਾਨਾ ਵਿੱਚ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸ੍ਰੀ ਗੁਰੂਦੁਆਰਾ ਸਿੰਘ ਕਮੇਟੀ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਬੋਲ ਰਹੇ ਸਨ।ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਵਧੀਕ ਰਾਜ ਮੰਤਰੀ ਸੁਭਾਸ਼ ਸੁਧਾ ਨੇ ਪਿੰਡ ਬੀਡ ਮਥਾਨਾ ਦੇ ਪ੍ਰਵੇਸ਼ ਦੁਆਰ 'ਤੇ ਸ੍ਰੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਬੀਡ ਮਥਾਨਾ ਵੱਲੋਂ ਬਣਾਏ ਗਏ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੁਆਰ ਦਾ...
ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

Breaking News
ਤਰਨਤਾਰਨ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜਵੰਦਾ ਨੇੜੇ ਹੋਈ ਸੰਖੇਪ ਗੋਲੀਬਾਰੀ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਦਿੱਤੀ ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਹਿਕਪ੍ਰੀਤ ਸਿੰਘ ਉਰਫ਼ ਮਹਿਕ ਵਾਸੀ ਪਿੰਡ ਸੇਖਵਾਂ, ਬਟਾਲਾ ਅਤੇ ਯੁਵਰਾਜ ਸਿੰਘ ਉਰਫ਼ ਜੱਗੂ ਵਾਸੀ ਮੁਰਾਦਪੁਰਾ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ ਆਧੁਨਿਕ ਪਿਸਤੌਲਾਂ- ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਇੱਕ .30 ਕੈਲੀਬਰ ਪੀਐਕਸ30 ਸ਼ਾਮਲ ਹੈ, ਦੇ ਨਾਲ-ਨਾਲ ਜ਼ਿੰਦਾ ਕਾਰਤੂਸ ਅਤੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਹਨ। ਡੀਜੀਪੀ ਗ...
ਛੱਪੜਾਂ ਦੀ ਸਫਾਈ ਦਾ ਜਾਇਜ਼ਾ ਲੈਣ ਗਰਾਊਂਡ ਜ਼ੀਰੋ ‘ਤੇ ਉੱਤਰੇ ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ

ਛੱਪੜਾਂ ਦੀ ਸਫਾਈ ਦਾ ਜਾਇਜ਼ਾ ਲੈਣ ਗਰਾਊਂਡ ਜ਼ੀਰੋ ‘ਤੇ ਉੱਤਰੇ ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ

Hot News
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਲੇ ਕੁਝ ਹਫ਼ਤਿਆਂ ਵਿੱਚ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ ਹੈ। ਇਸ ਸਬੰਧੀ ਕਾਰਜ ਪੰਜਾਬ ਦੇ ਕਈ ਪਿੰਡਾਂ ਵਿੱਚ ਸ਼ੁਰੂ ਵੀ ਹੋ ਚੁੱਕੇ ਹਨ। ਇਹ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਰਹਿੰਦ ਬਲਾਕ ਦੇ ਪਿੰਡ ਚਨਾਰਥਲ ਕਲਾਂ, ਖਰੇ ਤੇ ਡੇਰਾ ਮੀਰ ਮੀਰਾਂ, ਬਸੀ ਪਠਾਣਾਂ ਬਲਾਕ ਦੇ ਪਿੰਡ ਰੈਲੀ ਅਤੇ ਖੇੜਾ ਬਲਾਕ ਦੇ ਪਿੰਡ ਈਸਰਹੇਲ ਤੇ ਚੁੰਨੀ ਕਲਾਂ ਵਿਖੇ ਛੱਪੜਾਂ ਦੀ ਸਫਾਈ ਦੇ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਮੌਕੇ ਸਾਂਝੀ ਕੀਤੀ।ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਛੱਪੜਾਂ ਦੀ ਸਾਫ਼ ਸਫ਼ਾਈ ਦਾ ਕੰਮ ਸ਼ੁਰੂ ਕੀਤਾ ਹੈ, ਜਿਨ੍ਹਾਂ ਨੂੰ ਪਿਛਲੀਆਂ ਸਰਕਾਰਾਂ ਨੇ ਅਣਗੌਲਿਆ ਕੀਤਾ ਸੀ ਅਤੇ ਪਿਛਲੇ 15-25 ਸਾਲਾਂ ਤੋਂ ਇਨ੍ਹਾਂ ਦੀ ਨਾ ਤਾਂ ਕੋਈ ਸਾਰ ਲਈ ਗਈ ਸੀ ਅਤੇ ਨਾ ਹੀ ਕੋਈ ਸਾਂਭ-ਸੰਭਾਲ ਕੀਤੀ ਗਈ ਸੀ। ਬਹੁਤੇ ਛੱਪੜਾਂ ਦੀ ਦਹਾਕਿਆਂ ਤੋਂ ਸਫ਼ਾਈ ਨਹੀਂ ਕੀਤੀ ਗਈ। ਅਜਿਹੇ ਛੱਪੜ ਓਵਰਫਲੋਅ ਹੋ ਜਾਂਦੇ ਹਨ ਤੇ ਪ...
ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

Hot News
ਹੁਸ਼ਿਆਰਪੁਰ, 18 ਅਪ੍ਰੈਲ: ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ ਦੀ ਤਲਵਾੜਾ-2 ਰੇਂਜ ਦੇ ਸਰਕਾਰੀ ਜੰਗਲ ਕਰਨਪੁਰ ਸੀ-3(ਬੀ) ਸਥਿਤ ਹਵਾ ਮਹਿਲ ਵਿਖੇ 'ਨੇਚਰ ਅਵੇਅਰਨੈੱਸ ਕੈਂਪ' ਦਾ ਨੀਂਹ ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਈਕੋ-ਟੂਰਿਜ਼ਮ ਦੇ ਤਹਿਤ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਦੀ ਅੰਦਾਜ਼ਨ ਲਾਗਤ ਲਗਭਗ 80 ਲੱਖ ਰੁਪਏ ਹੈ। ਇਹ ਕੈਂਪ ਪੌਂਗ ਡੈਮ ਦੇ ਨੇੜੇ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ਹੋਵੇਗਾ। ਇਸ ਵਿੱਚ 2 ਅਸਥਾਈ ਝੋਂਪੜੀਆਂ, 1 ਰਸੋਈ, 1 ਡਾਇਨਿੰਗ ਹਾਲ ਅਤੇ ਸਥਾਨਕ ਨਿਵਾਸੀਆਂ ਲਈ ਕੈਂਟੀਨ ਦੀ ਸਹੂਲਤ ਵੀ ਸ਼ਾਮਲ ਹੋਵੇਗੀ। ਕੈਂਪ ਤੋਂ ਤਲਵਾੜਾ ਤੱਕ 2 ਕਿਲੋਮੀਟਰ ਲੰਬੀ 'ਨੇਚਰ ਟ੍ਰੇਲ' ਬਣਾਈ ਜਾਵੇਗੀ ਅਤੇ ਸ਼ਾਹ ਨਹਿਰ ਬੈਰਾਜ 'ਤੇ ਵਾਟਰ ਸਪੋਰਟਸ ਦੀ ਸਹੂਲਤ ਵੀ ਸੈਲਾਨੀਆਂ ਲਈ ਉਪਲਬਧ ਹੋਵੇਗੀ।ਪੌਂਗ ਡੈਮ, ਜੋ ਹਰ ਸਾਲ ਲੱਖਾਂ ਪ੍ਰਵਾਸੀ ਪੰਛੀਆਂ ਦਾ ਗੜ੍ਹ ਹੁੰਦਾ ਹੈ, ਹੁਣ ਸੈਲਾਨੀਆਂ ਲਈ ਇੱਕ ਨਵਾਂ ਠਹਿਰਾਅ ਸਥਾਨ ਬਣੇਗਾ। ਕੈਬਨਿਟ ਮੰਤ...
ਜਿਸ ਅੱਤਵਾਦੀ ਨੂੰ ਪਿਛਲੀਆਂ ਸਰਕਾਰਾਂ ਨਹੀਂ ਲੱਭ ਸਕੀਆਂ, ਉਸ ਨੂੰ ‘ਆਪ’ ਸਰਕਾਰ ਨੇ ਕੀਤਾ ਗ੍ਰਿਫ਼ਤਾਰ

ਜਿਸ ਅੱਤਵਾਦੀ ਨੂੰ ਪਿਛਲੀਆਂ ਸਰਕਾਰਾਂ ਨਹੀਂ ਲੱਭ ਸਕੀਆਂ, ਉਸ ਨੂੰ ‘ਆਪ’ ਸਰਕਾਰ ਨੇ ਕੀਤਾ ਗ੍ਰਿਫ਼ਤਾਰ

Punjab Politics
ਚੰਡੀਗੜ੍ਹ, 18 ਅਪ੍ਰੈਲ : ਪੰਜਾਬ ਵਿੱਚ ਦਰਜਨ ਤੋਂ ਵੱਧ ਗ੍ਰਨੇਡ ਹਮਲਿਆਂ ਦੇ ਮਾਸਟਰਮਾਈਂਡ ਅਤੇ ਮੋਸਟ ਵਾਂਟੇਡ ਅੱਤਵਾਦੀ ਹੈਪੀ ਪਾਸੀਆ ਦੀ ਅਮਰੀਕਾ ਵਿੱਚ ਗ੍ਰਿਫ਼ਤਾਰੀ 'ਤੇ, ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਲੋਕਾਂ ਨੂੰ ਢੁਕਵਾਂ ਜਵਾਬ ਮਿਲਿਆ ਹੈ ਜੋ ਪੰਜਾਬ ਨੂੰ ਬਦਨਾਮ ਕਰਨ ਅਤੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਨੀਲ ਗਰਗ ਨੇ ਕਿਹਾ ਕਿ ਜਿਹੜੇ ਅੱਤਵਾਦੀ ਪਾਸੀਆ, ਨੂੰ ਪਿਛਲੀਆਂ ਸਰਕਾਰਾਂ ਨਹੀਂ ਲੱਭ ਸਕੀਆਂ, ਉਸ ਦੀ 'ਆਪ' ਸਰਕਾਰ ਨੇ ਨਾ ਸਿਰਫ਼ ਇਕ ਗਤੀਵਿਧੀ ਨੂੰ ਟਰੈਕ ਕੀਤਾ, ਸਗੋਂ ਉਸ ਨੂੰ ਗ੍ਰਿਫ਼ਤਾਰ ਕਰਕੇ ਵੀ ਦਿਖਾਇਆ। ਇਹ ਗ੍ਰਿਫ਼ਤਾਰੀ ਪੰਜਾਬ ਸਰਕਾਰ ਲਈ ਇੱਕ ਵੱਡੀ ਸਫਲਤਾ ਹੈ। ਇਸ ਨਾਲ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਸ਼ਾਂਤੀ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਸਖ਼ਤ ਸੁਨੇਹਾ ਮਿਲੇਗਾ।ਨੀਲ ਗਰਗ ਨੇ ਇਸ ਮੁੱਦੇ 'ਤੇ ਕਾਂਗਰਸੀ ਨੇਤਾ ਪ੍ਰਤਾਪ ਬਾਜਵਾ ਨੂੰ ਸਵਾਲ ਕਰਦਿਆਂ ਕਿਹਾ ਕਿ ਕੀ ਅਜੇ ਵੀ ਉਨ੍ਹਾਂ ਨੂੰ ਲਗਦਾ ਹੈ ਕਿ ਪੰਜਾਬ ਪੁਲਿਸ ਸ਼ਾਮ 7 ਵਜੇ ਸੌਂ ਜਾਂਦੀ ਹੈ? ਗਰਗ ਨੇ ਕਿਹਾ ਕਿ ਪੰਜਾਬ ਪੁਲਿਸ 24×7 ਚੌਕਸ...
ਪੰਜਾਬ ਦੇ ਦੁਸ਼ਮਣਾਂ ਨੂੰ ਵਿਦੇਸ਼ਾਂ ਵਿੱਚ ਵੀ ਨਹੀਂ ਬਖ਼ਸ਼ੇਗੀ ਆਪ ਸਰਕਾਰ- ਅਮਨ ਅਰੋੜਾ

ਪੰਜਾਬ ਦੇ ਦੁਸ਼ਮਣਾਂ ਨੂੰ ਵਿਦੇਸ਼ਾਂ ਵਿੱਚ ਵੀ ਨਹੀਂ ਬਖ਼ਸ਼ੇਗੀ ਆਪ ਸਰਕਾਰ- ਅਮਨ ਅਰੋੜਾ

Breaking News
ਚੰਡੀਗੜ੍ਹ, 18 ਅਪ੍ਰੈਲ: ਗੈਂਗਸਟਰਵਾਦ ਵਿਰੁੱਧ 'ਆਪ' ਸਰਕਾਰ ਦੀ ਲੜਾਈ ਨੂੰ ਮੋਸਟ ਵਾੰਟੇਡ ਅੱਤਵਾਦੀ ਹੈਪੀ ਪਾਸੀਆ ਦੀ ਗ੍ਰਿਫ਼ਤਾਰੀ ਨਾਲ ਵੱਡੀ ਸਫਲਤਾ ਮਿਲੀ, ਜੋ ਅਮਰੀਕਾ ਤੋਂ ਸੂਬੇ ਦੀ ਸ਼ਾਂਤੀ 'ਤੇ ਹਮਲਾ ਕਰਨ ਦੀ ਸਾਜ਼ਿਸ਼ ਰਚ ਰਿਹਾ ਸੀ। ਪਾਸੀਆ, ਜਿਸ ਦਾ ਪੰਜਾਬ ਵਿੱਚ ਕਈ ਗ੍ਰਨੇਡ ਧਮਾਕੇ ਕਰਵਾਉਣ ਵਿੱਚ ਨਾਂ ਸ਼ਾਮਿਲ ਸੀ, ਪਿਛਲੀਆਂ ਸਰਕਾਰਾਂ ਦੌਰਾਨ ਅਧਿਕਾਰੀਆਂ ਤੋਂ ਬਚਦਾ ਰਿਹਾ। ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਧੀਨ ਪੰਜਾਬ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਨੇ ਉਸਦੀਆਂ ਗਤੀਵਿਧੀਆਂ 'ਤੇ ਨੇੜਿਓਂ ਨਜ਼ਰ ਰੱਖੀ ਜਿਸ ਦੇ ਕਾਰਨ ਉਸਨੂੰ ਵਿਦੇਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ। ਇਸ ਵੱਡੀ ਸਫਲਤਾ ਲਈ ਪੰਜਾਬ ਪੁਲਿਸ ਅਤੇ ਖ਼ੁਫ਼ੀਆ ਏਜੰਸੀਆਂ ਦੀ ਸ਼ਲਾਘਾ ਕਰਦੇ ਹੋਏ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ, "ਇਹ ਪੰਜਾਬ ਲਈ ਮਾਣ ਅਤੇ ਰਾਹਤ ਦਾ ਪਲ ਹੈ। ਇੱਕ ਵਾਂਟੇਡ ਅੱਤਵਾਦੀ ਜੋ ਵਿਦੇਸ਼ਾਂ ਤੋਂ ਕੰਮ ਕਰ ਰਿਹਾ ਸੀ ਅਤੇ ਸੂਬੇ ਵਿੱਚ ਡਰ ਅਤੇ ਦਹਿਸ਼ਤ ਫੈਲਾ ਰਿਹਾ ਸੀ, ਨੂੰ ਸਾਡੀ ਪੁਲਿਸ ਅਤੇ ਖ਼ੁਫ਼ੀਆ ਟੀਮਾਂ ਦੇ ਸਮਰਪਿਤ ਯਤਨਾਂ ਸਦਕਾ ਫੜ ਲਿਆ ਹੈ। ਇਹ ਗ੍ਰਿਫ਼ਤਾਰੀ ਪੰਜਾਬ ਸਰਕਾਰ ਦੀ ਸੂਬੇ ...
Haryana will be made a hub of manufacturing: Nayab Singh Saini

Haryana will be made a hub of manufacturing: Nayab Singh Saini

English, Haryana
Chandigarh, April 18 - Haryana Chief Minister Sh. Nayab Singh Saini said moving forward on the resolution of building a ‘Viksit Bharat’, Haryana will be made a hub of manufacturing in the coming days. In the last 10 years, due to industry-friendly and labour welfare policies, Haryana has established itself as one of the most progressive industrial power centres of India. The Chief Minister said this while addressing a post-budget meeting with representatives of the industry at the Indian Institute of Corporate Affairs in Manesar, Gurugram on Friday.Sh. Nayab Singh Saini wished the representatives of the industry from across the state on the occasion of Prakash Parv of Sri Guru Tegh Bahadur Ji. He paid his respects remembering the sacrifice of Sri Guru Tegh Bahadur Ji. He said Prime Ministe...
4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਉਦਘਾਟਨ

4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਉਦਘਾਟਨ

Hot News
ਮਲੋਟ 18 ਅਪ੍ਰੈਲ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ,ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਘੁਮਿਆਰਾਂ ਖੇੜਾ, ਜੰਡਵਾਲਾ,ਬੱਲਮਗੜ੍ਹ, ਲੱਖੇਵਾਲੀ, ਮੌੜ, ਫਕਰਸਰ ਅਤੇ ਥੇੜੀ ਵਿਖੇ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਉਸਾਰੇ ਜਾਣ ਵਾਲੇ ਖਾਲਿਆਂ ਦਾ ਉਦਘਾਟਨ ਕਰਦਿਆਂ ਕੀਤਾ। ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਵਿਕਾਸ ਦੇ ਕੰਮ ਸ਼ੁਰੂ ਕਰਨ ਲਈ ਜੋ ਵਾਅਦੇ ਕੀਤੇ ਗਏ ਸਨ, ਇਹ ਵਾਅਦੇ ਲੜੀਵਾਰ ਪੂਰੇ ਕੀਤੇ ਜਾ ਰਹੇ ਹਨ। ਉਹਨਾਂ ਮਲੋਟ ਰਜਬਾਹਾ ਨੂੰ ਲੱਗਦੇ ਪਿੰਡ ਜੰਡਵਾਲਾ ਵਿਖੇ 66.32 ਲੱਖ ਰੁਪਏ ਦੀ ਲਾਗਤ ਨਾਲ ਪੱਕਾ ਬਨਣ ਵਾਲੇ ਖਾਲੇ ਦੇ ਕੰਮ ਦੀ ਸ਼ੁਰੂਆਤ ਕੀਤੀ।ਇਸੇ ਤਰ੍ਹਾਂ ਹੀ ਉਹਨਾਂ ਆਪਣੇ ਦੌਰੇ ਦੌਰਾਨ ਲਾਲਬਾਈ ਰਜਬਾਹਾ ਨਾਲ ਲੱਗਦੇ ਪਿੰਡ ਘੁਮਿਆਰਾਂ ਖੇੜਾ ਦੇ ਕੱਚੇ ਖਾਲੇ ਨੂੰ ਪੱਕਾ ਕਰਨ ਦੇ ਕੰਮ ਦਾ ਉਦਘਾਟਨ ਕੀਤਾ, ਜਿਸ ਤੇ ਸਰਕਾਰ ਵਲੋਂ 77.09 ਲੱਖ ਰੁਪਏ ਖਰਚ ਕੀਤੇ ਜਾਣ...